Home Patiala Updates ਅਰਬਨ ਅਸਟੇਟ ਦੀਆਂ ਸੀ.ਐਮ. ਦੀ ਯੋਗਸ਼ਾਲਾ ਕਲਾਸਾਂ ਨੂੰ ਭਰਵਾਂ ਹੁੰਗਾਰਾ

ਅਰਬਨ ਅਸਟੇਟ ਦੀਆਂ ਸੀ.ਐਮ. ਦੀ ਯੋਗਸ਼ਾਲਾ ਕਲਾਸਾਂ ਨੂੰ ਭਰਵਾਂ ਹੁੰਗਾਰਾ

0
2

ਪਟਿਆਲਾ: ਸੀ.ਐਮ. ਦੀ ਯੋਗਸ਼ਾਲਾ ਤਹਿਤ ਅਰਬਨ ਅਸਟੇਟ ਫੇਸ-2 ਅਤੇ ਫੇਸ-3, ਪਟਿਆਲਾ ਵਿਖੇ ਚੱਲ ਰਹੀਆਂ ਮੁਫ਼ਤ ਯੋਗ ਕਲਾਸਾਂ ਨੂੰ ਇਲਾਕਾ ਵਾਸੀਆਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਨ੍ਹਾਂ ਕਲਾਸਾਂ ਵਿੱਚ ਸ਼ਾਮਲ ਹੋ ਰਹੇ ਲੋਕਾਂ ਨੇ ਦੱਸਿਆ ਕਿ ਨਿਯਮਿਤ ਯੋਗ ਅਭਿਆਸ ਨਾਲ ਉਨ੍ਹਾਂ ਨੂੰ ਸਰੀਰਕ ਅਤੇ ਮਾਨਸਿਕ ਤੌਰ ‘ਤੇ ਕਾਫ਼ੀ ਲਾਭ ਮਿਲਿਆ ਹੈ।

ਯੋਗ ਇੰਸਟ੍ਰਕਟਰ ਗੁਰਦੀਪ ਸਿੰਘ ਨੇ ਦੱਸਿਆ ਕਿ ਯੋਗ ਸਿਰਫ਼ ਇੱਕ ਕਸਰਤ ਨਹੀਂ, ਸਗੋਂ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਦਾ ਸਾਧਨ ਹੈ। ਨਿਯਮਿਤ ਯੋਗ ਨਾਲ ਸਰੀਰ ਤੰਦਰੁਸਤ, ਮਨ ਸ਼ਾਂਤ ਅਤੇ ਜੀਵਨ ਵਿੱਚ ਸਕਾਰਾਤਮਕਤਾ ਆਉਂਦੀ ਹੈ।

ਅਰਬਨ ਅਸਟੇਟ ਫੇਸ-2 ਦੀ ਭਾਗੀਦਾਰ ਨੀਰਜਾ ਮਾਥੁਰ ਨੇ ਦੱਸਿਆ ਕਿ ਯੋਗ ਕਰਨ ਨਾਲ ਉਨ੍ਹਾਂ ਦੀ ਸ਼ੂਗਰ ਕੰਟਰੋਲ ਵਿੱਚ ਆਈ ਹੈ ਅਤੇ ਫਰੋਜ਼ਨ ਸ਼ੋਲਡਰ ਤੇ ਹਾਈ ਬਲੱਡ ਪ੍ਰੈਸ਼ਰ ਵਿੱਚ ਵੀ ਕਾਫ਼ੀ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਤਿੰਨ ਸਾਲਾਂ ਦੇ ਯੋਗ ਅਭਿਆਸ ਨਾਲ ਉਨ੍ਹਾਂ ਦੀਆਂ ਦਵਾਈਆਂ ਦੀ ਗਿਣਤੀ ਵੀ ਕਾਫ਼ੀ ਘੱਟ ਹੋ ਗਈ ਹੈ।

ਇਸੇ ਤਰ੍ਹਾਂ ਅਰਬਨ ਅਸਟੇਟ ਫੇਸ-3 ਦੀ ਆਸ਼ਾ ਰਾਣੀ (73) ਨੇ ਦੱਸਿਆ ਕਿ ਯੋਗ ਨਾਲ ਉਨ੍ਹਾਂ ਨੂੰ ਸਾਇਟਿਕਾ ਅਤੇ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਤੋਂ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਯੋਗਸ਼ਾਲਾ ਨੇ ਨਾ ਸਿਰਫ਼ ਸਿਹਤ ਸੁਧਾਰੀ ਹੈ, ਸਗੋਂ ਸਮਾਜਿਕ ਤੌਰ ‘ਤੇ ਵੀ ਉਨ੍ਹਾਂ ਨੂੰ ਲੋਕਾਂ ਨਾਲ ਜੋੜਿਆ ਹੈ, ਜਿਸ ਨਾਲ ਇਕੱਲੇਪਣ ਅਤੇ ਮਾਨਸਿਕ ਤਣਾਅ ਵਿੱਚ ਕਮੀ ਆਈ ਹੈ।

ਜ਼ਿਲ੍ਹਾ ਕੋਆਰਡੀਨੇਟਰ ਰਮਨਜੀਤ ਕੌਰ ਨੇ ਦੱਸਿਆ ਕਿ ਜਿਹੜੇ ਨਾਗਰਿਕ ਆਪਣੇ ਮੁਹੱਲੇ ਵਿੱਚ ਸੀ.ਐਮ. ਦੀ ਯੋਗਸ਼ਾਲਾ ਸ਼ੁਰੂ ਕਰਵਾਉਣਾ ਚਾਹੁੰਦੇ ਹਨ, ਉਹ 25 ਮੈਂਬਰੀ ਸਮੂਹ ਬਣਾ ਕੇ ਟੋਲ-ਫਰੀ ਨੰਬਰ 76694-00500 ‘ਤੇ ਮਿਸ ਕਾਲ ਦੇ ਸਕਦੇ ਹਨ ਜਾਂ ⁠https://cmdiyogshala.punjab.gov.in ‘ਤੇ ਲਾਗਇਨ ਕਰਕੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।

LEAVE A REPLY

Please enter your comment!
Please enter your name here