HomePunjabMansaਡਿਪਟੀ ਕਮਿਸ਼ਨਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ...

ਡਿਪਟੀ ਕਮਿਸ਼ਨਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ

ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਕੀਤੀਆਂ ਜਾ ਰਹੀਆਂ ਪ੍ਰਸ਼ਾਸਨਿਕ ਤਿਆਰੀਆਂ ਬਾਰੇ ਸਮੀਖਿਆ ਮੀਟਿੰਗ
 
ਮਾਨਸਾ: ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਅਧਿਕਾਰੀਆਂ ਨੂੰ ਸਖਤ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਏ ਜਾਣ। ਸੰਭਾਵੀ ਹੜ੍ਹਾਂ ਦੀ ਰੋਕਥਾਮ ਲਈ ਪ੍ਰਸ਼ਾਸਨਿਕ ਪੱਧਰ ਉਤੇ ਚੱਲ ਰਹੀਆਂ ਤਿਆਰੀਆਂ ਦੀ ਸਮੀਖਿਆ ਕਰਨ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਆਏ ਹੜ੍ਹਾਂ ਦੌਰਾਨ ਜਿਹੜੀਆਂ ਥਾਵਾਂ ਉਤੇ ਨੁਕਸਾਨ ਪਹੁੰਚਿਆ ਸੀ ਉਨ੍ਹਾਂ ਕਮੀਆਂ ਨੂੰ ਦੂਰ ਕਰਨ ਲਈ ਹੁਣੇ ਤੋਂ ਹੀ ਕਮਰ ਕਸ ਲਈ ਜਾਵੇ ਤਾਂ ਜੋ ਇਸ ਵਾਰ ਨੁਕਸਾਨ ਤੋਂ ਮੁਕੰਮਲ ਬਚਾਅ ਹੋ ਸਕੇ।

ਡਿਪਟੀ ਕਮਿਸ਼ਨਰ ਨੇ ਡਰੇਨੇਜ਼ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਹੜ੍ਹ ਸੁਰੱਖਿਆ ਕਾਰਜ ਤਰਜੀਹੀ ਆਧਾਰ ਤੇ ਪੂਰੇ ਕਰਨੇ ਯਕੀਨੀ ਬਣਾਏ ਜਾਣ। ਉਨ੍ਹਾਂ ਨੇ ਉਪ ਮੰਡਲ ਮੈਜਿਸਟਰੇਟਾਂ ਨੂੰ ਵੀ ਹਦਾਇਤ ਕੀਤੀ ਕਿ ਬਰਸਾਤਾਂ ਦੇ ਸੀਜ਼ਨ ਤੋਂ ਪਹਿਲਾਂ ਪਹਿਲਾਂ ਆਪਣੀਆਂ ਸਬ ਡਵੀਜ਼ਨਾਂ ਅੰਦਰ ਆਉਂਦੇ ਬਰਸਾਤੀ ਨਾਲਿਆਂ, ਡਰੇਨਾਂ ਆਦਿ ਦੀ ਸਫਾਈ ਨੂੰ ਯਕੀਨੀ ਬਣਾਉਣ ਲਈ ਸਬੰਧਤ ਵਿਭਾਗਾਂ ਨੂੰ ਮੁਸਤੈਦ ਰੱਖਿਆ ਜਾਵੇ। ਉਨ੍ਹਾਂ ਨੇ ਡਰੇਨੇਜ਼ ਵਿਭਾਗ, ਮੰਡੀ ਬੋਰਡ ਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਸੀਵਰ  ਲਾਈਨਾਂ ਦੀ ਨਿਯਮਤ ਸਫਾਈ, ਨੀਵੀਆਂ ਥਾਵਾਂ ਉਤੇ ਖੜ੍ਹੇ ਪਾਣੀ ਦੀ ਨਾਲੋ ਨਾਲ ਨਿਕਾਸੀ ਆਦਿ ਦੇ ਦਿਸ਼ਾ ਨਿਰਦੇਸ਼ ਵੀ ਦਿੱਤੇ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਡਿਜਾਸਟਰ ਮੈਨੇਜਮੈਂਟ ਪਲਾਨ ਦੀ ਤਿਆਰੀ, ਡੀ ਸਿਲਟਿੰਗ ਕਾਰਜਾਂ ਦੀ ਪ੍ਰਗਤੀ, ਕਾਰਜ ਯੋਜਨਾਵਾਂ ਦੀ ਤਿਆਰੀ ਆਦਿ ਬਾਰੇ ਵੀ ਵਿਸਥਾਰ ਵਿੱਚ ਵਿਚਾਰ ਵਟਾਂਦਰਾ ਕੀਤਾ।

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਸਿਮਰਪ੍ਰੀਤ ਕੌਰ, ਉਪ ਮੰਡਲ ਮੈਜਿਸਟਰੇਟ ਮਾਨਸਾ ਬਲਜੀਤ ਕੌਰ, ਉਪ ਮੰਡਲ ਮੈਜਿਸਟਰੇਟ ਸਰਦੂਲਗੜ੍ਹ ਹਰਜਿੰਦਰ ਸਿੰਘ ਜੱਸਲ, ਉਪ ਮੰਡਲ ਮੈਜਿਸਟਰੇਟ ਬੁਢਲਾਡਾ ਗਗਨਦੀਪ ਸਿੰਘ, ਡੀ.ਆਰ.ਏ ਰਣਦੀਪ ਕੁਮਾਰ, ਐਸ.ਡੀ.ਓ ਡਰੇਨੇਜ਼ ਰਵਿੰਦਰ ਕੁਮਾਰ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments