ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੀ ਜਲੰਧਰ ਸਥਿਤ ਰਿਹਾਇਸ਼ ਨੂੰ ਬਦਲਣ ਦੀ ਯੋਜਨਾ ਬਣਾ ਰਹੇ ਹਨ। ਹੁਣ ਉਹ ਸ਼ਹਿਰ ਦੇ ਮੱਧ ਵਿਚ ਸਥਿਤ ਪੁਰਾਣੀ ਬਾਰਾਦਰੀ ਇਲਾਕੇ ਵਿਚ ਸ਼ਿਫਟ ਕਰਨ ਬਾਰੇ ਸੋਚ ਰਹੇ ਹਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਇਹ ਘਰ ਜਲੰਧਰ ਦੀ ਡਿਵੀਜ਼ਨਲ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਨੂੰ ਅਲਾਟ ਕੀਤਾ ਗਿਆ ਸੀ, ਜਿਨ੍ਹਾਂ ਦਾ ਪਿਛਲੇ ਹਫ਼ਤੇ ਤਬਾਦਲਾ ਕਰ ਦਿੱਤਾ ਗਿਆ ਸੀ। ਮੁੱਖ ਮੰਤਰੀ ਦਫ਼ਤਰ ਨੇ ਲੋਕ ਨਿਰਮਾਣ ਵਿਭਾਗ, ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨੂੰ ਇਸ ਮਕਾਨ ਦੇ ਮੁੱਢਲੇ ਢਾਂਚੇ ਵਿੱਚ ਤਬਦੀਲੀਆਂ ਕਰਨ ਦੀ ਪ੍ਰਵਾਨਗੀ ਵੀ ਦੇ ਦਿੱਤੀ ਹੈ। ਮੁੱਖ ਮੰਤਰੀ ਦੀ ਸੁਰੱਖਿਆ ਟੀਮ ਨੇ ਕਰੀਬ 4-5 ਏਕੜ ਵਿੱਚ ਫੈਲੇ ਇਸ ਘਰ ਵਿੱਚ ਪੈਰੀਫਿਰਲ ਦੀਵਾਰਾਂ, ਵੇਟਿੰਗ ਹਾਲ, ਸ਼ੈੱਡ, ਵਾਧੂ ਸੁਰੱਖਿਆ ਮੁਲਾਜ਼ਮ ਅਤੇ ਪਾਰਕਿੰਗ ਥਾਂ ਆਦਿ ਦੀ ਤਜਵੀਜ਼ ਰੱਖੀ ਹੈ।
Related Posts
CM ਭਗਵੰਤ ਮਾਨ ਵੱਲੋਂ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਮੀਟਿੰਗ
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮਾਝਾ ਅਤੇ ਦੋਆਬਾ ਦੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਅਹਿਮ ਮੀਟਿੰਗ ਕੀਤੀ। ਇਸ…
ਕੋਟਕਪੂਰਾ ਦੇ ਨੌਜਵਾਨ ਨੇ ਕੈਨੇਡਾ ‘ਚ ਉੱਚ ਅਹੁਦਾ ਹਾਸਲ ਕਰਕੇ ਕੀਤਾ ਮਾਤਾ ਪਿਤਾ ਦਾ ਨਾਮ ਰੋਸ਼ਨ
ਜੇਕਰ ਇਰਾਦੇ ਮਜ਼ਬੂਤ ਹੋਣ ਅਤੇ ਕੁਝ ਕਰਨ ਦਾ ਜਜ਼ਬਾ ਦਿਲ ਵਿੱਚ ਹੋਵੇ ਤਾਂ ਕੋਈ ਵੀ ਵਿਅਕਤੀ ਉੱਚੇ ਮੁਕਾਮ ‘ਤੇ ਪਹੁੰਚ…
ਸਿੱਖ ਧਰਮ ਦੇ ਪ੍ਰਚਾਰ ’ਚ ਸੰਤ ਈਸ਼ਰ ਸਿੰਘ ਦਾ ਅਹਿਮ ਯੋਗਦਾਨ: ਐਡਵੋਕੇਟ ਹਰਜਿੰਦਰ ਸਿੰਘ ਧਾਮੀ
ਸੰਤ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਬਰਸੀ ਮੌਕੇ ਮੌਜੂਦਾ ਮੁਖੀ ਸੰਤ ਬਲਜਿੰਦਰ ਸਿੰਘ ਦੀ ਦੇਖ ਰੇਖ ਹੇਠ ਦੂਜੇ ਦਿਨ…