Home Patiala Updates ਪੀੜਤ ਦੁਕਾਨਦਾਰ ਨੂੰ ਮੁਆਵਜ਼ਾ ਦਿਵਾਉਣ ਲਈ ਸਰਕਾਰ ਕੋਲ ਕੀਤੀ ਜਾਵੇਗੀ ਸਿਫ਼ਾਰਸ਼,

ਪੀੜਤ ਦੁਕਾਨਦਾਰ ਨੂੰ ਮੁਆਵਜ਼ਾ ਦਿਵਾਉਣ ਲਈ ਸਰਕਾਰ ਕੋਲ ਕੀਤੀ ਜਾਵੇਗੀ ਸਿਫ਼ਾਰਸ਼,

0
10

ਰਾਜਪੁਰਾ, 5 ਜੂਨ:

ਅੱਗ ਨਾਲ ਨੁਕਸਾਨੀ ਦੁਕਾਨ ਦਾ ਵਾਈਸ ਚੇਅਰਮੈਨ ਗੁਰਪ੍ਰੀਤ ਸਿੰਘ ਧਮੋਲੀ ਅਤੇ ਐਸਡੀਐਮ ਨੇ ਲਿਆ ਜਾਇਜ਼ਾ

ਵਪਾਰੀਆਂ ਦੇ ਹਿੱਤਾਂ ਦੀ ਰੱਖਿਆ ਲਈ ਸਰਕਾਰ ਵਚਨਬੱਧ : ਧਮੋਲੀ

ਪੰਜਾਬ ਟਰੇਡ ਕਮਿਸ਼ਨ ਦੇ ਵਾਈਸ ਚੇਅਰਮੈਨ ਗੁਰਪ੍ਰੀਤ ਸਿੰਘ ਧਮੋਲੀ ਅਤੇ ਐਸਡੀਐਮ ਰਾਜਪੁਰਾ ਸੁਖਜਿੰਦਰ ਸਿੰਘ ਟਿਵਾਣਾ ਨੇ ਪੀਐਮਐਨ ਕਾਲਜ ਰੋਡ ਸਥਿਤ ਉਸ ਦੁਕਾਨ ਦਾ ਦੌਰਾ ਕਰਕੇ ਨੁਕਸਾਨ ਦਾ ਜਾਇਜ਼ਾ ਲਿਆ, ਜੋ ਹਾਲ ਹੀ ਵਿੱਚ ਅੱਗ ਲੱਗਣ ਕਾਰਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਸੀ। ਇਸ ਮੌਕੇ ਉਨ੍ਹਾਂ ਨੇ ਦੁਕਾਨ ਦੇ ਮਾਲਕ ਪਲਵਿੰਦਰ ਸਿੰਘ ਗੋਲੂ ਨਾਲ ਮੁਲਾਕਾਤ ਕਰਕੇ ਘਟਨਾ ਸਬੰਧੀ ਜਾਣਕਾਰੀ ਹਾਸਲ ਕੀਤੀ।

ਦੁਕਾਨਦਾਰ ਪਲਵਿੰਦਰ ਸਿੰਘ ਨੇ ਦੱਸਿਆ ਕਿ ਘਟਨਾ ਵੇਲੇ ਉਹ ਆਪਣੇ ਘਰ ਵਿੱਚ ਮੌਜੂਦ ਸਨ। ਗੁਆਂਢੀਆਂ ਵੱਲੋਂ ਫੋਨ ਰਾਹੀਂ ਅੱਗ ਲੱਗਣ ਦੀ ਸੂਚਨਾ ਦਿੱਤੀ ਗਈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਤਿੰਨ ਮੰਜ਼ਿਲਾ ਦੁਕਾਨ ਵਿੱਚ ਅੱਗ ਤੇਜ਼ੀ ਨਾਲ ਫੈਲ ਗਈ ਸੀ ਅਤੇ ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ। ਉਨ੍ਹਾਂ ਅਨੁਸਾਰ ਇਸ ਘਟਨਾ ਵਿੱਚ ਕਰੀਬ 15 ਤੋਂ 20 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ।

ਐਸਡੀਐਮ ਸੁਖਜਿੰਦਰ ਸਿੰਘ ਟਿਵਾਣਾ ਨੇ ਕਿਹਾ ਕਿ ਪੀੜਤ ਦੁਕਾਨਦਾਰ ਨੂੰ ਨਿਯਮਾਂ ਅਨੁਸਾਰ ਬਣਦਾ ਮੁਆਵਜ਼ਾ ਦਿਵਾਉਣ ਲਈ ਸਰਕਾਰ ਕੋਲ ਸਿਫ਼ਾਰਸ਼ ਭੇਜੀ ਜਾਵੇਗੀ। ਇਸ ਮੌਕੇ ਗੁਰਪ੍ਰੀਤ ਸਿੰਘ ਧਮੋਲੀ ਨੇ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਦੇ ਹਿੱਤਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਟਰੇਡ ਕਮਿਸ਼ਨ ਵੱਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਆਪ ਆਗੂ ਕੀਰਤ ਸਿੰਘ ਸਿਹਰਾ, ਹਰਦੀਪ ਸਿੰਘ ਟਿੰਕੂ, ਜਗਮੀਤ ਸਿੰਘ ਅਤੇ ਹੋਰ ਪਤਵੰਤੇ  ਹਾਜ਼ਰ ਸਨ।

LEAVE A REPLY

Please enter your comment!
Please enter your name here