HomeBlogਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਤੋਂ ਕੋਈ ਵੀ ਯੋਗ ਲਾਭਪਾਤਰੀ ਵਾਂਝਾ ਨਾ...

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਤੋਂ ਕੋਈ ਵੀ ਯੋਗ ਲਾਭਪਾਤਰੀ ਵਾਂਝਾ ਨਾ ਰਹੇ – ਸਿਵਲ ਸਰਜਨ

ਮਾਨਸਾ, 13 ਅਪ੍ਰੈਲ :

ਸਿਵਲ ਸਰਜਨ ਨੇ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਬਣਾਉਣ ਲਈ ਸਿਹਤ ਅਧਿਕਾਰੀਆਂ ਨਾਲ ਕੀਤੀ ਮੀਟਿੰਗ

          ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐਸ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਦੀ ਅਗਵਾਈ ਵਿੱਚ ਜਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਦੀ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਬਣਾਉਣ ਵਿੱਚ ਤੇਜੀ ਲਿਆਉਣ ਸਬੰਧੀ ਰਿਵਿਊ ਮੀਟਿੰਗ ਕੀਤੀ ਗਈ l ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ (10 ਲੱਖ ਦਾ ਸਿਹਤ ਬੀਮਾ) ਸਬੰਧੀ ਬਲਾਕ ਟੀਮਾਂ ਵੱਲੋਂ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਇਸ ਸਬੰਧੀ ਕੈਂਪ ਲਗਾਤਾਰ ਜਾਰੀ ਹਨ।

          ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚੱਲ ਰਹੀ ਮੁੱਖ ਮੰਤਰੀ ਸਿਹਤ ਯੋਜਨਾ ਸਕੀਮ ਤਹਿਤ ਆਮ ਲੋਕ ਸਰਕਾਰੀ ਹਸਪਤਾਲਾਂ ਅਤੇ ਨਾਮਜ਼ਦ ਪ੍ਰਾਈਵੇਟ ਹਸਪਤਾਲਾਂ ਵਿਚ ਲਾਭ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਸਮੂਹ ਐਸ.ਐਮ.ਓਜ਼ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਕਿ ਇਨ੍ਹਾਂ ਸਿਹਤ ਕਾਰਡਾਂ ਸਬੰਧੀ ਆਮ ਲੋਕਾਂ ਵਿਚ ਵੱਧ ਤੋ ਵੱਧ ਜਾਗਰੂਕਤਾ ਫੈਲਾਈ ਜਾਵੇ, ਤਾਂ ਲੋਕ ਆਪਣੇ ਸਿਹਤ ਕਾਰਡ ਬਣਵਾ ਕੇ ਇਨ੍ਹਾਂ ਕਾਰਡਾਂ ਦਾ ਵੱਧ ਤੋਂ ਵੱਧ ਲਾਭ ਲੈ ਸਕਣ।

          ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ.ਮਯੰਕਜੋਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਵਿਚ ਸਿਹਤ ਕਾਰਡ ਬਣਾਉਣ ਦਾ ਕੰਮ ਲਗਾਤਾਰ ਜਾਰੀ ਹੈ ਉਨ੍ਹਾਂ ਹਦਾਇਤ ਕੀਤੀ ਕਿ ਸਬ-ਡਵੀਜ਼ਨਲ ਹਸਪਤਾਲਾਂ ਅਤੇ ਬਲਾਕਾਂ ਦੇ ਪਿੰਡਾਂ ਵਿੱਚ ਕੰਮ ਕਰਦੇ ਸਿਹਤ ਸਟਾਫ ਸਮੇਤ ਆਸ਼ਾ ਵਰਕਰਾਂ ਦੇ ਸਹਿਯੋਗ ਨਾਲ ਲੋਕਾਂ ਨੂੰ ਜਾਗਰੂਕ ਕਰਕੇ ਇਹ ਟੀਚਾ ਜਲਦੀ ਤੋਂ ਜਲਦੀ ਪੂਰਾ ਕੀਤਾ ਜਾਵੇ l

          ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਮਾਨਸਾ ਡਾ. ਗੁਰਮੇਲ ਸਿੰਘ,ਸੀਨੀਅਰ ਮੈਡੀਕਲ ਅਫਸਰ ਬੁਢਲਾਡਾ ਡਾ.ਸਰਬਜੀਤ ਸਿੰਘ, ਸੀਨੀਅਰ ਮੈਡੀਕਲ ਅਫਸਰ ਸੀ. ਐਚ.ਸੀ. ਖਿਆਲਾ ਕਲਾਂ ਡਾ. ਰਵਿੰਦਰ ਸਿੰਗਲਾ, ਸੀਨੀਅਰ ਮੈਡੀਕਲ ਅਫ਼ਸਰ ਸਰਦੂਲਗੜ੍ਹ ਡਾ. ਵੇਦ ਪ੍ਰਕਾਸ਼ ਸੰਧੂ, ਜਿਲ੍ਹਾ ਸਮੂਹ ਸਿੱਖਿਆ ਅਤੇ ਸੂਚਨਾ ਅਫ਼ਸਰ ਵਿਜੈ ਕੁਮਾਰ, ਜ਼ਿਲਾ ਪ੍ਰੋਗਰਾਮ ਮੈਨੇਜਰ ਅਵਤਾਰ ਸਿੰਘ, ਡਿਪਟੀ ਮਾਸ ਮੀਡੀਆ ਅਤੇ ਸੂਚਨਾ ਅਫ਼ਸਰ ਤਿਰਲੋਕ ਸਿੰਘ, ਸੰਦੀਪ ਸਿੰਘ, ਜਸਪ੍ਰੀਤ ਕੌਰ, ਮੁੱਖ ਮੰਤਰੀ ਸਿਹਤ ਯੋਜਨਾ ਜ਼ਿਲ੍ਹਾ ਕੋਆਰਡੀਨੇਟਰ ਗੌਰਵ ਘੰਡ ਅਤੇ ਵਿਸ਼ਾਲ ਮੌਜੂਦ ਸਨ l

 

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments