Google search engine
HomePatiala Updatesਅਰਿਹੰਤ ਸਪਿਨਿੰਗ ਮਿੱਲਜ਼ ਦੇ ਰਿਹਾਇਸੀ ਖੇਤਰ ਵਿੱਚ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ...

ਅਰਿਹੰਤ ਸਪਿਨਿੰਗ ਮਿੱਲਜ਼ ਦੇ ਰਿਹਾਇਸੀ ਖੇਤਰ ਵਿੱਚ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼ ਸਫਲਤਾਪੂਰਵਕ ਆਯੋਜਿਤ

ਮਾਲੇਰਕੋਟਲਾ, 25 ਅਪ੍ਰੈਲ :

ਸਿਵਲ ਡਿਫੈਂਸ ਤਿਆਰੀ ਅਤੇ ਐਮਰਜੈਂਸੀ ਪ੍ਰਤੀਕਿਰਿਆ ਪ੍ਰਣਾਲੀ ਦੀ ਕੀਤੀ ਗਈ ਪ੍ਰਭਾਵਸ਼ਾਲੀ ਜਾਂਚ

ਵੱਖਵੱਖ ਵਿਭਾਗਾਂ ਵੱਲੋਂ ਸਾਂਝੇ ਤੌਰ ’ਤੇ ਭਾਗ ਲੈ ਕੇ ਕੀਤਾ ਗਿਆ ਅਭਿਆਸ

 ਗ੍ਰਹਿ ਮੰਤਰਾਲਾ, ਭਾਰਤ ਸਰਕਾਰ ਦੇ ਨਿਰਦੇਸ਼ਾਂ ਤਹਿਤ ਰਾਤ 8 ਵਜੇ ਅਰਿਹੰਤ ਸਪਿਨਿੰਗ ਮਿੱਲਜ਼ ਦੇ ਰਿਹਾਇਸੀ ਖੇਤਰਾਂ ਵਿਖੇ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼ ਸਫਲਤਾਪੂਰਵਕ ਕਰਵਾਈ ਗਈ। ਇਹ ਮੌਕ ਐਕਸਰਸਾਈਜ਼ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਸਿਵਲ ਡਿਫੈਂਸ ਦੀ ਤਿਆਰੀ ਦੀ ਜਾਂਚ ਕਰਨ ਦੇ ਮੱਦੇਨਜ਼ਰ ਆਯੋਜਿਤ ਕੀਤੀ ਗਈ।

ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਦੀਆਂ ਹਦਾਇਤਾਂ ਤੇ ਐਸ.ਡੀ.ਐਮ. ਕਨੂ ਗਰਗ ਦੀ ਦੇਖ-ਰੇਖ ਹੇਠ ਕਰਵਾਈ ਗਈ ਇਸ ਮੌਕ ਐਕਸਰਸਾਈਜ਼ ਦੌਰਾਨ ਏਅਰ ਰੇਡ ਚੇਤਾਵਨੀ ਸਿਗਨਲ ਸਾਇਰਨਾਂ ਰਾਹੀਂ ਦਿੱਤਾ ਗਿਆ, ਜਿਸ ਤੋਂ ਬਾਅਦ ਨਿਰਧਾਰਤ ਖੇਤਰ ਵਿੱਚ ਬਲੈਕਆਊਟ ਕਰਕੇ ਐਮਰਜੈਂਸੀ ਪ੍ਰਤੀਕਿਰਿਆ ਪ੍ਰਣਾਲੀ ਦਾ ਅਭਿਆਸ ਕੀਤਾ ਗਿਆ। ਬਿਜਲੀ ਵਿਭਾਗ ਵੱਲੋਂ ਨਿਰਧਾਰਤ ਇਲਾਕੇ ਵਿੱਚ ਕੁਝ ਸਮੇਂ ਲਈ ਬਿਜਲੀ ਬੰਦ ਕਰਕੇ ਪ੍ਰਕਿਰਿਆ ਨੂੰ ਸਫਲਤਾਪੂਰਵਕ ਅਮਲ ਵਿੱਚ ਲਿਆਂਦਾ ਗਿਆ।

ਇਸ ਅਭਿਆਸ ਵਿੱਚ ਪੰਜਾਬ ਹੋਮ ਗਾਰਡਜ਼ ਅਤੇ ਸਿਵਲ ਡਿਫੈਂਸ, ਫਾਇਰ ਬ੍ਰਿਗੇਡ, ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ, ਸਿਹਤ ਵਿਭਾਗ, ਸਥਾਨਕ ਸਰਕਾਰਾਂ ਅਤੇ ਐਨ.ਸੀ.ਸੀ ਸਮੇਤ ਵੱਖ-ਵੱਖ ਵਿਭਾਗਾਂ ਵੱਲੋਂ ਸਾਂਝੇ ਤੌਰ ’ਤੇ ਭਾਗ ਲਿਆ ਗਿਆ। ਇਸ ਮੌਕੇ ਰੈਸਕਿਊ ਕਾਰਵਾਈਆਂ, ਮੁੱਢਲੀ ਸਹਾਇਤਾ, ਅੱਗ ਬੁਝਾਉਣ, ਜ਼ਖਮੀਆਂ ਦੀ ਸੰਭਾਲ ਅਤੇ ਹੋਰ ਐਮਰਜੈਂਸੀ ਪ੍ਰੋਟੋਕੋਲ ਦਾ ਅਭਿਆਸ ਕਰਕੇ ਤਿਆਰੀ ਦੀ ਜਾਂਚ ਕੀਤੀ ਗਈ।

ਐਸ.ਡੀ.ਐਮ. ਕਨੂ ਗਰਗ ਨੇ ਦੱਸਿਆ ਕਿ ਇਸ ਮੌਕ ਐਕਸਰਸਾਈਜ਼ ਦਾ ਮੁੱਖ ਉਦੇਸ਼ ਐਮਰਜੈਂਸੀ ਸਥਿਤੀਆਂ ਦੌਰਾਨ ਤੁਰੰਤ ਅਤੇ ਸੁਚੱਜੀ ਪ੍ਰਤੀਕਿਰਿਆ ਦੇਣ ਲਈ ਵਿਭਾਗਾਂ ਵਿਚਕਾਰ ਤਾਲਮੇਲ ਨੂੰ ਮਜ਼ਬੂਤ ਕਰਨਾ ਅਤੇ ਜਨਤਾ ਵਿੱਚ ਜਾਗਰੂਕਤਾ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਅਭਿਆਸ ਭਵਿੱਖ ਵਿੱਚ ਕਿਸੇ ਵੀ ਆਫ਼ਤ ਜਾਂ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਬਹੁਤ ਲਾਭਕਾਰੀ ਸਾਬਤ ਹੁੰਦੇ ਹਨ।

ਉਨ੍ਹਾਂ ਮੌਕ ਐਕਸਰਸਾਈਜ਼ ਵਿੱਚ ਭਾਗ ਲੈਣ ਵਾਲੇ ਸਮੂਹ ਵਿਭਾਗਾਂ ਅਤੇ ਸਹਿਯੋਗ ਦੇਣ ਵਾਲੇ ਨਿਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀ ਸਾਂਝੀ ਕਵਾਇਦ ਨਾਲ ਜ਼ਿਲ੍ਹੇ ਦੀ ਐਮਰਜੈਂਸੀ ਤਿਆਰੀ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਇਹ ਇੱਕ ਰੂਟੀਨ ਅਭਿਆਸ ਸੀ ਅਤੇ ਇਸ ਦਾ ਕਿਸੇ ਵੀ ਤਰ੍ਹਾਂ ਦੀ ਅਸਲੀ ਹੰਗਾਮੀ ਸਥਿਤੀ ਨਾਲ ਕੋਈ ਸੰਬੰਧ ਨਹੀਂ ਹੈ।

ਇਸ ਮੌਕੇ ਡੀ.ਐਸ.ਪੀ. ਯਾਦਵਿੰਦਰ ਸਿੰਘ, ਕੰਪਨੀ ਕਮਾਂਡਰ ਰੁਪਿੰਦਰ ਸਿੰਘ, ਜ਼ਿਲ੍ਹਾ ਫਾਇਰ ਅਫ਼ਸਰ ਜਸਪ੍ਰੀਤ ਸਿੰਘ, ਮੈਨੇਜਰ (ਐਚ.ਐਰ) ਅਰਿਹੰਤ ਸਪੀਨਿੰਗ ਮਿੱਲਸ ਰਾਜ ਕੁਮਾਰਅਰਿਹੰਤ ਸਪੀਨਿੰਗ ਮਿੱਲ ਤੋਂ ਪ੍ਰੀਤਪਾਲ ਸਿੰਘ , ਸੀ.ਐਸ.ਓ.ਸੰਜੀਵ ਸਰਮਾਂ ਤੋਂ ਇਲਾਵਾ ਐਮਰਜੈਂਸੀ ਸਮੇਂ ਮੁਢਲੇ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments

ENGLISH HINDI