CM ਮਾਨ ਵੱਲੋਂ‘ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਸੋਧ ਬਿੱਲ 2024 ਵਿਧਾਨ ਸਭਾ ‘ਚ ਪੇਸ਼ ਕੀਤਾ ਗਿਆ

ਸੀ.ਐਮ ਮਾਨ ਨੇ ‘ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਸੋਧ ਬਿੱਲ 2024’ ਪੇਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਨਾਜਾਇਜ਼ ਕਲੋਨੀਆਂ ਕੱਟਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ, ਤਾਂ ਜੋ ਬਾਅਦ ਵਿੱਚ ਲੋਕਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ। ਸੀ.ਐਮ. ਮਾਨ ਨੇ ਕਿਹਾ ਕਿ ਸੌਖੇ ਸ਼ਬਦਾਂ ਵਿਚ ਐਨ.ਓ.ਸੀ. ਬਿੱਲ ਪੇਸ਼ ਕੀਤਾ ਗਿਆ ਹੈ। ਇਸ ਤਹਿਤ 500 ਗਜ਼ ਤੱਕ ਦੇ ਪਲਾਟਾਂ ਲਈ ਐਨ.ਓ.ਸੀ ਦੀ ਲੋੜ ਨਹੀਂ ਹੋਵੇਗੀ। ਇਸ ਦੌਰਾਨ ਸੀ.ਐਮ ਮਾਨ ਨੇ ਕਿਹਾ ਕਿ ਗੈਰ-ਕਾਨੂੰਨੀ ਕਲੋਨੀਆਂ ਬਾਰੇ ਪਤਾ ਲੱਗਣ ‘ਤੇ ਬਿਜਲੀ ਦੇ ਮੀਟਰ ਨਹੀਂ ਲਗਾਏ ਗਏ, ਪਾਣੀ ਦੇ ਕੁਨੈਕਸ਼ਨ ਨਹੀਂ ਹਨ, ਜਿਸ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਨਾਜਾਇਜ਼ ਕਲੋਨੀਆਂ ਕੱਟਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੁਪਹਿਰ 2.30 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਦੁਪਹਿਰ ਦੇ ਖਾਣੇ ਤੋਂ ਬਾਅਦ ਇਸ ਮੁੱਦੇ ‘ਤੇ ਚਰਚਾ ਕੀਤੀ ਜਾਵੇਗੀ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪ੍ਰਤਾਪ ਸਿੰਘ ਬਾਜਵਾ ਨੇ ਚੰਡੀਗੜ੍ਹ ‘ਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਅਤੇ ਜੇਲ੍ਹ ‘ਚ ਬੰਦ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਦਾ ਮੁੱਦਾ ਚੁੱਕਿਆ ਸੀ।

Leave a Reply

Your email address will not be published. Required fields are marked *