Home Haryana News ਹਰਿਆਣਾ ਤੋਂ ਸ੍ਰੀ ਹਜ਼ੂਰ ਸਾਹਿਬ ਲਈ ਸਿੱਧੀ ਉਡਾਣ ਸੇਵਾ ਨੂੰ ਮਨਜ਼ੂਰੀ, 25...

ਹਰਿਆਣਾ ਤੋਂ ਸ੍ਰੀ ਹਜ਼ੂਰ ਸਾਹਿਬ ਲਈ ਸਿੱਧੀ ਉਡਾਣ ਸੇਵਾ ਨੂੰ ਮਨਜ਼ੂਰੀ, 25 ਜਨਵਰੀ ਨੂੰ ਪਹਿਲੀ ਟ੍ਰਾਇਲ ਫਲਾਈਟ

0
69

ਹਰਿਆਣਾ: ਸਿੱਖ ਭਾਈਚਾਰੇ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਜਗਦੀਸ਼ ਸਿੰਘ ਝੀਂਡਾ ਨੇ ਦੱਸਿਆ ਕਿ ਹਰਿਆਣਾ ਤੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ਲਈ ਸਿੱਧੀ ਉਡਾਣ ਸੇਵਾ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਆਖ਼ਿਰਕਾਰ ਪੂਰੀ ਹੋ ਗਈ ਹੈ। ਹਰਿਆਣਾ ਸਰਕਾਰ ਵੱਲੋਂ ਟ੍ਰਾਇਲ ਦੇ ਆਧਾਰ ‘ਤੇ ਇਸ ਉਡਾਣ ਨੂੰ ਮਨਜ਼ੂਰੀ ਦਿੱਤੀ ਗਈ ਹੈ।

ਜਥੇਦਾਰ ਝੀਂਡਾ ਅਨੁਸਾਰ, ਪਹਿਲੀ ਟ੍ਰਾਇਲ ਉਡਾਣ 25 ਜਨਵਰੀ ਨੂੰ ਹਿਸਾਰ ਹਵਾਈ ਅੱਡੇ ਤੋਂ ਦੁਪਹਿਰ 2:30 ਵਜੇ ਰਵਾਨਾ ਹੋਵੇਗੀ ਅਤੇ ਸ਼ਾਮ 5:30 ਵਜੇ ਸ੍ਰੀ ਹਜ਼ੂਰ ਸਾਹਿਬ ਪਹੁੰਚੇਗੀ। ਤਿੰਨ ਦਿਨਾਂ ਦੇ ਲੇਓਵਰ ਮਗਰੋਂ, ਇਹ ਉਡਾਣ 28 ਜਨਵਰੀ ਨੂੰ ਸ਼ਾਮ 4 ਵਜੇ ਹਜ਼ੂਰ ਸਾਹਿਬ ਤੋਂ ਰਵਾਨਾ ਹੋ ਕੇ ਚੰਡੀਗੜ੍ਹ ਪਹੁੰਚੇਗੀ। ਜਹਾਜ਼ ਵਿੱਚ ਕੁੱਲ 61 ਸੀਟਾਂ ਹਨ।

ਉਨ੍ਹਾਂ ਕਿਹਾ ਕਿ ਇਹ ਪਹਿਲੀ ਟ੍ਰਾਇਲ ਫਲਾਈਟ ਹੈ ਅਤੇ ਜੇਕਰ ਇਹ ਸਫ਼ਲ ਰਹੀ, ਤਾਂ ਹਰਿਆਣਾ ਸਰਕਾਰ ਹਿਸਾਰ ਹਵਾਈ ਅੱਡੇ ਤੋਂ ਹਫ਼ਤਾਵਾਰੀ ਜਾਂ ਮਾਸਿਕ ਆਧਾਰ ‘ਤੇ ਨਿਯਮਤ ਉਡਾਣ ਸੇਵਾ ਸ਼ੁਰੂ ਕਰ ਸਕਦੀ ਹੈ।

ਕਮੇਟੀ ਦੇ ਪ੍ਰਚਾਰ ਸਕੱਤਰ ਜਥੇਦਾਰ ਸੁਖਜੀਤ ਸਿੰਘ ਬਘੌਰਾ ਨੇ ਇਸਨੂੰ ਵਾਹਿਗੁਰੂ ਜੀ ਦੀ ਕਿਰਪਾ ਦੱਸਦਿਆਂ ਕਿਹਾ ਕਿ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਵੱਲੋਂ ਕੀਤਾ ਗਿਆ ਯਤਨ ਸਫ਼ਲ ਹੋਣਾ ਸਿੱਖ ਸੰਗਤ ਲਈ ਬਹੁਤ ਖੁਸ਼ੀ ਦੀ ਗੱਲ ਹੈ।

ਇਸਦੇ ਨਾਲ ਹੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇੱਕ ਵਫ਼ਦ ਨੇ ਹਰਿਆਣਾ ਸਰਕਾਰ ਦੇ ਪ੍ਰਮੁੱਖ ਸਕੱਤਰ (ਵਿਦੇਸ਼ ਵਿਭਾਗ) ਨਾਲ ਮੁਲਾਕਾਤ ਕਰਕੇ ਅੰਬਾਲਾ ਹਵਾਈ ਅੱਡੇ ਦਾ ਨਾਮ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਨਾਮ ‘ਤੇ ਰੱਖਣ ਸੰਬੰਧੀ ਮੰਗ ਪੱਤਰ ਵੀ ਸੌਂਪਿਆ। ਇਸ ਮੌਕੇ ਕਮੇਟੀ ਦੇ ਕਈ ਸੀਨੀਅਰ ਆਗੂ ਅਤੇ ਮੈਂਬਰ ਹਾਜ਼ਰ ਰਹੇ।

LEAVE A REPLY

Please enter your comment!
Please enter your name here