Tuesday, August 11, 2026
Home Entertainment ਦਿਲਜੀਤ ਦੋਸਾਂਝ ਨੇ ਰਾਜਨੀਤੀ ਵਿੱਚ ਆਉਣ ਦੀਆਂ ਅਫਵਾਹਾਂ ਨੂੰ ਕੀਤਾ ਖਾਰਜ

ਦਿਲਜੀਤ ਦੋਸਾਂਝ ਨੇ ਰਾਜਨੀਤੀ ਵਿੱਚ ਆਉਣ ਦੀਆਂ ਅਫਵਾਹਾਂ ਨੂੰ ਕੀਤਾ ਖਾਰਜ

0
39

ਜਲੰਧਰ: ਪੰਜਾਬੀ ਸੁਪਰਸਟਾਰ ਅਤੇ ਗਾਇਕ ਦਿਲਜੀਤ ਦੋਸਾਂਝ ਇੱਕ ਵਾਰ ਫਿਰ ਆਪਣੇ ਰਾਜਨੀਤਿਕ ਪ੍ਰਵੇਸ਼ ਨੂੰ ਲੈ ਕੇ ਚੱਲ ਰਹੀਆਂ ਅਫਵਾਹਾਂ ਕਾਰਨ ਚਰਚਾ ਵਿੱਚ ਹਨ। ਸੋਸ਼ਲ ਮੀਡੀਆ ’ਤੇ ਉਨ੍ਹਾਂ ਦੇ ਰਾਜਨੀਤੀ ਵਿੱਚ ਆਉਣ ਦੀਆਂ ਅਟਕਲਾਂ ਤੇਜ਼ ਹੋਣ ਤੋਂ ਬਾਅਦ ਦਿਲਜੀਤ ਨੇ ਆਪਣੇ ਵਲੌਗ ਰਾਹੀਂ ਇਸ ਮਾਮਲੇ ’ਤੇ ਸਪੱਸ਼ਟ ਪ੍ਰਤੀਕਿਰਿਆ ਦਿੱਤੀ।

ਦਿਲਜੀਤ ਦੋਸਾਂਝ ਨੇ ਆਪਣੇ ਵੀਲੌਗ ਵਿੱਚ ਸਾਫ਼ ਕਿਹਾ ਕਿ ਉਨ੍ਹਾਂ ਦਾ ਰਾਜਨੀਤੀ ਵਿੱਚ ਆਉਣ ਦਾ ਕੋਈ ਇਰਾਦਾ ਨਹੀਂ ਹੈ। ਉਨ੍ਹਾਂ ਨੇ ਲੋਕਾਂ ਨੂੰ ਅਜਿਹੀਆਂ ਗਲਤ ਖ਼ਬਰਾਂ ਅਤੇ ਅਫਵਾਹਾਂ ਫੈਲਾਉਣ ਤੋਂ ਵੀ ਗੁਰੇਜ਼ ਕਰਨ ਦੀ ਅਪੀਲ ਕੀਤੀ।

ਭਾਵੁਕ ਅੰਦਾਜ਼ ਵਿੱਚ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਆਪਣੇ ਪ੍ਰਸ਼ੰਸਕਾਂ ਤੋਂ ਮਿਲਣ ਵਾਲਾ ਪਿਆਰ ਅਤੇ ਸਤਿਕਾਰ ਕਿਸੇ ਵੀ ਹੋਰ ਮੰਚ ਤੋਂ ਮਿਲਣ ਵਾਲੇ ਸਮਰਥਨ ਨਾਲੋਂ ਕਈ ਗੁਣਾ ਵੱਧ ਹੈ।

ਮੁਸਕਰਾਉਂਦੇ ਹੋਏ ਉਨ੍ਹਾਂ ਨੇ ਕਿਹਾ, “ਕੀ ਮੈਨੂੰ ਇੰਨਾ ਪਿਆਰ ਕਿਤੇ ਹੋਰ ਮਿਲ ਸਕਦਾ ਹੈ? ਮੈਂ ਤਾਂ ਪਾਗਲ ਹਾਂ ਜੋ ਰਾਜਨੀਤੀ ਵਿੱਚ ਜਾਵਾਂਗਾ।”

ਉਨ੍ਹਾਂ ਦੇ ਇਸ ਬਿਆਨ ਨਾਲ ਇਹ ਸਪੱਸ਼ਟ ਹੋ ਗਿਆ ਹੈ ਕਿ ਦਿਲਜੀਤ ਦੋਸਾਂਝ ਇਸ ਵੇਲੇ ਆਪਣੇ ਸੰਗੀਤ, ਫਿਲਮਾਂ ਅਤੇ ਕਲਾ ਦੇ ਖੇਤਰ ’ਤੇ ਹੀ ਧਿਆਨ ਕੇਂਦਰਿਤ ਕਰਨਾ ਚਾਹੁੰਦੇ ਹਨ ਅਤੇ ਰਾਜਨੀਤੀ ਵਿੱਚ ਪ੍ਰਵੇਸ਼ ਨੂੰ ਲੈ ਕੇ ਚੱਲ ਰਹੀਆਂ ਸਾਰੀਆਂ ਅਟਕਲਾਂ ਨੂੰ ਉਨ੍ਹਾਂ ਨੇ ਨਕਾਰ ਦਿੱਤਾ ਹੈ।

LEAVE A REPLY

Please enter your comment!
Please enter your name here