Home Punjab ਚੰਡੀਗੜ੍ਹ ਤੋਂ ਦੁਬਈ ਲਈ ਸਿੱਧੀਆਂ ਉਡਾਣਾਂ ਮੁੜ ਸ਼ੁਰੂ, 26 ਜੂਨ ਤੋਂ ਯਾਤਰੀਆਂ...

ਚੰਡੀਗੜ੍ਹ ਤੋਂ ਦੁਬਈ ਲਈ ਸਿੱਧੀਆਂ ਉਡਾਣਾਂ ਮੁੜ ਸ਼ੁਰੂ, 26 ਜੂਨ ਤੋਂ ਯਾਤਰੀਆਂ ਨੂੰ ਮਿਲੇਗੀ ਵੱਡੀ ਸਹੂਲਤ

0
17

ਚੰਡੀਗੜ੍ਹ/ਮੁਹਾਲੀ: ਪੰਜਾਬ, ਹਰਿਆਣਾ ਅਤੇ ਹਿਮਾਚਲ ਦੇ ਯਾਤਰੀਆਂ ਲਈ ਰਾਹਤ ਭਰੀ ਖ਼ਬਰ ਹੈ। ਲਗਭਗ ਚਾਰ ਮਹੀਨਿਆਂ ਦੇ ਅੰਤਰਾਲ ਤੋਂ ਬਾਅਦ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡਾ ਤੋਂ ਦੁਬਈ ਲਈ ਸਿੱਧੀਆਂ ਉਡਾਣ ਸੇਵਾਵਾਂ 26 ਜੂਨ ਤੋਂ ਮੁੜ ਸ਼ੁਰੂ ਹੋਣ ਜਾ ਰਹੀਆਂ ਹਨ।

ਏਅਰਲਾਈਨਾਂ ਵੱਲੋਂ ਜਾਰੀ ਕੀਤੇ ਗਏ ਨਵੇਂ ਸ਼ਡਿਊਲ ਅਨੁਸਾਰ, ਦੁਬਈ ਤੋਂ ਚੰਡੀਗੜ੍ਹ ਆਉਣ ਵਾਲੀ ਸਿੱਧੀ ਉਡਾਣ ਸਵੇਰੇ 10:10 ਵਜੇ ਰਵਾਨਾ ਹੋਵੇਗੀ ਅਤੇ ਦੁਪਹਿਰ 3:45 ਵਜੇ ਚੰਡੀਗੜ੍ਹ ਹਵਾਈ ਅੱਡੇ ‘ਤੇ ਉਤਰੇਗੀ। ਸਮੇਂ ਦੇ ਅੰਤਰ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਯਾਤਰਾ ਲਗਭਗ ਚਾਰ ਘੰਟੇ ਅਤੇ ਪੰਜ ਮਿੰਟ ਦੀ ਹੋਵੇਗੀ।

ਇਸੇ ਤਰ੍ਹਾਂ ਚੰਡੀਗੜ੍ਹ ਤੋਂ ਦੁਬਈ ਜਾਣ ਵਾਲੀ ਉਡਾਣ ਸ਼ਾਮ 5:10 ਵਜੇ (IST) ਉਡਾਣ ਭਰੇਗੀ ਅਤੇ ਸਥਾਨਕ ਸਮੇਂ ਅਨੁਸਾਰ ਸ਼ਾਮ 7:40 ਵਜੇ ਦੁਬਈ ਪਹੁੰਚੇਗੀ।

ਇਸ ਸੇਵਾ ਦੇ ਮੁੜ ਸ਼ੁਰੂ ਹੋਣ ਨਾਲ ਖ਼ਾਸ ਤੌਰ ‘ਤੇ ਪੰਜਾਬ ਦੇ ਐਨਆਰਆਈ ਪਰਿਵਾਰਾਂ, ਕਾਰੋਬਾਰੀਆਂ, ਵਿਦਿਆਰਥੀਆਂ ਅਤੇ ਸੈਲਾਨੀਆਂ ਨੂੰ ਵੱਡਾ ਲਾਭ ਮਿਲੇਗਾ। ਹੁਣ ਯਾਤਰੀਆਂ ਨੂੰ ਦਿੱਲੀ ਜਾਂ ਹੋਰ ਵੱਡੇ ਹਵਾਈ ਅੱਡਿਆਂ ਰਾਹੀਂ ਕਨੈਕਟਿੰਗ ਫਲਾਈਟਾਂ ਲੈਣ ਦੀ ਲੋੜ ਘੱਟ ਪਵੇਗੀ, ਜਿਸ ਨਾਲ ਸਮੇਂ ਅਤੇ ਖਰਚੇ ਦੋਵਾਂ ਦੀ ਬਚਤ ਹੋਵੇਗੀ।

ਹਵਾਬਾਜ਼ੀ ਮਾਹਿਰਾਂ ਦਾ ਮੰਨਣਾ ਹੈ ਕਿ ਗਰਮੀਆਂ ਦੀਆਂ ਛੁੱਟੀਆਂ ਅਤੇ ਵਿਦੇਸ਼ੀ ਯਾਤਰਾ ਦੀ ਵਧਦੀ ਮੰਗ ਨੂੰ ਦੇਖਦੇ ਹੋਏ ਇਸ ਰੂਟ ‘ਤੇ ਯਾਤਰੀਆਂ ਦੀ ਗਿਣਤੀ ਵਿੱਚ ਵੀ ਵਾਧਾ ਹੋ ਸਕਦਾ ਹੈ।

LEAVE A REPLY

Please enter your comment!
Please enter your name here