HomePunjabਬਠਿੰਡਾ ਵਿੱਚ ਕਿਸਾਨਾਂ ਤੇ ਪੁਲਿਸ ਵਿਚਕਾਰ ਝੜਪ, ਅੱਥਰੂ ਗੈਸ ਦੇ ਗੋਲੇ ਛੱਡੇ

ਬਠਿੰਡਾ ਵਿੱਚ ਕਿਸਾਨਾਂ ਤੇ ਪੁਲਿਸ ਵਿਚਕਾਰ ਝੜਪ, ਅੱਥਰੂ ਗੈਸ ਦੇ ਗੋਲੇ ਛੱਡੇ

ਬਠਿੰਡਾ: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਦੇ ਸੱਦੇ ‘ਤੇ ਡਿਪਟੀ ਕਮਿਸ਼ਨਰ ਦਫ਼ਤਰ ਦਾ ਘਿਰਾਓ ਕਰਨ ਜਾ ਰਹੇ ਕਿਸਾਨਾਂ ਅਤੇ ਪੁਲਿਸ ਵਿਚਕਾਰ ਤਣਾਅਪੂਰਨ ਸਥਿਤੀ ਬਣ ਗਈ। ਜਿਓਂਦ ਪਿੰਡ ਨੇੜੇ ਕਿਸਾਨਾਂ ਨੂੰ ਰੋਕਣ ਦੌਰਾਨ ਦੋਵੇਂ ਪੱਖਾਂ ਵਿਚਕਾਰ ਝੜਪ ਹੋ ਗਈ।

ਸਥਿਤੀ ਨੂੰ ਕਾਬੂ ਕਰਨ ਲਈ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਛੱਡੇ ਅਤੇ ਕਈ ਕਿਸਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ। ਐਸ.ਐਸ.ਪੀ. ਮੁਤਾਬਕ ਪੁਲਿਸ ਵੱਲੋਂ ਹਾਲਾਤ ਸੰਭਾਲਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।

ਕਾਰਵਾਈ ਦੇ ਵਿਰੋਧ ਵਿੱਚ ਕਿਸਾਨਾਂ ਨੇ ਰਾਮਪੁਰਾ ਫੂਲ ਨੇੜੇ ਬਠਿੰਡਾ-ਚੰਡੀਗੜ੍ਹ ਹਾਈਵੇਅ ‘ਤੇ ਧਰਨਾ ਲਗਾ ਦਿੱਤਾ, ਜਿਸ ਕਾਰਨ ਆਵਾਜਾਈ ਪ੍ਰਭਾਵਿਤ ਹੋਈ। ਪੁਲਿਸ ਨੇ ਟ੍ਰੈਫਿਕ ਨੂੰ ਪਿੰਡਾਂ ਦੇ ਰਸਤਿਆਂ ਰਾਹੀਂ ਮੋੜ ਦਿੱਤਾ।

ਰਿਪੋਰਟਾਂ ਅਨੁਸਾਰ ਝੜਪਾਂ ਸਿਰਫ਼ ਬਠਿੰਡਾ ਤੱਕ ਸੀਮਿਤ ਨਹੀਂ ਰਹੀਆਂ, ਸਗੋਂ ਪਟਿਆਲਾ ਦੇ ਸਮਾਣਾ ਇਲਾਕੇ ਅਤੇ ਸੰਗਰੂਰ ਦੇ ਸ਼ੇਰ ਪਿੰਡ ਵਿੱਚ ਵੀ ਤਣਾਅ ਦੀ ਸਥਿਤੀ ਬਣੀ, ਜਿੱਥੇ ਹੋਰ ਕਿਸਾਨਾਂ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ।

ਕਿਸਾਨ ਅੰਦੋਲਨ ਦੀ ਮੁੱਖ ਮੰਗ ਉਨ੍ਹਾਂ ਦੇ ਦੋ ਸਾਥੀਆਂ ਬਲਦੇਵ ਸਿੰਘ (ਪਿੰਡ ਚਾਓਕੇ) ਅਤੇ ਸ਼ਗਨਦੀਪ ਸਿੰਘ (ਪਿੰਡ ਜੀਉਂਦ) ਦੀ ਤੁਰੰਤ ਰਿਹਾਈ ਹੈ, ਜੋ ਪਿਛਲੇ ਨੌਂ ਮਹੀਨਿਆਂ ਤੋਂ ਜੇਲ੍ਹ ਵਿੱਚ ਹਨ। ਕਿਸਾਨ ਆਗੂਆਂ ਨੇ ਚੇਤਾਵਨੀ ਦਿੱਤੀ ਹੈ ਕਿ ਰਿਹਾਈ ਤੱਕ ਵਿਰੋਧ ਜਾਰੀ ਰਹੇਗਾ।

ਪੁਲਿਸ ਪ੍ਰਸ਼ਾਸਨ ਵੱਲੋਂ ਇਲਾਕੇ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਸਥਿਤੀ ਨੂੰ ਹੋਰ ਵਿਗੜਨ ਤੋਂ ਰੋਕਿਆ ਜਾ ਸਕੇ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments

ENGLISH HINDI