HomeHaryana Newsਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮਿਲੀ 21 ਦਿਨ ਦੀ ਫਰਲੋ

ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮਿਲੀ 21 ਦਿਨ ਦੀ ਫਰਲੋ

ਰੋਹਤਕ: ਡੇਰਾ ਸਿਰਸਾ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਇੱਕ ਵਾਰ ਫਿਰ ਸੁਨਾਰੀਆ ਜੇਲ੍ਹ ਤੋਂ ਬਾਹਰ ਆ ਗਿਆ ਹੈ। ਇਸ ਵਾਰ ਉਸਨੂੰ 21 ਦਿਨ ਦੀ ਫਰਲੋ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਡੇਰਾ ਸਿਰਸਾ ਵੱਲ ਰਵਾਨਾ ਹੋ ਗਿਆ ਹੈ।

ਇਸ ਸਾਲ ਇਹ ਤੀਜੀ ਵਾਰ ਹੈ ਜਦੋਂ ਰਾਮ ਰਹੀਮ ਨੂੰ ਫਰਲੋ ਜਾਂ ਪੈਰੋਲ ਮਿਲੀ ਹੈ। ਉਸਨੂੰ ਵਾਰ-ਵਾਰ ਜੇਲ੍ਹ ਤੋਂ ਬਾਹਰ ਆਉਣ ਦੀ ਇਜਾਜ਼ਤ ਮਿਲਣ ਕਾਰਨ ਇਹ ਮਾਮਲਾ ਪਹਿਲਾਂ ਵੀ ਵਿਵਾਦਾਂ ਵਿੱਚ ਰਿਹਾ ਹੈ।

ਰਾਮ ਰਹੀਮ ਨੂੰ ਸਾਧਵੀ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਸਜ਼ਾ ਹੋਈ ਹੈ ਅਤੇ ਉਹ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਸਜ਼ਾ ਕੱਟ ਰਿਹਾ ਹੈ। ਹਰ ਵਾਰ ਫਰਲੋ ਜਾਂ ਪੈਰੋਲ ਮਿਲਣ ਤੋਂ ਬਾਅਦ ਉਸਦੀ ਰਿਹਾਈ ਨੂੰ ਲੈ ਕੇ ਸਿਆਸੀ ਅਤੇ ਸਮਾਜਿਕ ਪੱਧਰ ’ਤੇ ਚਰਚਾ ਛਿੜਦੀ ਰਹੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments