CM ਸੈਣੀ ਨੇ ਕਿਸਾਨਾਂ ਨੂੰ ਬੋਨਸ ਵਜੋਂ 2000 ਰੁਪਏ ਦੇਣ ਦਾ ਕੀਤਾ ਗਿਆ ਫ਼ੈਸਲਾ

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਅੱਜ ਸਵੇਰੇ 9 ਵਜੇ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਮੁੱਖ ਮੰਤਰੀ ਨੇ ਕਿਸਾਨਾਂ ਲਈ ਐਲਾਨ ਕੀਤੇ। ਉਨ੍ਹਾਂ ਕਿਹਾ ਕਿ ਇਸ ਵਾਰ ਹਰਿਆਣਾ ਵਿੱਚ ਘੱਟ ਮੀਂਹ ਪਿਆ ਹੈ। ਇਸ ਕਾਰਨ ਕਿਸਾਨਾਂ ਨੂੰ ਕਾਫੀ ਨੁਕਸਾਨ ਹੋਇਆ ਹੈ। ਇਸ ਦੇ ਮੱਦੇਨਜ਼ਰ ਸਾਡੀ ਕੈਬਨਿਟ ਨੇ ਕਿਸਾਨਾਂ ਨੂੰ ਬੋਨਸ ਵਜੋਂ 2000 ਰੁਪਏ ਦੇਣ ਦਾ ਫ਼ੈਸਲਾ ਕੀਤਾ ਹੈ। ਸਰਕਾਰ ਨੇ ਕਿਸਾਨਾਂ ਨੂੰ ਪਹਿਲੀ ਕਿਸ਼ਤ ਜਾਰੀ ਕਰ ਦਿੱਤੀ ਹੈ। 5 ਲੱਖ 20 ਹਜ਼ਾਰ ਕਿਸਾਨਾਂ ਦੇ ਖਾਤਿਆਂ ‘ਚ 1 ਅਤੇ 2 ਦਿਨਾਂ ‘ਚ 525 ਕਰੋੜ ਰੁਪਏ ਪਹੁੰਚ ਜਾਣਗੇ।

ਹਰਿਆਣਾ ਦੇ 14 ਜ਼ਿਲ੍ਹਿਆਂ ਵਿੱਚ ਵੈਟਰਨਰੀ ਪੌਲੀਕਲੀਨਿਕ ਚਲਾਏ ਜਾ ਰਹੇ ਹਨ, ਰਾਜ ਦੇ ਬਾਕੀ 8 ਜ਼ਿਲ੍ਹਿਆਂ ਵਿੱਚੋਂ ਪੰਚਕੂਲਾ, ਕੈਥਲ, ਕਰਨਾਲ, ਹਿਸਾਰ, ਝੱਜਰ, ਯਮੁਨਾਨਗਰ, ਗੁਰੂਗ੍ਰਾਮ, ਫਰੀਦਾਬਾਦ ਵਿੱਚ ਵੀ ਇਹ ਵੈਟਰਨਰੀ ਪੌਲੀਕਲੀਨਿਕ ਖੋਲ੍ਹੇ ਜਾਣਗੇ। ਇਨ੍ਹਾਂ ਵਿੱਚ ਸਾਰੀਆਂ ਆਧੁਨਿਕ ਸਹੂਲਤਾਂ ਹੋਣਗੀਆਂ। ਇਸ ਵਿੱਚ ਐਕਸਰੇ, ਅਲਟਰਾਸਾਊਂਡ ਵਰਗੀਆਂ ਸਹੂਲਤਾਂ ਹੋਣਗੀਆਂ।

ਦੁੱਧ ਵੇਚਣ ਵਾਲਿਆਂ ਲਈ ਕੀਤਾ ਇਹ ਐਲਾਨ
ਮੁੱਖ ਮੰਤਰੀ ਨੇ ਦੁੱਧ ਉਤਪਾਦਕ ਕਿਸਾਨਾਂ ਲਈ ਐਲਾਨ ਕੀਤਾ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਘਰ-ਘਰ ਦੁੱਧ ਸਪਲਾਈ ਕਰਨ ਵਾਲੇ ਦੁੱਧ ਮਾਲਕਾਂ ਦਾ ਬੀਮਾ ਕੀਤਾ ਜਾਵੇਗਾ। ਪ੍ਰਧਾਨ ਮੰਤਰੀ ਬੀਮਾ ਯੋਜਨਾ ਦੇ ਤਹਿਤ ਸਾਰੇ ਦੁੱਧ ਵਿਤਰਕ (ਦੁੱਧ ਵਾਲੇ) ਕਵਰ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸੂਬੇ ਦੇ ਅਜਿਹੇ ਦੁੱਧ ਵਿਕਰੇਤਾ ਜਿਨ੍ਹਾਂ ਦੀ ਸਾਲਾਨਾ ਆਮਦਨ 3.20 ਲੱਖ ਰੁਪਏ ਹੈ, ਉਨ੍ਹਾਂ ਨੂੰ ਰਾਜ ਦੀ ਦਿਆਲੂ ਸਕੀਮ ਤਹਿਤ ਸ਼ਾਮਲ ਕੀਤਾ ਜਾਵੇਗਾ। ਇਸ ਸਕੀਮ ਤਹਿਤ ਪਰਿਵਾਰ ਦੇ ਕਿਸੇ ਮੈਂਬਰ ਦੀ ਮੌਤ ਜਾਂ ਸਥਾਈ ਤੌਰ ‘ਤੇ ਅਪੰਗਤਾ ਹੋਣ ਦੀ ਸੂਰਤ ਵਿੱਚ ਵਿੱਤੀ ਸਹਾਇਤਾ ਦਿੱਤੀ ਜਾਵੇਗੀ।

Leave a Reply

Your email address will not be published. Required fields are marked *