Thursday, July 16, 2026
Home Punjab ਪੀਪੀਆਈਐਸ 2026 ਤੋਂ ਪਹਿਲਾਂ ਸੀਐਮ ਮਾਨ ਵੱਲੋਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦਾ...

ਪੀਪੀਆਈਐਸ 2026 ਤੋਂ ਪਹਿਲਾਂ ਸੀਐਮ ਮਾਨ ਵੱਲੋਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦਾ ਲੋਗੋ ਜਾਰੀ

0
38

ਚੰਡੀਗੜ੍ਹ : ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ (ਪੀਪੀਆਈਐਸ) 2026 ਦੇ ਆਯੋਜਨ ਤੋਂ 28 ਦਿਨ ਪਹਿਲਾਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਚੰਡੀਗੜ੍ਹ ਵਿਖੇ ਇੱਕ ਉੱਚ-ਪੱਧਰੀ ਮੀਟਿੰਗ ਦੌਰਾਨ ਸੰਮੇਲਨ ਦਾ ਅਧਿਕਾਰਤ ਲੋਗੋ ਜਾਰੀ ਕੀਤਾ ਗਿਆ। ਇਸ ਮੌਕੇ ਉਦਯੋਗ ਅਤੇ ਵਣਜ ਮੰਤਰੀ ਸੰਜੀਵ ਅਰੋੜਾ, ਮੁੱਖ ਸਕੱਤਰ, ਸੀਨੀਅਰ ਅਧਿਕਾਰੀ ਅਤੇ ਇਨਵੈਸਟ ਪੰਜਾਬ ਦੇ ਨੁਮਾਇੰਦੇ ਹਾਜ਼ਰ ਸਨ। ਸੰਮੇਲਨ ਨਾਲ ਸੰਬੰਧਿਤ ਸਾਰੇ ਵਿਭਾਗਾਂ ਦੀਆਂ ਤਿਆਰੀਆਂ ਦੀ ਵੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ।

ਇਹ ਤਿੰਨ ਦਿਨਾਂ ਸੰਮੇਲਨ 13 ਤੋਂ 15 ਮਾਰਚ 2026 ਤੱਕ ਪਲਾਕਸ਼ਾ ਯੂਨੀਵਰਸਿਟੀ, ਆਈਟੀ ਸਿਟੀ, ਮੋਹਾਲੀ ਵਿਖੇ ਕਰਵਾਇਆ ਜਾਵੇਗਾ। ਇਸ ਦਾ ਥੀਮ “Punjab Means Business – Policy to Practice” ਰੱਖਿਆ ਗਿਆ ਹੈ, ਜੋ ਕਿ ਸਰਕਾਰ ਦੀ ਨੀਤੀਆਂ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਅਤੇ ਨਿਵੇਸ਼ਕ-ਕੇਂਦ੍ਰਿਤ ਪ੍ਰਸ਼ਾਸਨ ਨੂੰ ਮਜ਼ਬੂਤ ਬਣਾਉਣ ਦੀ ਵਚਨਬੱਧਤਾ ਦਰਸਾਉਂਦਾ ਹੈ।

ਜਾਰੀ ਕੀਤਾ ਗਿਆ ਨਵਾਂ ਲੋਗੋ ਪੰਜਾਬ ਦੀ ਆਰਥਿਕ ਮਜ਼ਬੂਤੀ, ਤਕਨੀਕੀ ਤਰੱਕੀ, ਸਥਿਰਤਾ ਅਤੇ ਤੇਜ਼ ਵਿਕਾਸ ਨੂੰ ਪ੍ਰਤੀਕਾਤਮਕ ਢੰਗ ਨਾਲ ਦਰਸਾਉਂਦਾ ਹੈ। ਇਸ ਵਿੱਚ ਉਦਯੋਗਿਕ ਵਿਸਥਾਰ, ਡਿਜੀਟਲ ਗਵਰਨੈਂਸ, ਸਮੁੱਚੇ ਵਿਕਾਸ ਅਤੇ ਨਿਵੇਸ਼-ਪੱਖੀ ਮਾਹੌਲ ਨੂੰ ਉਜਾਗਰ ਕੀਤਾ ਗਿਆ ਹੈ।

ਮੀਟਿੰਗ ਦੌਰਾਨ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਕਰਵਾਏ ਗਏ ਰੋਡ ਸ਼ੋਅਜ਼ ਨੂੰ ਬਹੁਤ ਹੀ ਉਤਸ਼ਾਹਜਨਕ ਪ੍ਰਤੀਕਿਰਿਆ ਮਿਲੀ ਹੈ। ਵਿਦੇਸ਼ੀ ਅਤੇ ਦੇਸ਼ੀ ਨਿਵੇਸ਼ਕਾਂ ਨੇ ਪੰਜਾਬ ਦੀ ਸੁਧਾਰ-ਪੱਖੀ ਨੀਤੀਆਂ ਅਤੇ ਮਜ਼ਬੂਤ ਬੁਨਿਆਦੀ ਢਾਂਚੇ ‘ਤੇ ਭਰੋਸਾ ਜਤਾਇਆ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੰਮੇਲਨ ਭਾਈਵਾਲੀ ਅਤੇ ਸਹਿ-ਰਚਨਾ ਲਈ ਇੱਕ ਮਜ਼ਬੂਤ ਪਲੇਟਫਾਰਮ ਸਾਬਤ ਹੋਵੇਗਾ, ਜਿੱਥੇ ਨੀਤੀਆਂ ਉਦਯੋਗਾਂ ਨਾਲ ਸਲਾਹ-ਮਸ਼ਵਰਾ ਕਰਕੇ ਬਣਾਈਆਂ ਜਾਣਗੀਆਂ ਅਤੇ ਨਿਰਧਾਰਿਤ ਸਮਾਂ-ਸੀਮਾਵਾਂ ਅੰਦਰ ਲਾਗੂ ਕੀਤੀਆਂ ਜਾਣਗੀਆਂ।

ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਨੂੰ ਹੁਣ ਤੱਕ ਲਗਭਗ 1.5 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ ਹਨ ਅਤੇ 5 ਲੱਖ ਤੋਂ ਵੱਧ ਲੋਕਾਂ ਲਈ ਰੋਜ਼ਗਾਰ ਦੇ ਮੌਕੇ ਸਿਰਜੇ ਗਏ ਹਨ। ਇਹ ਪੰਜਾਬ ਸਰਕਾਰ ਦੀ ਨਿਵੇਸ਼ਕ-ਹਿਤੈਸ਼ੀ ਨੀਤੀਆਂ ਅਤੇ ਪ੍ਰਭਾਵਸ਼ਾਲੀ ਲਾਗੂਕਰਨ ਦੀ ਸਪਸ਼ਟ ਮਿਸਾਲ ਹੈ।

ਸੰਮੇਲਨ ਦਾ ਲੋਗੋ ਜਾਰੀ ਹੋਣਾ ਇਸ ਗੱਲ ਦਾ ਸੰਕੇਤ ਹੈ ਕਿ ਪੰਜਾਬ ਸਰਕਾਰ ਦੇਸ਼ ਅਤੇ ਵਿਦੇਸ਼ ਦੇ ਨਿਵੇਸ਼ਕਾਂ ਦਾ ਸਵਾਗਤ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ।

LEAVE A REPLY

Please enter your comment!
Please enter your name here