ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਅੱਜ ਯਾਨੀ ਸੋਮਵਾਰ (15 ਜੁਲਾਈ) ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਸੀ.ਐਮ ਸੋਰੇਨ ਦਿੱਲੀ ਪੁੱਜੇ ਅਤੇ ਫਿਰ ਪ੍ਰਧਾਨ ਮੰਤਰੀ ਦਫ਼ਤਰ ਪਹੁੰਚ ਕੇ ਪੀ.ਐਮ ਮੋਦੀ ਨਾਲ ਮੁਲਾਕਾਤ ਕੀਤੀ। ਜੂਨ ਦੇ ਆਖਰੀ ਹਫਤੇ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਝਾਰਖੰਡ ਦੇ ਮੁੱਖ ਮੰਤਰੀ ਸੋਰੇਨ ਅਤੇ ਪੀ.ਐਮ ਮੋਦੀ ਦੀ ਇਹ ਪਹਿਲੀ ਮੁਲਾਕਾਤ ਹੈ। ਹਾਈ ਕੋਰਟ ਨੇ ਜ਼ਮੀਨ ਘੁਟਾਲੇ ਵਿੱਚ ਹੇਮੰਤ ਸੋਰੇਨ ਨੂੰ ਜ਼ਮਾਨਤ ਦੇ ਦਿੱਤੀ ਸੀ, ਜਿਸ ਤੋਂ ਬਾਅਦ ਉਹ 28 ਜੂਨ ਨੂੰ ਜੇਲ੍ਹ ਤੋਂ ਬਾਹਰ ਆਏ ਸਨ।
ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਪੀ.ਐਮ ਮੋਦੀ ਅਤੇ ਝਾਰਖੰਡ ਦੇ ਮੁੱਖ ਮੰਤਰੀ ਦਰਮਿਆਨ ਮੁਲਾਕਾਤ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਗਈਆਂ ਹਨ। ਇਸ ਤਸਵੀਰ ‘ਚ ਦੇਖਿਆ ਜਾ ਸਕਦਾ ਹੈ ਕਿ ਹੇਮੰਤ ਸੋਰੇਨ ਪ੍ਰਧਾਨ ਮੰਤਰੀ ਮੋਦੀ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰ ਰਹੇ ਹਨ। ਇਕ ਹੋਰ ਤਸਵੀਰ ‘ਚ ਦੋਹਾਂ ਨੂੰ ਬੈਠ ਕੇ ਚਰਚਾ ਕਰਦੇ ਦੇਖਿਆ ਜਾ ਸਕਦਾ ਹੈ। ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਆਪਣੇ ਅਧਿਕਾਰਤ ਹੈਂਡਲ ਤੋਂ ਤਸਵੀਰ ਸਾਂਝੀ ਕਰਦੇ ਹੋਏ, ਪੀ.ਐਮ.ਓ. ਨੇ ਲਿਖਿਆ, ‘ਝਾਰਖੰਡ ਦੇ ਮੁੱਖ ਮੰਤਰੀ ਨੇ ਪੀ.ਐਮ ਮੋਦੀ ਨਾਲ ਮੁਲਾਕਾਤ ਕੀਤੀ।’