HomeNationalਬਨਾਸਕਾਂਠਾ ਵਿੱਚ 14 ਹਜ਼ਾਰ ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦੀ ਸੌਗਾਤ : ਪ੍ਰਧਾਨ...

ਬਨਾਸਕਾਂਠਾ ਵਿੱਚ 14 ਹਜ਼ਾਰ ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦੀ ਸੌਗਾਤ : ਪ੍ਰਧਾਨ ਮੰਤਰੀ ਮੋਦੀ

ਗਾਂਧੀਨਗਰ/ਬਨਾਸਕਾਂਠਾ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਦੇ ਬਨਾਸਕਾਂਠਾ ਵਿਖੇ 14,000 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ। ਇਸ ਮੌਕੇ ਕਰਵਾਈ ਗਈ ਵਿਸ਼ਾਲ ਜਨਸਭਾ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਵਿਰੋਧੀ ਧਿਰ ’ਤੇ ਤਿੱਖੇ ਸਿਆਸੀ ਨਿਸ਼ਾਨੇ ਸਾਧੇ। ਪ੍ਰਧਾਨ ਮੰਤਰੀ ਨੇ ਦੋਸ਼ ਲਾਇਆ ਕਿ ਈਰਾਨ ਯੁੱਧ ਦੌਰਾਨ ਦੇਸ਼ ਵਿੱਚ ਡਰ ਅਤੇ ਅਰਾਜਕਤਾ ਦਾ ਮਾਹੌਲ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਗਈ। ਕਿਸਾਨਾਂ ਨੂੰ ਖਾਦ ਦੀ ਕਮੀ ਦਾ ਡਰ ਦਿਖਾਇਆ ਗਿਆ ਅਤੇ ਔਰਤਾਂ ਵਿੱਚ ਗੈਸ ਸਿਲੰਡਰਾਂ ਦੀ ਘਾਟ ਸਬੰਧੀ ਅਫ਼ਵਾਹਾਂ ਫੈਲਾਈਆਂ ਗਈਆਂ, ਤਾਂ ਜੋ ਕੇਂਦਰ ਸਰਕਾਰ ਅਤੇ ਉਨ੍ਹਾਂ ਦੀ ਛਵੀ ਨੂੰ ਨੁਕਸਾਨ ਪਹੁੰਚਾਇਆ ਜਾ ਸਕੇ।

ਪ੍ਰਧਾਨ ਮੰਤਰੀ ਮੋਦੀ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਵਿਸ਼ਵ ਪੱਧਰ ’ਤੇ ਜੰਗ ਅਤੇ ਅਨਿਸ਼ਚਿਤਤਾਵਾਂ ਦੇ ਬਾਵਜੂਦ ਦੇਸ਼ ਵਿੱਚ ਖਾਦਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਗਈ। ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਖਾਦਾਂ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਹੋਣ ਦੇ ਬਾਵਜੂਦ ਕੇਂਦਰ ਸਰਕਾਰ ਨੇ ਇਸ ਦਾ ਬੋਝ ਕਿਸਾਨਾਂ ’ਤੇ ਨਹੀਂ ਪੈਣ ਦਿੱਤਾ। ਉਨ੍ਹਾਂ ਅਨੁਸਾਰ ਦੁਨੀਆ ਵਿੱਚ ਲਗਭਗ 3,000 ਰੁਪਏ ਵਿੱਚ ਮਿਲਣ ਵਾਲੀ ਖਾਦ ਦੀ ਥੈਲੀ ਭਾਰਤ ਵਿੱਚ 300 ਰੁਪਏ ਤੋਂ ਘੱਟ ਕੀਮਤ ’ਤੇ ਮੁਹੱਈਆ ਕਰਵਾਈ ਜਾ ਰਹੀ ਹੈ, ਜਦਕਿ ਅੰਤਰਰਾਸ਼ਟਰੀ ਬਾਜ਼ਾਰ ਵਿੱਚ 5,000 ਰੁਪਏ ਤੋਂ ਵੱਧ ਕੀਮਤ ਵਾਲੀ ਡੀ.ਏ.ਪੀ. ਦੀ ਥੈਲੀ ਭਾਰਤੀ ਕਿਸਾਨਾਂ ਨੂੰ ਸਿਰਫ਼ 1,350 ਰੁਪਏ ਵਿੱਚ ਦਿੱਤੀ ਜਾ ਰਹੀ ਹੈ।

ਕਿਸਾਨਾਂ ਦੀ ਭਲਾਈ ਨੂੰ ਸਰਕਾਰ ਦੀ ਮੁੱਖ ਤਰਜੀਹ ਦੱਸਦਿਆਂ ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ (ਪੀ.ਐੱਮ.-ਕਿਸਾਨ) ਯੋਜਨਾ ਦੀ 24ਵੀਂ ਕਿਸ਼ਤ ਜਾਰੀ ਕਰਨ ਦਾ ਐਲਾਨ ਕੀਤਾ। ਉਨ੍ਹਾਂ ਦੱਸਿਆ ਕਿ ਦੇਸ਼ ਭਰ ਦੇ ਲਗਭਗ 10 ਕਰੋੜ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 18,000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਸਿੱਧੀ ਟ੍ਰਾਂਸਫਰ ਕੀਤੀ ਗਈ ਹੈ। ਇਸ ਯੋਜਨਾ ਤਹਿਤ ਇਕੱਲੇ ਗੁਜਰਾਤ ਦੇ 50 ਲੱਖ ਤੋਂ ਵੱਧ ਕਿਸਾਨਾਂ ਨੂੰ 1,000 ਕਰੋੜ ਰੁਪਏ ਤੋਂ ਵੱਧ ਦਾ ਲਾਭ ਮਿਲਿਆ ਹੈ, ਜਦਕਿ ਬਨਾਸਕਾਂਠਾ ਦੇ ਕਿਸਾਨ ਪਰਿਵਾਰਾਂ ਦੇ ਖਾਤਿਆਂ ਵਿੱਚ ਵੀ ਲਗਭਗ 50 ਕਰੋੜ ਰੁਪਏ ਦੀ ਰਾਸ਼ੀ ਪਹੁੰਚੀ ਹੈ।

ਜਨਸਭਾ ਦੌਰਾਨ ਰਵਾਇਤੀ ਮੰਜਿਆਂ (ਚਾਰਪਾਈਆਂ) ’ਤੇ ਬੈਠੇ ਹਜ਼ਾਰਾਂ ਲੋਕਾਂ ਦੇ ਇਕੱਠ ਦੀ ਸ਼ਲਾਘਾ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਬਨਾਸਕਾਂਠਾ ਦੇ ਲੋਕਾਂ ਨੇ ਪਿੰਡਾਂ ਦੀਆਂ ਪੁਰਾਤਨ ਪਰੰਪਰਾਵਾਂ ਨੂੰ ਮੁੜ ਸੁਰਜੀਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇੰਨੀ ਵੱਡੀ ਗਿਣਤੀ ਵਿੱਚ ਲੋਕਾਂ ਦਾ ਮੰਜਿਆਂ ’ਤੇ ਬੈਠ ਕੇ ਸਮਾਗਮ ਵਿੱਚ ਸ਼ਾਮਲ ਹੋਣਾ ਆਪਣੇ ਆਪ ਵਿੱਚ ਇੱਕ ਵਿਲੱਖਣ ਮਿਸਾਲ ਹੈ। ਉਨ੍ਹਾਂ ਸੁਝਾਅ ਦਿੱਤਾ ਕਿ ਜੇਕਰ ਇਸ ਵਿਸ਼ੇਸ਼ ਇਕੱਠ ਨੂੰ ਗਿਨੀਜ਼ ਵਰਲਡ ਰਿਕਾਰਡ ਵਿੱਚ ਦਰਜ ਕਰਵਾਇਆ ਜਾਵੇ ਤਾਂ ਇਹ ਵਿਸ਼ਵ ਪੱਧਰ ’ਤੇ ਇੱਕ ਨਵਾਂ ਰਿਕਾਰਡ ਬਣ ਸਕਦਾ ਹੈ।

 

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments