ਲੁਧਿਆਣਾ, 01 ਅਕਤੂਬਰ
ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਵੱਲੋਂ ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਵਿਸ਼ੇਸ਼ ਸਫਾਈ ਅਭਿਆਨ ਚਲਾਇਆ ਗਿਆ ਜਿਸ ਵਿੱਚ ਦਫਤਰ ਦੇ ਸਮੂਹ ਸਟਾਫ ਅਤੇ ਸਾਬਕਾ ਸੈਨਿਕਾਂ ਨੇ ਆਪਣੀ ਸ਼ਮੂਲੀਅਤ ਕੀਤੀ।
ਇਸ ਅਭਿਆਨ ਤਹਿਤ ਦਫਤਰ ਦੀ ਸਮੁੱਚੀ ਇਮਾਰਤ ਦੇ ਨਾਲ ਬਾਹਰ ਬਜ਼ਾਰ ਅਤੇ ਹੋਰ ਜਨਤਕ ਸਥਾਨਾਂ ‘ਤੇ ਵੀ ਸਫਾਈ ਕੀਤੀ ਗਈ।
ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਦੇ ਸੁਪਰਡੰਟ ਰਾਕੇਸ਼ ਕੁਮਾਰ ਸ਼ਰਮਾ ਵੱਲੋਂ ਦੇਸ਼ਭਰ ਵਿੱਚ ਚੱਲ ਰਹੇ ‘ਸਵੱਛਤਾ ਹੀ ਸੇਵਾ’ ਅਭਿਆਨ ਤਹਿਤ ਸ਼ਹਿਰ ਨੂੰ ਸਾਫ ਸੁਥਰਾ ਅਤੇ ਪ੍ਰਦੂਸ਼ਣ ਮੁਕਤ ਰੱਖਣ ਸਬੰਧੀ ਜਾਣਕਾਰੀ ਦਿੰਦੇ ਹੋਏ ਸੜਕਾਂ, ਜਨਤਕ ਸਥਾਨਾਂ, ਖਾਲੀ ਪਲਾਟਾਂ ਅਤੇ ਹੋਰ ਵਿਸ਼ੇਸ਼ ਸਥਾਨਾਂ ‘ਤੇ ਕੂੜਾ ਨਾ ਸੁੱਟਣ ਦੀ ਅਪੀਲ ਕੀਤੀ।
ਉਹਨਾਂ ਦੱਸਿਆ ਕਿ ਕੂੜਾ ਸਿਰਫ ਨਗਰ ਨਿਗਮ ਦੁਆਰਾ ਨਿਰਧਾਰਤ ਸਥਾਨਾਂ ‘ਤੇ ਹੀ ਸੁੱਟਣਾ ਚਾਹੀਦਾ ਹੈ। ਉਹਨਾਂ ਵੱਲੋਂ ਸਮੁੱਚੀ ਜਨਤਾ ਨੂੰ ਅੱਗੇ ਆ ਕੇ ‘ਸਵੱਛਤਾ ਹੀ ਸੇਵਾ’ ਅਭਿਆਨ ਨੂੰ ਜਨ-ਅੰਦੋਲਨ ਬਨਾਉਣ ਲਈ ਆਪਣੀ ਅਹਿਮ ਭੂਮਿਕਾ ਨਿਭਾਉਣ ਦੀ ਵੀ ਅਪੀਲ ਕੀਤੀ।






