Monday, August 10, 2026
Home Patiala Updates ਡਿਪਟੀ ਕਮਿਸ਼ਨਰ ਵੱਲੋਂ ਐਸ ਆਈ ਆਰ ਦੌਰਾਨ ਬਿਹਤਰ ਕਾਰਗੁਜ਼ਾਰੀ ਕਰਨ ਵਾਲੇ 23...

ਡਿਪਟੀ ਕਮਿਸ਼ਨਰ ਵੱਲੋਂ ਐਸ ਆਈ ਆਰ ਦੌਰਾਨ ਬਿਹਤਰ ਕਾਰਗੁਜ਼ਾਰੀ ਕਰਨ ਵਾਲੇ 23 ਬੀਐਲਓਜ ਤੇ ਸੁਪਰਵਾਈਜ਼ਰਾਂ ਦਾ ਸਨਮਾਨ

0
1
*ਪੰਜਾਬ ‘ਚ ਸਭ ਤੋਂ ਪਹਿਲਾਂ ਕੰਮ ਮੁਕੰਮਲ ਕਰਨ ਵਾਲੇ 100 ਬੀ ਐਲ ਓਜ ‘ਚ ਪਟਿਆਲਾ ਦੇ 9 ਜਣੇ ਵੀ ਸ਼ਾਮਲ- ਡਾ. ਹਿਮਾਂਸ਼ੂ ਅਗਰਵਾਲ*
ਪਟਿਆਲਾ:  ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐਸ ਆਈ ਆਰ-2026) ਦੌਰਾਨ ਬਿਹਤਰੀਨ ਕਾਰਗੁਜ਼ਾਰੀ ਕਰਨ ਵਾਲੇ 23 ਬੂਥ ਲੈਵਲ ਅਫ਼ਸਰਾਂ ਅਤੇ ਸੁਪਰਵਾਈਜ਼ਰਾਂ ਨੂੰ ਜ਼ਿਲ੍ਹਾ ਪੱਧਰ ’ਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਪ੍ਰਸ਼ੰਸਾ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਇਨ੍ਹਾਂ ਵਿੱਚ 9 ਬੀ ਐਲ ਓਜ ਉਹ ਸਨ, ਜਿਨ੍ਹਾਂ ਨੂੰ ਪੰਜਾਬ ਦੇ ਮੁੱਖ ਚੋਣ ਅਫ਼ਸਰ ਸ੍ਰੀਮਤੀ ਅਨਿੰਨਦਿਤਾ ਮਿਤਰਾ ਵੱਲੋਂ ਸਰਟੀਫਿਕੇਟਸ ਦਿੱਤੇ ਗਏ ਹਨ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਰਾਜ ਵਿੱਚ ਐਸ ਆਈ ਆਰ-2026 ਦਾ ਕੰਮ ਸਭ ਤੋਂ ਪਹਿਲਾਂ ਮੁਕੰਮਲ ਕਰਨ ਵਾਲੇ ਪਹਿਲੇ 100 ਬੀ ਐਲ ਓਜ ਵਿੱਚ ਜ਼ਿਲ੍ਹਾ ਪਟਿਆਲਾ ਦੇ 9 ਬੀ ਐਲ ਓਜ ਵੀ ਸ਼ਾਮਲ ਹਨ, ਜਿਨ੍ਹਾਂ ਨੂੰ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਸਰਟੀਫਿਕੇਟ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ ਜ਼ਿਲ੍ਹਾ ਪੱਧਰ ’ਤੇ ਬਿਹਤਰੀਨ ਸੇਵਾਵਾਂ ਨਿਭਾਉਣ ਵਾਲੇ 14 ਹੋਰ ਅਧਿਕਾਰੀਆਂ/ਕਰਮਚਾਰੀਆਂ ਨੂੰ ਵੀ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ ਹੈ।
ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਚੋਣਾਂ ਨਾਲ ਸਬੰਧਤ ਕੰਮ ਹਮੇਸ਼ਾ ਇੱਕ ਚੁਣੌਤੀਪੂਰਨ ਕਾਰਜ ਹੁੰਦਾ ਹੈ, ਪਰ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ ਦਾ ਕੰਮ ਇਸ ਤੋਂ ਵੀ ਵੱਧ ਔਖਾ ਅਤੇ ਜ਼ਿੰਮੇਵਾਰੀ ਵਾਲਾ ਕਾਰਜ ਸੀ। ਉਨ੍ਹਾਂ ਕਿਹਾ ਕਿ ਇਨ੍ਹਾਂ ਬੀ ਐਲ ਓਜ ਅਤੇ ਸੁਪਰਵਾਈਜ਼ਰਾਂ ਨੇ ਪੂਰੀ ਤਨਦੇਹੀ, ਇਮਾਨਦਾਰੀ ਅਤੇ ਲਗਨ ਨਾਲ ਆਪਣੀ ਡਿਊਟੀ ਨਿਭਾ ਕੇ ਮਿਸਾਲ ਕਾਇਮ ਕੀਤੀ ਹੈ।
ਡਿਪਟੀ ਕਮਿਸ਼ਨਰ ਨੇ ਪ੍ਰਸ਼ੰਸਾ ਪੱਤਰ ਪ੍ਰਾਪਤ ਕਰਨ ਵਾਲੇ ਬੀ ਐਲ ਓਜ ਅਤੇ ਸੁਪਰਵਾਈਜ਼ਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਐ ਆਈ ਆਰ ਦਾ ਬਾਕੀ ਰਹਿੰਦਾ ਕੰਮ ਵੀ ਇਸੇ ਭਾਵਨਾ ਅਤੇ ਸਮਰਪਣ ਨਾਲ, ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਮੁਕੰਮਲ ਕੀਤਾ ਜਾਵੇ। ਉਨ੍ਹਾਂ ਉਮੀਦ ਪ੍ਰਗਟਾਈ ਕਿ ਇਹ ਕਰਮਚਾਰੀ ਹੋਰਨਾਂ ਬੀ ਐਲ ਓਜ ਲਈ ਵੀ ਰਾਹ ਦਸੇਰਾ ਬਣਨਗੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਭਾਵੇਂ ਐਸ ਆਈ ਆਰ ਦੇ ਕੰਮ ਦੌਰਾਨ ਮੌਸਮ ਬਹੁਤ ਗਰਮ ਅਤੇ ਹੁੰਮਸ ਵਾਲਾ ਰਿਹਾ, ਪਰ ਇਸ ਦੇ ਬਾਵਜੂਦ ਬੀ ਐਲ ਓਜ ਅਤੇ ਸੁਪਰਵਾਈਜ਼ਰਾਂ ਨੇ ਪੂਰੇ ਸਿਰੜ ਅਤੇ ਸਮਰਪਣ ਨਾਲ ਇਸ ਔਖੇ ਕਾਰਜ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਿਆ। ਉਨ੍ਹਾਂ ਕਿਹਾ ਕਿ ਇਸ ਸ਼ਾਨਦਾਰ ਕਾਰਗੁਜ਼ਾਰੀ ਲਈ ਸਾਰੇ ਸਨਮਾਨਿਤ ਅਧਿਕਾਰੀ ਅਤੇ ਕਰਮਚਾਰੀ ਵਧਾਈ ਦੇ ਪਾਤਰ ਹਨ।
ਡਾ. ਅਗਰਵਾਲ ਨੇ ਕਿਹਾ ਕਿ ਹੁਣ ਐਸ ਆਈ ਆਰ ਦੇ ਅਗਲੇ ਪੜਾਅ ਤਹਿਤ ਜਿਨ੍ਹਾਂ ਵੋਟਰਾਂ ਦੇ ਨਾਮ ਵੋਟਰ ਸੂਚੀਆਂ ਵਿੱਚੋਂ ਕੱਟੇ ਗਏ ਹਨ ਜਾਂ ਜੋ ਕਿਸੇ ਕਾਰਨ ਸੂਚੀ ਵਿੱਚ ਸ਼ਾਮਲ ਹੋਣ ਤੋਂ ਰਹਿ ਗਏ ਹਨ, ਉਨ੍ਹਾਂ ਦੇ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਕੇ ਬਾਕੀ ਰਹਿੰਦਾ ਕੰਮ ਵੀ ਸੁਚਾਰੂ ਢੰਗ ਨਾਲ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਹ ਸਮੁੱਚਾ ਕਾਰਜ ਟੀਮ ਵਰਕ ਹੈ ਅਤੇ ਜੇਕਰ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਨੂੰ ਕਿਸੇ ਤਰ੍ਹਾਂ ਦੀ ਸਹਾਇਤਾ ਦੀ ਲੋੜ ਹੋਵੇ ਤਾਂ ਉਹ ਬੇਝਿਜਕ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ।
ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਅਤੇ ਚੋਣ ਤਹਿਸੀਲਦਾਰ ਵਿਜੇ ਕੁਮਾਰ ਚੌਧਰੀ ਵੀ ਮੌਜੂਦ ਸਨ।
ਸਨਮਾਨਿਤ ਹੋਣ ਵਾਲਿਆਂ ਵਿੱਚ ਨਾਭਾ ਦੇ ਸੁਪਰਵਾਈਜ਼ਰ ਰਾਜਿੰਦਰ ਸਿੰਘ, ਬੀਐਲਓਜ ਕਰਮਜੀਤ ਸਿੰਘ ਖੰਗੂੜਾ, ਜਸਵੀਰ ਕੌਰ, ਬੀਰੂ ਮਲ ਪੁਰੀ ਤੇ ਜਤਿੰਦਰ ਸਿੰਘ, 110-ਪਟਿਆਲਾ ਦਿਹਾਤੀ ਦੇ ਸੁਪਰਵਾਈਜ਼ਰ ਪ੍ਰਦੀਪ ਕੁਮਾਰ, ਬੀ ਐਲ ਓਜ ਗੌਰਵ ਠਾਕੁਰ ਤੇ ਗੁਰਦੀਪ ਸਿੰਘ, 111-ਰਾਜਪੁਰਾ ਦੇ ਸੁਪਰਵਾਈਜ਼ਰ ਸੰਜੀਵ ਕੁਮਾਰ, ਬੀ ਐਲ ਓ ਸੰਦੀਪ ਕੁਮਾਰ, 113-ਘਨੌਰ ਦੇ ਸੁਪਰਵਾਈਜ਼ਰ ਇੰਦਰਪਾਲ ਸਿੰਘ, ਬੀ ਐਲ ਓਜ ਸੁਖਵੀਰ ਸਿੰਘ ਤੇ ਸੰਦੀਪ ਕੌਰ,
114-ਸਨੌਰ ਦੇ ਸੁਪਰਵਾਈਜ਼ਰ ਮਨਵਿੰਦਰ ਸਿੰਘ, ਬੀ ਐਲ ਓਜ ਕਮਲਜੀਤ ਸਿੰਘ ਤੇ ਬਲਵਿੰਦਰ ਗੋਸਵਾਮੀ, 115-ਪਟਿਆਲਾ ਦੇ ਸੁਪਰਵਾਈਜ਼ਰ ਆਸ਼ੀਸ ਜੌਲੀ, ਬੀ ਐਲ ਓ ਸਤਪਾਲ ਗੁਪਤਾ, 116-ਸਮਾਣਾ ਦੇ ਸੁਪਰਵਾਈਜ਼ਰ ਕਰਨੈਲ ਸਿੰਘ, ਬੀ ਐਲ ਓ ਤਲਜਿੰਦਰ ਸਿੰਘ ਅਤੇ 117-ਸ਼ੁਤਰਾਣਾ ਦੇ ਸੁਪਰਵਾਈਜ਼ਰ ਰਿਸ਼ਵ ਗੁਪਤਾ, ਬੀ ਐਲ ਓਜ ਚਾਹਤ ਤੇ ਜਸਵੀਰ ਸਿੰਘ ਸ਼ਾਮਲ ਹਨ।1

LEAVE A REPLY

Please enter your comment!
Please enter your name here