CM ਨਾਇਬ ਸਿੰਘ ਸੈਣੀ ਵੱਲੋਂ 77 ਕਨਾਲ 7 ਮਰਲੇ ਜ਼ਮੀਨ ਦੀ ਰਜਿਸਟਰੀ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੂੰ ਸੌਂਪੀ

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੱਜ ਸਿਰਸਾ ਪਹੁੰਚ ਕੇ ਦਿਨ ਭਰ ਧਾਰਮਿਕ ਪ੍ਰੋਗਰਾਮਾਂ ਵਿਚ ਹਿੱਸਾ ਲਿਆ। ਸਭ ਤੋਂ ਪਹਿਲਾਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਸਵੇਰੇ ਆਪਣੇ ਸਰਕਾਰੀ ਜਹਾਜ਼ ਵਿੱਚ ਸਿਰਸਾ ਏਅਰਫੋਰਸ ਸਟੇਸ਼ਨ ਪੁੱਜੇ ਅਤੇ ਫਿਰ ਗੱਡੀਆਂ ਦੇ ਕਾਫਲੇ ਵਿੱਚ ਸ੍ਰੀ ਤਾਰਾ ਬਾਬਾ ਕੁਟੀਆ ਪੁੱਜੇ। ਕੁਟੀਆ ਪੁੱਜ ਕੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸ੍ਰੀ ਤਾਰਾ ਬਾਬਾ ਦੀ ਮੂਰਤੀ ’ਤੇ ਫੁੱਲ ਮਾਲਾਵਾਂ ਭੇਟ ਕੀਤੀਆਂ ਅਤੇ ਬਾਬਾ ਤਾਰਾ ਤੋਂ ਅਸ਼ੀਰਵਾਦ ਲਿਆ। ਇਸ ਤੋਂ ਬਾਅਦ ਸੀ.ਐਮ ਨਾਇਬ ਸਿੰਘ ਸੈਣੀ ਨੇ ਹਰਿਆਣਾ ਲੋਕਹਿਤ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਗੋਪਾਲ ਕਾਂਡਾ ਨਾਲ ਮੁਲਾਕਾਤ ਕੀਤੀ।

ਇਸ ਤੋਂ ਬਾਅਦ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸ੍ਰੀ ਚਿੱਲਾ ਸਾਹਿਬ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ। ਇਸ ਤੋਂ ਬਾਅਦ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ 77 ਕਨਾਲ 7 ਮਰਲੇ ਜ਼ਮੀਨ ਦੀ ਰਜਿਸਟਰੀ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੂੰ ਸੌਂਪੀ। ਇਸ ਤੋਂ ਬਾਅਦ ਸੀ.ਐਮ ਨਾਇਬ ਸਿੰਘ ਸੈਣੀ ਨੇ ਪਿੰਡ ਸੰਘਰ ਸਰਿਸਤਾ ਵਿੱਚ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਪ੍ਰੋਗਰਾਮ ਵਿੱਚ ਵੀ ਸ਼ਿਰਕਤ ਕੀਤੀ। ਇਸ ਮੌਕੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਨਾਲ ਕੈਬਨਿਟ ਮੰਤਰੀ ਚੌਧਰੀ ਰਣਜੀਤ ਸਿੰਘ ਚੌਟਾਲਾ, ਸਾਬਕਾ ਸੰਸਦ ਮੈਂਬਰ ਡਾ: ਅਸ਼ੋਕ ਤੰਵਰ, ਸਾਬਕਾ ਸੰਸਦ ਮੈਂਬਰ ਸੁਨੀਤਾ ਦੁੱਗਲ, ਵਿਧਾਇਕ ਗੋਪਾਲ ਕਾਂਡਾ ਹਾਜ਼ਰ ਸਨ।

ਗੱਲਬਾਤ ਕਰਦਿਆਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਜਿਸ ‘ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਪਏ ਸਨ ਉਹ ਉਸ ਧਰਤੀ ਨੂੰ ਸਲਾਮ ਕਰਦੇ ਹਨ। ਉਨ੍ਹਾਂ ਲਈ ਇਹ ਬੜੇ ਭਾਗਾਂ ਵਾਲੀ ਗੱਲ ਹੈ ਕਿ ਇਸ ਪਵਿੱਤਰ ਧਰਤੀ ‘ਤੇ ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਚਰਨ ਪਏ ਹਨ ਅਤੇ ਉਨ੍ਹਾਂ ਨੇ ਇੱਥੇ 40 ਦਿਨ ਤਪੱਸਿਆ ਕੀਤੀ ਅਤੇ ਕਈ ਸਾਲਾਂ ਤੋਂ ਸੰਗਤਾਂ ਦੀ ਵੀ ਇਹੀ ਮੰਗ ਸੀ ਕਿ ਜੋ ਸਰਕਾਰ ਦੇ ਕੋਲ ਗੁਰਦਰਆਰਾ ਸਾਹਿਬ ਦੀ ਜ਼ਮੀਨ ਹੈ ਉਹ ਗੁਰਦੁਆਰਾ ਸਾਹਿਬ ਨੂੰ ਮਿਲੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਜ਼ਮੀਨ ਗੁਰਦੁਆਰਾ ਚਿਲਾ ਸਾਹਿਬ ਦੇ ਨਾਂ ‘ਤੇ ਦਿੱਤੀ ਜਾਵੇਗੀ।

Leave a Reply

Your email address will not be published. Required fields are marked *