Wednesday, July 8, 2026
Home Punjab ਸੀਐਮ ਮਾਨ ਦੀਆਂ ਮਹਿਲਾਵਾਂ ਨੂੰ ਅਪੀਲ SIR ਫਾਰਮ ਜ਼ਰੂਰ ਭਰੋ, ਨਹੀਂ ਤਾਂ...

ਸੀਐਮ ਮਾਨ ਦੀਆਂ ਮਹਿਲਾਵਾਂ ਨੂੰ ਅਪੀਲ SIR ਫਾਰਮ ਜ਼ਰੂਰ ਭਰੋ, ਨਹੀਂ ਤਾਂ ਸਰਕਾਰੀ ਸਕੀਮਾਂ ਦੇ ਲਾਭ ਤੋਂ ਰਹਿ ਸਕਦੇ ਹੋ ਵਾਂਝੇ

0
1

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੀਆਂ ਮਾਵਾਂ, ਭੈਣਾਂ ਅਤੇ ਧੀਆਂ ਦੇ ਨਾਂ ਇੱਕ ਵੀਡੀਓ ਸੰਦੇਸ਼ ਜਾਰੀ ਕਰਦਿਆਂ ਵੋਟਰ ਸੂਚੀ ਦੀ ਸੁਧਾਈ ਪ੍ਰਕਿਰਿਆ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਜਿਹੜੀਆਂ ਮਹਿਲਾਵਾਂ ਦਾ ਨਾਮ ਨਵੀਂ ਵੋਟਰ ਸੂਚੀ ਵਿੱਚ ਦਰਜ ਨਹੀਂ ਹੋਵੇਗਾ, ਉਨ੍ਹਾਂ ਨੂੰ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਲੈਣ ਵਿੱਚ ਮੁਸ਼ਕਲ ਆ ਸਕਦੀ ਹੈ। ਇਸ ਲਈ ਹਰ ਯੋਗ ਮਹਿਲਾ ਨੂੰ ਸਪੈਸ਼ਲ ਇੰਟੈਂਸਿਵ ਰੀਵਿਜ਼ਨ (SIR) ਤਹਿਤ ਆਪਣਾ ਫਾਰਮ ਜ਼ਰੂਰ ਭਰਨਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਆਪਣੇ ਸੰਦੇਸ਼ ਵਿੱਚ ਮਹਿਲਾਵਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਰਕਾਰ ਨੇ ਉਨ੍ਹਾਂ ਨਾਲ ਕੀਤਾ ਇੱਕ ਹੋਰ ਵੱਡਾ ਵਾਅਦਾ ਪੂਰਾ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਭਾਰਤ ਦਾ ਚੋਣ ਕਮਿਸ਼ਨ ਨਵੀਂ ਵੋਟਰ ਸੂਚੀ ਤਿਆਰ ਕਰਨ ਲਈ ਵੋਟਰਾਂ ਦੀ ਵਿਸ਼ੇਸ਼ ਸੁਧਾਈ ਮੁਹਿੰਮ ਚਲਾ ਰਿਹਾ ਹੈ, ਜਿਸ ਵਿੱਚ ਹਰ ਯੋਗ ਨਾਗਰਿਕ ਦੀ ਭਾਗੀਦਾਰੀ ਬਹੁਤ ਜ਼ਰੂਰੀ ਹੈ।

ਸੀਐਮ ਮਾਨ ਨੇ ਕਿਹਾ ਕਿ ਜੇਕਰ ਕੋਈ ਯੋਗ ਵਿਅਕਤੀ SIR ਤਹਿਤ ਲੋੜੀਂਦਾ ਫਾਰਮ ਨਹੀਂ ਭਰਦਾ, ਤਾਂ ਉਸ ਦਾ ਨਾਮ ਵੋਟਰ ਸੂਚੀ ਵਿੱਚੋਂ ਹਟਾਇਆ ਜਾ ਸਕਦਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਵੋਟਰ ਸੂਚੀ ਵਿੱਚ ਨਾਮ ਨਾ ਹੋਣ ਦੀ ਸੂਰਤ ਵਿੱਚ ਮਹਿਲਾਵਾਂ ਨੂੰ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਅਧੀਨ ਮਿਲਣ ਵਾਲੀ ਮਹੀਨਾਵਾਰ ਵਿੱਤੀ ਸਹਾਇਤਾ ਸਮੇਤ ਹੋਰ ਜਨ-ਕਲਿਆਣਕਾਰੀ ਯੋਜਨਾਵਾਂ ਦਾ ਲਾਭ ਲੈਣ ਵਿੱਚ ਦਿੱਕਤ ਆ ਸਕਦੀ ਹੈ।

ਮੁੱਖ ਮੰਤਰੀ ਨੇ ਸਾਰੀਆਂ ਮਹਿਲਾਵਾਂ ਨੂੰ ਅਪੀਲ ਕੀਤੀ ਕਿ ਉਹ ਇਸ ਪ੍ਰਕਿਰਿਆ ਨੂੰ ਗੰਭੀਰਤਾ ਨਾਲ ਲੈਣ ਅਤੇ ਸਮੇਂ ਸਿਰ ਆਪਣਾ SIR ਫਾਰਮ ਭਰਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਫਾਰਮ ਭਰਨ ਵਿੱਚ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਆਪਣੇ ਇਲਾਕੇ ਦੇ ਬੂਥ ਲੈਵਲ ਅਫ਼ਸਰ (BLO) ਜਾਂ ਸਥਾਨਕ ਵਲੰਟੀਅਰਾਂ ਨਾਲ ਸੰਪਰਕ ਕਰ ਸਕਦੇ ਹਨ, ਜੋ ਉਨ੍ਹਾਂ ਦੀ ਹਰ ਸੰਭਵ ਮਦਦ ਕਰਨਗੇ।

 

 

LEAVE A REPLY

Please enter your comment!
Please enter your name here