Home Punjab ਆਮਦਨ ਤੋਂ ਵੱਧ ਜਾਇਦਾਦ ਮਾਮਲਾ: ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਿਲਾਂ ਵਧੀਆਂ, ਮੋਹਾਲੀ...

ਆਮਦਨ ਤੋਂ ਵੱਧ ਜਾਇਦਾਦ ਮਾਮਲਾ: ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਿਲਾਂ ਵਧੀਆਂ, ਮੋਹਾਲੀ ਅਦਾਲਤ ਵਿੱਚ 11 ਹਜ਼ਾਰ ਪੰਨਿਆਂ ਦੀ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

0
60

ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀਆਂ ਕਾਨੂੰਨੀ ਮੁਸ਼ਕਿਲਾਂ ਦਿਨੋਂ ਦਿਨ ਵਧਦੀਆਂ ਜਾ ਰਹੀਆਂ ਹਨ। ਇਸ ਮਾਮਲੇ ਨਾਲ ਜੁੜੇ ਮਜੀਠੀਆ ਦੇ ਨਜ਼ਦੀਕੀ ਸਾਥੀ ਹਰਪ੍ਰੀਤ ਗੁਲਾਟੀ, ਜੋ ਉਸ ਦੀਆਂ ਕਈ ਕੰਪਨੀਆਂ ਵਿੱਚ ਬਿਜ਼ਨਸ ਪਾਰਟਨਰ ਵੀ ਰਹਿ ਚੁੱਕਾ ਹੈ, ਦੀ ਭੂਮਿਕਾ ਵੀ ਜਾਂਚ ਦੇ ਘੇਰੇ ਵਿੱਚ ਹੈ।

ਅੱਜ ਵਿਜੀਲੈਂਸ ਬਿਊਰੋ ਵੱਲੋਂ ਮੋਹਾਲੀ ਅਦਾਲਤ ਵਿੱਚ 2007 ਤੋਂ 2017 ਤੱਕ ਦੇ ਲੇਖਾ-ਜੋਖੇ ਨੂੰ ਆਧਾਰ ਬਣਾਉਂਦਿਆਂ ਕਰੀਬ 11,000 ਪੰਨਿਆਂ ਦੀ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ ਕੀਤੀ ਗਈ। ਇਸ ਚਾਰਜਸ਼ੀਟ ਵਿੱਚ ਮਜੀਠੀਆ ਨਾਲ ਜੁੜੀਆਂ ਕਈ ਕੰਪਨੀਆਂ ਅਤੇ ਵਿੱਤੀ ਲੈਣ-ਦੇਣ ਦਾ ਵੇਰਵਾ ਸ਼ਾਮਲ ਦੱਸਿਆ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ 25 ਜੂਨ 2025 ਨੂੰ ਵਿਜੀਲੈਂਸ ਵੱਲੋਂ ਬਿਕਰਮ ਸਿੰਘ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਸ ਤੋਂ ਬਾਅਦ ਤੋਂ ਉਹ ਨਾਭਾ ਜੇਲ੍ਹ ਵਿੱਚ ਬੰਦ ਹੈ। ਇਸ ਦੌਰਾਨ ਮੋਹਾਲੀ ਅਦਾਲਤ ਅਤੇ ਪੰਜਾਬ-ਹਰਿਆਣਾ ਹਾਈਕੋਰਟ ਵੱਲੋਂ ਉਸ ਦੀਆਂ ਜ਼ਮਾਨਤ ਅਰਜ਼ੀਆਂ ਰੱਦ ਕੀਤੀਆਂ ਜਾ ਚੁੱਕੀਆਂ ਹਨ।

ਫ਼ਿਲਹਾਲ ਮਜੀਠੀਆ ਦੀ ਜ਼ਮਾਨਤ ਸੰਬੰਧੀ ਸੁਣਵਾਈ ਸੁਪਰੀਮ ਕੋਰਟ ਵਿੱਚ ਚੱਲ ਰਹੀ ਹੈ, ਜਿੱਥੇ ਅਗਲੇ ਹੁਕਮਾਂ ‘ਤੇ ਸਾਰਿਆਂ ਦੀ ਨਜ਼ਰ ਟਿਕੀ ਹੋਈ ਹੈ।

LEAVE A REPLY

Please enter your comment!
Please enter your name here