Google search engine
HomePunjabਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਨਾਭਾ ਜੇਲ੍ਹ ਵਿੱਚ ਬਿਕਰਮ...

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਨਾਭਾ ਜੇਲ੍ਹ ਵਿੱਚ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਦੀ ਸੰਭਾਵਨਾ

ਚੰਡੀਗੜ੍ਹ/ਨਾਭਾ: ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਇੱਕ ਵਾਰ ਫਿਰ ਨਾਭਾ ਜੇਲ੍ਹ ਜਾ ਕੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰ ਸਕਦੇ ਹਨ। ਸੂਤਰਾਂ ਮੁਤਾਬਕ 2 ਫਰਵਰੀ ਨੂੰ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਨਾਭਾ ਜੇਲ੍ਹ ਦੌਰਾ ਤੈਅ ਮੰਨਿਆ ਜਾ ਰਿਹਾ ਹੈ ਅਤੇ ਇਸ ਦੌਰਾਨ ਮਜੀਠੀਆ ਨਾਲ ਮੁਲਾਕਾਤ ਲਈ ਸਮਾਂ ਵੀ ਨਿਰਧਾਰਤ ਕੀਤਾ ਗਿਆ ਹੈ।

ਗੌਰਤਲਬ ਹੈ ਕਿ ਪਿਛਲੇ ਸਾਲ ਵੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਨਾਭਾ ਜੇਲ੍ਹ ਵਿੱਚ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ਸੀ, ਜਿਸ ਦੌਰਾਨ ਦੋਵਾਂ ਵਿਚਕਾਰ ਲੰਮੀ ਗੱਲਬਾਤ ਹੋਈ ਸੀ। ਉਸ ਮੁਲਾਕਾਤ ਤੋਂ ਬਾਅਦ ਮਜੀਠੀਆ ਵੱਲੋਂ ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ ਡੇਰਾ ਮੁਖੀ ਦਾ ਧੰਨਵਾਦ ਵੀ ਕੀਤਾ ਗਿਆ ਸੀ।

ਸੂਤਰਾਂ ਅਨੁਸਾਰ ਪਿਛਲੀ ਮੁਲਾਕਾਤ ਨੂੰ ਕੁਝ ਰਾਜਨੀਤਿਕ ਪਾਰਟੀਆਂ ਵੱਲੋਂ ਸਕਾਰਾਤਮਕ ਤੌਰ ‘ਤੇ ਨਹੀਂ ਲਿਆ ਗਿਆ ਸੀ, ਪਰ ਇਸ ਦੇ ਬਾਵਜੂਦ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਕਿਸੇ ਵੀ ਤਰ੍ਹਾਂ ਦੀ ਆਲੋਚਨਾ ਵੱਲ ਧਿਆਨ ਨਾ ਦਿੰਦਿਆਂ ਆਪਣੇ ਨਿੱਜੀ ਸਬੰਧ ਕਾਇਮ ਰੱਖੇ। ਜੇਕਰ ਇਹ ਦੂਜੀ ਮੁਲਾਕਾਤ ਹੁੰਦੀ ਹੈ, ਤਾਂ ਇਹ ਇਸ ਗੱਲ ਦਾ ਸੰਕੇਤ ਹੋਵੇਗਾ ਕਿ ਬਾਬਾ ਗੁਰਿੰਦਰ ਸਿੰਘ ਢਿੱਲੋਂ ਮੁਸ਼ਕਲ ਸਮੇਂ ਵਿੱਚ ਵੀ ਆਪਣੇ ਨਜ਼ਦੀਕੀਆਂ ਨਾਲ ਖੜ੍ਹੇ ਰਹਿੰਦੇ ਹਨ, ਭਾਵੇਂ ਉਹ ਜੇਲ੍ਹ ਵਿੱਚ ਹੀ ਕਿਉਂ ਨਾ ਹੋਣ।

ਜ਼ਿਕਰਯੋਗ ਹੈ ਕਿ ਬਾਬਾ ਗੁਰਿੰਦਰ ਸਿੰਘ ਢਿੱਲੋਂ ਅਤੇ ਬਿਕਰਮ ਸਿੰਘ ਮਜੀਠੀਆ ਵਿਚਕਾਰ ਪਰਿਵਾਰਕ ਰਿਸ਼ਤਾ ਵੀ ਦੱਸਿਆ ਜਾਂਦਾ ਹੈ, ਜਿਸ ਕਾਰਨ ਇਹ ਮੁਲਾਕਾਤ ਸਿਆਸੀ ਅਤੇ ਸਮਾਜਿਕ ਪੱਧਰ ‘ਤੇ ਵੀ ਖਾਸ ਮਹੱਤਤਾ ਰੱਖਦੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments