ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੀ ਜਲੰਧਰ ਸਥਿਤ ਰਿਹਾਇਸ਼ ਨੂੰ ਬਦਲਣ ਦੀ ਯੋਜਨਾ ਬਣਾ ਰਹੇ ਹਨ। ਹੁਣ ਉਹ ਸ਼ਹਿਰ ਦੇ ਮੱਧ ਵਿਚ ਸਥਿਤ ਪੁਰਾਣੀ ਬਾਰਾਦਰੀ ਇਲਾਕੇ ਵਿਚ ਸ਼ਿਫਟ ਕਰਨ ਬਾਰੇ ਸੋਚ ਰਹੇ ਹਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਇਹ ਘਰ ਜਲੰਧਰ ਦੀ ਡਿਵੀਜ਼ਨਲ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਨੂੰ ਅਲਾਟ ਕੀਤਾ ਗਿਆ ਸੀ, ਜਿਨ੍ਹਾਂ ਦਾ ਪਿਛਲੇ ਹਫ਼ਤੇ ਤਬਾਦਲਾ ਕਰ ਦਿੱਤਾ ਗਿਆ ਸੀ। ਮੁੱਖ ਮੰਤਰੀ ਦਫ਼ਤਰ ਨੇ ਲੋਕ ਨਿਰਮਾਣ ਵਿਭਾਗ, ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨੂੰ ਇਸ ਮਕਾਨ ਦੇ ਮੁੱਢਲੇ ਢਾਂਚੇ ਵਿੱਚ ਤਬਦੀਲੀਆਂ ਕਰਨ ਦੀ ਪ੍ਰਵਾਨਗੀ ਵੀ ਦੇ ਦਿੱਤੀ ਹੈ। ਮੁੱਖ ਮੰਤਰੀ ਦੀ ਸੁਰੱਖਿਆ ਟੀਮ ਨੇ ਕਰੀਬ 4-5 ਏਕੜ ਵਿੱਚ ਫੈਲੇ ਇਸ ਘਰ ਵਿੱਚ ਪੈਰੀਫਿਰਲ ਦੀਵਾਰਾਂ, ਵੇਟਿੰਗ ਹਾਲ, ਸ਼ੈੱਡ, ਵਾਧੂ ਸੁਰੱਖਿਆ ਮੁਲਾਜ਼ਮ ਅਤੇ ਪਾਰਕਿੰਗ ਥਾਂ ਆਦਿ ਦੀ ਤਜਵੀਜ਼ ਰੱਖੀ ਹੈ।
Related Posts
ਕੇਂਦਰੀ ਮੰਤਰੀ ਰਵਨੀਤ ਬਿੱਟੂ ਵੱਲੋਂ ਪ੍ਰਦਰਸ਼ਨ ਕਰ ਰਹੇ ਕਿਸਾਨਾਂ ‘ਤੇ ਕੀਤਾ ਗਿਆ ਵੱਡਾ ਹਮਲਾ
ਕਾਂਗਰਸ ਤੋਂ ਭਾਜਪਾ ‘ਚ ਸ਼ਾਮਲ ਹੋਏ ਰਵਨੀਤ ਬਿੱਟੂ ਅੱਜ ਰਾਜਸਥਾਨ ਤੋਂ ਰਾਜ ਸਭਾ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਪਹੁੰਚੇ। ਕੇਂਦਰੀ…
PSEB ਦੀ ਚੇਅਰਪਰਸਨ ਸਤਬੀਰ ਬੇਦੀ ਨੇ ਦਿੱਤਾ ਅਸਤੀਫ਼ਾ
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਪਰਸਨ ਸਾਬਕਾ IAS ਅਧਿਕਾਰੀ ਸਤਬੀਰ ਬੇਦੀ ਨੇ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਨਿੱਜੀ ਕਾਰਨਾਂ…
ਮਾਸਟਰ ਮਾਈਂਡ ਰਮਨਜੀਤ ਸਿੰਘ ਰੋਮੀ ਨੂੰ ਅਦਾਲਤ ‘ਚ ਕੀਤਾ ਗਿਆ ਪੇਸ਼
ਰਮਨਜੀਤ ਰੋਮੀ ਨੂੰ ਅੱਜ ਸ਼ੁੱਕਰਵਾਰ ਤੜਕੇ 3 ਵਜੇ ਨਾਭਾ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿੱਥੇ 20 ਮਿੰਟ ਦੀ ਬਹਿਸ…