ਇਸ ਮੌਕੇ ਵਿਧਾਇਕ ਅਜੀਤਪਾਲ ਕੋਹਲੀ, ਮੇਅਰ ਕੁੰਦਨ ਗੋਗੀਆ ਅਤੇ ਨਗਰ ਨਿਗਮ ਕਮਿਸ਼ਨਰ ਪੂਜਾ ਸਿਆਲ ਦੀ ਅਗਵਾਈ ਹੇਠ ਸਫ਼ਾਈ ਕਾਰਜਾਂ ਦਾ ਜਾਇਜ਼ਾ ਲਿਆ ਗਿਆ ਅਤੇ ਇਲਾਕੇ ਦੀ ਸਫ਼ਾਈ ਨੂੰ ਹੋਰ ਬਿਹਤਰ ਬਣਾਉਣ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ। ਮੁਹਿੰਮ ਦੌਰਾਨ ਸੜਕਾਂ, ਆਲੇ-ਦੁਆਲੇ ਦੇ ਖੇਤਰਾਂ ਅਤੇ ਜਨਤਕ ਥਾਵਾਂ ਤੋਂ ਕੂੜਾ-ਕਰਕਟ ਹਟਾ ਕੇ ਸਫ਼ਾਈ ਯਕੀਨੀ ਬਣਾਈ ਗਈ।
ਇਸ ਮੌਕੇ ਨਗਰ ਨਿਗਮ ਦੇ ਵਾਰਡ ਨੰਬਰ 33 ਤੋਂ ਕੌਂਸਲਰ ਗੀਤਾ ਦੇਵੀ, ਵਾਰਡ ਨੰਬਰ 39 ਦੇ ਇੰਚਾਰਜ ਜੋਤੀ, ਵਾਰਡ ਨੰਬਰ 35 ਦੇ ਇੰਚਾਰਜ ਰੋਹਿਤ ਸਿੰਗਲਾ ਅਤੇ ਵਾਰਡ ਨੰਬਰ 40 ਦੇ ਇੰਚਾਰਜ ਗੁਰਪ੍ਰੀਤ ਗੁਰੀ ਸਮੇਤ ਹੋਰ ਪਤਵੰਤੇ ਅਤੇ ਸਫ਼ਾਈ ਕਰਮਚਾਰੀ ਮੌਜੂਦ ਰਹੇ।
ਇਸ ਮੌਕੇ ਦਵਿੰਦਰਪਾਲ ਸਿੰਘ ਮਿੱਕੀ, ਹਲਕਾ ਕੋਆਰਡੀਨੇਟਰ ਐਨ.ਐਮ.ਐਮ. ਨੇ ਵੀ ਸਫ਼ਾਈ ਮੁਹਿੰਮ ਵਿੱਚ ਸ਼ਿਰਕਤ ਕੀਤੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਲੇ-ਦੁਆਲੇ ਸਫ਼ਾਈ ਬਣਾਈ ਰੱਖਣ, ਕੂੜਾ ਨਿਰਧਾਰਤ ਸਥਾਨ ’ਤੇ ਹੀ ਸੁੱਟਣ ਅਤੇ ਪੰਜਾਬ ਸਰਕਾਰ ਦੇ ਇਸ ਸਫ਼ਾਈ ਅਭਿਆਨ ਨੂੰ ਸਫ਼ਲ ਬਣਾਉਣ ਲਈ ਆਪਣਾ ਸਹਿਯੋਗ ਦੇਣ।






