Google search engine
HomePunjabਕੰਗਨਾ ਰਣੌਤ ਖ਼ਿਲਾਫ਼ ਮਾਣਹਾਨੀ ਕੇਸ: ਅਗਲੀ ਸੁਣਵਾਈ 10 ਫਰਵਰੀ, ਪਾਸਪੋਰਟ ਜ਼ਬਤੀ ਦੀ...

ਕੰਗਨਾ ਰਣੌਤ ਖ਼ਿਲਾਫ਼ ਮਾਣਹਾਨੀ ਕੇਸ: ਅਗਲੀ ਸੁਣਵਾਈ 10 ਫਰਵਰੀ, ਪਾਸਪੋਰਟ ਜ਼ਬਤੀ ਦੀ ਮੰਗ

ਬਠਿੰਡਾ: ਬੀਤੇ ਦਿਨ ਬਠਿੰਡਾ ਦੀ ਅਦਾਲਤ ਵਿੱਚ ਅਦਾਕਾਰਾ ਅਤੇ ਸੰਸਦ ਮੈਂਬਰ ਕੰਗਨਾ ਰਣੌਤ ਵਿਰੁੱਧ ਬਜ਼ੁਰਗ ਕਿਸਾਨ ਮਹਿੰਦਰ ਕੌਰ ਵੱਲੋਂ ਦਾਇਰ ਮਾਣਹਾਨੀ ਮਾਮਲੇ ਦੀ ਸੁਣਵਾਈ ਹੋਈ। ਇਸ ਦੌਰਾਨ ਕੰਗਨਾ ਰਣੌਤ ਵਰਚੁਅਲ ਤੌਰ ‘ਤੇ ਅਦਾਲਤ ਵਿੱਚ ਪੇਸ਼ ਹੋਏ।

ਸੁਣਵਾਈ ਦੌਰਾਨ ਮਹਿੰਦਰ ਕੌਰ ਦੇ ਵਕੀਲ ਨੇ ਕੰਗਨਾ ਰਣੌਤ ਦਾ ਪਾਸਪੋਰਟ ਜ਼ਬਤ ਕਰਨ ਦੀ ਮੰਗ ਕਰਦੇ ਹੋਏ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ। ਵਕੀਲ ਦਾ ਕਹਿਣਾ ਸੀ ਕਿ ਡਰ ਹੈ ਕਿਤੇ ਕੰਗਨਾ ਕੇਸ ਤੋਂ ਬਚਣ ਲਈ ਦੇਸ਼ ਨਾ ਛੱਡ ਜਾਣ।

ਇਸ ਮਾਮਲੇ ਵਿੱਚ ਮਹਿੰਦਰ ਕੌਰ ਵੱਲੋਂ ਦੋ ਗਵਾਹ ਵੀ ਪੇਸ਼ ਕੀਤੇ ਗਏ, ਜਿਨ੍ਹਾਂ ਵਿੱਚ ਇਨਕਲਾਬੀ ਕਿਸਾਨ ਯੂਨੀਅਨ ਦੇ ਪ੍ਰਧਾਨ ਸੁਰਜੀਤ ਸਿੰਘ ਫੂਲ ਅਤੇ ਇੱਕ ਹੋਰ ਕਿਸਾਨ ਆਗੂ ਸ਼ਾਮਲ ਹਨ। ਦੋਹਾਂ ਨੇ ਅਦਾਲਤ ਵਿੱਚ ਆਪਣੇ ਬਿਆਨ ਦਰਜ ਕਰਵਾਏ।

ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ ਲਈ 10 ਫਰਵਰੀ ਦੀ ਤਰੀਖ਼ ਮੁਕਰਰ ਕੀਤੀ। ਕਿਸਾਨ ਅੰਦੋਲਨ ਨਾਲ ਜੁੜੀਆਂ ਟਿੱਪਣੀਆਂ ਕਾਰਨ ਇਹ ਮਾਮਲਾ ਰਾਜਨੀਤਿਕ ਅਤੇ ਸਮਾਜਿਕ ਤੌਰ ‘ਤੇ ਕਾਫੀ ਸੰਵੇਦਨਸ਼ੀਲ ਬਣਿਆ ਹੋਇਆ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments