HomePunjabMalerkotla29 ਮਈ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਹੋਵੇਗੀ ਨਗਰ ਕੌਂਸਲਾਂ ਅਤੇ ਨਗਰ...

29 ਮਈ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਹੋਵੇਗੀ ਨਗਰ ਕੌਂਸਲਾਂ ਅਤੇ ਨਗਰ ਪੰਚਾਇਤ ਦੀ ਵੋਟਾਂ ਦੀ ਗਿਣਤੀ : ਡਿਪਟੀ ਕਮਿਸ਼ਨਰ

* ਵੋਟਾਂ ਦੀ ਗਿਣਤੀ ਲਈ ਸਾਰੇ ਪ੍ਰਬੰਧ ਮੁਕੰਮਲ, ਕਾਊਂਟਿੰਗ ਸੈਂਟਰਾਂ ’ਤੇ ਸੁਰੱਖਿਆ ਦੇ ਪੁਖਤਾ ਇੰਤਜ਼ਾਮ : ਵਿਰਾਜ ਐਸ. ਤਿੜਕੇ
* ਉਮੀਦਵਾਰਾਂ ਅਤੇ ਸਮਰਥਕਾਂ ਨੂੰ ਸ਼ਾਂਤੀ ਅਤੇ ਸਹਿਯੋਗ ਬਣਾਈ ਰੱਖਣ ਦੀ ਅਪੀਲ

ਮਾਲੇਰਕੋਟਲਾ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਿਰਾਜ ਐਸ. ਤਿੜਕੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਨਗਰ ਕੌਂਸਲ ਮਾਲੇਰਕੋਟਲਾ, ਨਗਰ ਕੌਂਸਲ ਅਹਿਮਦਗੜ੍ਹ ਅਤੇ ਨਗਰ ਪੰਚਾਇਤ ਅਮਰਗੜ੍ਹ ਦੀਆਂ ਚੋਣਾਂ ਅਮਨ-ਅਮਾਨ ਅਤੇ ਪਾਰਦਰਸ਼ੀ ਢੰਗ ਨਾਲ ਸੰਪੰਨ ਹੋ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਹੁਣ 29 ਮਈ 2026 ਨੂੰ ਹੋਣ ਵਾਲੀ ਵੋਟਾਂ ਦੀ ਗਿਣਤੀ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ ਤਿੰਨ ਕਾਊਂਟਿੰਗ ਸੈਂਟਰ ਸਥਾਪਤ ਕੀਤੇ ਗਏ ਹਨ, ਜਿੱਥੇ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਤੋਂ ਸ਼ੁਰੂ ਹੋਵੇਗੀ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਮਾਲੇਰਕੋਟਲਾ ਦੀ ਵੋਟਾਂ ਦੀ ਗਿਣਤੀ ਸਥਾਨਕ ਸਰਕਾਰੀ ਕਾਲਜ ਮਾਲੇਰਕੋਟਲਾ ਵਿਖੇ, ਨਗਰ ਕੌਂਸਲ ਅਹਿਮਦਗੜ੍ਹ ਦੀ ਗਿਣਤੀ ਗਾਂਧੀ ਸਕੂਲ ਅਹਿਮਦਗੜ੍ਹ ਵਿਖੇ ਅਤੇ ਨਗਰ ਪੰਚਾਇਤ ਅਮਰਗੜ੍ਹ ਦੀ ਗਿਣਤੀ ਸਰਕਾਰੀ ਕਾਲਜ ਅਮਰਗੜ੍ਹ ਵਿਖੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਕਰਵਾਈ ਜਾਵੇਗੀ।
ਉਨ੍ਹਾਂ ਕਿਹਾ ਕਿ ਵੋਟਾਂ ਦੀ ਗਿਣਤੀ ਵਾਲੇ ਦਿਨ ਉਮੀਦਵਾਰਾਂ, ਉਨ੍ਹਾਂ ਦੇ ਗਿਣਤੀ ਏਜੰਟਾਂ, ਰਿਟਰਨਿੰਗ ਅਫ਼ਸਰਾਂ ਅਤੇ ਸਬੰਧਤ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਸਟਰਾਂਗ ਰੂਮ ਖੋਲ੍ਹੇ ਜਾਣਗੇ ਅਤੇ ਪੂਰੀ ਪ੍ਰਕਿਰਿਆ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਕਾਊਂਟਿੰਗ ਸੈਂਟਰਾਂ ਦੇ ਆਲੇ-ਦੁਆਲੇ ਪੁਲਿਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਅਤੇ ਬਿਨਾਂ ਅਧਿਕਾਰ ਪੱਤਰ ਕਿਸੇ ਵੀ ਵਿਅਕਤੀ ਨੂੰ ਦਾਖ਼ਲ ਹੋਣ ਦੀ ਇਜਾਜ਼ਤ ਨਹੀਂ ਹੋਵੇਗੀ।
ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਰਿਟਰਨਿੰਗ ਅਫ਼ਸਰਾਂ ਦੀ ਦੇਖ-ਰੇਖ ਹੇਠ ਕਾਊਂਟਿੰਗ ਸਟਾਫ਼ ਦੀ ਵਿਸ਼ੇਸ਼ ਰਿਹਰਸਲ ਕਰਵਾਈ ਜਾ ਚੁੱਕੀ ਹੈ ਤਾਂ ਜੋ ਗਿਣਤੀ ਪ੍ਰਕਿਰਿਆ ਸੁਚੱਜੇ ਢੰਗ ਨਾਲ ਸੰਪੰਨ ਹੋ ਸਕੇ। ਉਨ੍ਹਾਂ ਸਾਰੇ ਉਮੀਦਵਾਰਾਂ ਅਤੇ ਉਨ੍ਹਾਂ ਦੇ ਸਮਰਥਕਾਂ ਨੂੰ ਅਪੀਲ ਕੀਤੀ ਕਿ ਨਤੀਜਿਆਂ ਦੌਰਾਨ ਸ਼ਾਂਤੀ, ਸਹਿਯੋਗ ਅਤੇ ਭਾਈਚਾਰਕ ਸਾਂਝ ਬਣਾਈ ਰੱਖਦਿਆਂ ਲੋਕਤੰਤਰਕ ਪ੍ਰਕਿਰਿਆ ਦਾ ਸਤਿਕਾਰ ਕੀਤਾ ਜਾਵੇ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments