HomePunjabਕ੍ਰਿਕਟਰ ਮਨਪ੍ਰੀਤ ਸਿੰਘ ਗੋਨੀ ਤੇ ਅੰਤਰਰਾਸ਼ਟਰੀ ਐਥਲੀਟ ਕੁਨਾਰ ‘ਆਪ’ ਵਿੱਚ ਸ਼ਾਮਲ

ਕ੍ਰਿਕਟਰ ਮਨਪ੍ਰੀਤ ਸਿੰਘ ਗੋਨੀ ਤੇ ਅੰਤਰਰਾਸ਼ਟਰੀ ਐਥਲੀਟ ਕੁਨਾਰ ‘ਆਪ’ ਵਿੱਚ ਸ਼ਾਮਲ

ਚੰਡੀਗੜ੍ਹ: ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਭਾਰਤੀ ਕ੍ਰਿਕਟਰ ਮਨਪ੍ਰੀਤ ਸਿੰਘ ਗੋਨੀ ਅਤੇ ਅੰਤਰਰਾਸ਼ਟਰੀ ਗੋਲਡ ਮੈਡਲਿਸਟ ਐਥਲੀਟ ਕੁਨਾਰ ਬੁੱਧਵਾਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੋਵੇਂ ਖਿਡਾਰੀਆਂ ਦਾ ਪਾਰਟੀ ਵਿੱਚ ਸਵਾਗਤ ਕੀਤਾ। ਮੁੱਖ ਮੰਤਰੀ ਨੇ ਗੋਨੀ ਅਤੇ ਕੁਨਾਰ ਨੂੰ ਸਿਰੋਪਾ ਪਾ ਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਵਿੱਚ ਰਸਮੀ ਤੌਰ ’ਤੇ ਸ਼ਾਮਲ ਕਰਵਾਇਆ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੀ ਮੌਜੂਦ ਰਹੇ।

ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਅੱਜ ਇੱਕ ਹੋਰ ਵੱਡਾ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਖੇਡ ਮੈਦਾਨਾਂ ਵਿੱਚ ਪੰਜਾਬ ਦਾ ਨਾਮ ਰੌਸ਼ਨ ਕਰਨ ਵਾਲੇ ਨੌਜਵਾਨਾਂ ਦਾ ਸਾਥ ‘ਰੰਗਲਾ ਪੰਜਾਬ’ ਬਣਾਉਣ ਦੀ ਮੁਹਿੰਮ ਨੂੰ ਹੋਰ ਮਜ਼ਬੂਤੀ ਦੇਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਦੋਵੇਂ ਖਿਡਾਰੀਆਂ ਦਾ ਤਜਰਬਾ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਵਿੱਚ ਵੀ ਸਹਾਇਕ ਹੋਵੇਗਾ। ਉਨ੍ਹਾਂ ਕਿਹਾ ਕਿ ਖੇਡਾਂ ਨਾਲ ਜੁੜੀਆਂ ਸ਼ਖ਼ਸੀਅਤਾਂ ਦੀ ਸਰਗਰਮ ਭੂਮਿਕਾ ਨਾਲ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਉਤਸ਼ਾਹ ਮਿਲ ਸਕਦਾ ਹੈ।

ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਮਨਪ੍ਰੀਤ ਸਿੰਘ ਗੋਨੀ ਅਤੇ ਕੁਨਾਰ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਨੀਤੀਆਂ ਅਤੇ ਸੂਬੇ ਦੇ ਵਿਕਾਸ ਲਈ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹਨ।

ਦੋਵੇਂ ਖਿਡਾਰੀਆਂ ਨੇ ਕਿਹਾ ਕਿ ਉਹ ਪਾਰਟੀ ਦੀ ਮਜ਼ਬੂਤੀ ਅਤੇ ਪੰਜਾਬ ਦੇ ਭਲੇ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰਨਗੇ।

 

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments