Home Punjab CM ਭਗਵੰਤ ਮਾਨ ਦਾ ਕਾਂਗਰਸ ‘ਤੇ ਤੰਜ, ਕਿਹਾ- ਆਪਸੀ ਲੜਾਈ ‘ਚ ਉਲਝੀ...

CM ਭਗਵੰਤ ਮਾਨ ਦਾ ਕਾਂਗਰਸ ‘ਤੇ ਤੰਜ, ਕਿਹਾ- ਆਪਸੀ ਲੜਾਈ ‘ਚ ਉਲਝੀ ਪਾਰਟੀ 

0
1

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬਾ ਕਾਂਗਰਸ ਵਿੱਚ ਚੱਲ ਰਹੀ ਅੰਦਰੂਨੀ ਖਿੱਚੋਤਾਣ ਨੂੰ ਲੈ ਕੇ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਨੇੜੇ ਹਨ, ਪਰ ਕਾਂਗਰਸੀ ਆਗੂ ਪੰਜਾਬ ਦੇ ਲੋਕਾਂ ਦੇ ਮੁੱਦਿਆਂ ਦੀ ਬਜਾਏ ਆਪਸੀ ਕਲੇਸ਼ ਵਿੱਚ ਹੀ ਰੁੱਝੇ ਹੋਏ ਹਨ। ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਸਭ ਕੁਝ ਦੇਖ ਰਹੇ ਹਨ ਅਤੇ 2027 ਵਿੱਚ ਇੱਕ ਵਾਰ ਫਿਰ ਆਮ ਆਦਮੀ ਪਾਰਟੀ ਨੂੰ ਭਾਰੀ ਬਹੁਮਤ ਨਾਲ ਜਿਤਾਉਣਗੇ।

ਮੁੱਖ ਮੰਤਰੀ ਦਾ ਇਹ ਬਿਆਨ ਬਠਿੰਡਾ ਵਿੱਚ ਪੰਜਾਬ ਕਾਂਗਰਸ ਦੀ ਇੱਕ ਜਨਤਕ ਮੀਟਿੰਗ ਦੌਰਾਨ ਹੋਏ ਹੰਗਾਮੇ ਤੋਂ ਬਾਅਦ ਆਇਆ ਹੈ। ਮੀਟਿੰਗ ਵਿੱਚ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਅਤੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਮੌਜੂਦ ਸਨ। ਇਸ ਦੌਰਾਨ ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਨੇ 2027 ਦੀਆਂ ਚੋਣਾਂ ਲਈ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਣ ਦੀ ਮੰਗ ਕਰਦਿਆਂ ਨਾਅਰੇਬਾਜ਼ੀ ਕੀਤੀ। ਹੰਗਾਮਾ ਵਧਣ ‘ਤੇ ਰਾਜਾ ਵੜਿੰਗ ਨੇ ਮਾਹੌਲ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਅਤੇ ਪਾਰਟੀ ਵਿੱਚ ਏਕਤਾ ਬਣਾਈ ਰੱਖਣ ਦੀ ਅਪੀਲ ਕੀਤੀ।

ਇਸੇ ਦੌਰਾਨ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੌਰਾਨ ਵੀ ਸਿਆਸੀ ਮਾਹੌਲ ਗਰਮ ਰਿਹਾ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਹੇਠ ਕਾਂਗਰਸੀ ਵਿਧਾਇਕਾਂ ਨੇ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ਕਰਦਿਆਂ ਪੇਪਰ ਲੀਕ ਦੇ ਮਾਮਲਿਆਂ ਨੂੰ ਲੈ ਕੇ ਸਰਕਾਰ ਨੂੰ ਘੇਰਿਆ। ਬਾਜਵਾ ਨੇ ਦੋਸ਼ ਲਗਾਇਆ ਕਿ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਕਈ ਪ੍ਰੀਖਿਆਵਾਂ ਦੇ ਪੇਪਰ ਲੀਕ ਹੋਏ ਹਨ, ਜਿਸ ਨਾਲ ਨੌਜਵਾਨਾਂ ਦਾ ਭਵਿੱਖ ਪ੍ਰਭਾਵਿਤ ਹੋਇਆ ਹੈ। ਉਨ੍ਹਾਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸਿਹਤ ਮੰਤਰੀ ਦੇ ਅਸਤੀਫ਼ੇ ਦੀ ਮੰਗ ਵੀ ਕੀਤੀ।

LEAVE A REPLY

Please enter your comment!
Please enter your name here