Google search engine
HomePunjabਪੰਜਾਬ ਅਤੇ ਚੰਡੀਗੜ੍ਹ ਵਿੱਚ ਸੰਘਣੀ ਧੁੰਦ ਦਾ ਅਲਰਟ, ਉਡਾਣਾਂ ਪ੍ਰਭਾਵਿਤ

ਪੰਜਾਬ ਅਤੇ ਚੰਡੀਗੜ੍ਹ ਵਿੱਚ ਸੰਘਣੀ ਧੁੰਦ ਦਾ ਅਲਰਟ, ਉਡਾਣਾਂ ਪ੍ਰਭਾਵਿਤ

ਚੰਡੀਗੜ੍ਹ: ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਬੁੱਧਵਾਰ ਸਵੇਰੇ ਅਤੇ ਸ਼ਾਮ ਨੂੰ ਸੰਘਣੀ ਧੁੰਦ ਛਾਈ ਰਹਿਣ ਦੀ ਸੰਭਾਵਨਾ ਹੈ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ (IMD) ਵੱਲੋਂ ਇਸ ਸਬੰਧ ਵਿੱਚ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਧੁੰਦ ਕਾਰਨ ਆਵਾਜਾਈ ਅਤੇ ਹਵਾਈ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ।

ਚੰਡੀਗੜ੍ਹ ਹਵਾਈ ਅੱਡਾ ਅਥਾਰਟੀ ਅਨੁਸਾਰ ਦਿੱਲੀ ਅਤੇ ਚੰਡੀਗੜ੍ਹ ਤੋਂ ਇੱਕ-ਇੱਕ ਉਡਾਣ ਰੱਦ ਕੀਤੀ ਗਈ ਹੈ, ਜਦਕਿ ਚੰਡੀਗੜ੍ਹ ਤੋਂ ਬੰਗਲੁਰੂ, ਮੁੰਬਈ, ਦਿੱਲੀ, ਗੋਆ ਅਤੇ ਅਬੂ ਧਾਬੀ ਜਾਣ ਵਾਲੀਆਂ ਉਡਾਣਾਂ ਦੇਰੀ ਨਾਲ ਰਵਾਨਾ ਹੋਈਆਂ। ਇਸੇ ਤਰ੍ਹਾਂ ਇਨ੍ਹਾਂ ਸ਼ਹਿਰਾਂ ਤੋਂ ਆਉਣ ਵਾਲੀਆਂ ਉਡਾਣਾਂ ਵਿੱਚ ਵੀ ਦੋ ਤੋਂ ਤਿੰਨ ਘੰਟੇ ਦੀ ਦੇਰੀ ਦਰਜ ਕੀਤੀ ਗਈ।

ਮੌਸਮ ਵਿਭਾਗ ਮੁਤਾਬਕ ਅੱਜ 15 ਜ਼ਿਲ੍ਹਿਆਂ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਪਟਿਆਲਾ, ਬਰਨਾਲਾ, ਮਾਨਸਾ, ਫਾਜ਼ਿਲਕਾ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਮੁਕਤਸਰ ਅਤੇ ਬਠਿੰਡਾ ਵਿੱਚ ਧੁੰਦ ਪੈਣ ਦੀ ਸੰਭਾਵਨਾ ਹੈ। ਵੱਧ ਤੋਂ ਵੱਧ ਤਾਪਮਾਨ 16 ਤੋਂ 20 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 4 ਤੋਂ 6 ਡਿਗਰੀ ਸੈਲਸੀਅਸ ਰਹਿਣ ਦੀ ਉਮੀਦ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments