ਪੰਜਾਬ ਟਰੇਡਰਜ਼ ਕਮਿਸ਼ਨ ਨਾਲ ਹਫ਼ਤਾਵਾਰੀ ਸਮੀਖਿਆ ਮੀਟਿੰਗ, ਵਪਾਰੀਆਂ ਦੀਆਂ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਦੇ ਨਿਰਦੇਸ਼
* ਕਿਹਾ ਕਿ ਵਪਾਰ ਅਤੇ ਉਦਯੋਗ ਕਿਸੇ ਵੀ ਖੇਤਰ ਦੀ ਆਰਥਿਕ ਤਰੱਕੀ ਦਾ ਅਹਿਮ ਆਧਾਰ
ਮਾਲੇਰਕੋਟਲਾ: ਪੰਜਾਬ ਸਰਕਾਰ ਵੱਲੋਂ ਵਪਾਰੀਆਂ ਨੂੰ ਬਿਹਤਰ ਅਤੇ ਸੁਖਾਵਾਂ ਕਾਰੋਬਾਰੀ ਮਾਹੌਲ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਪੰਜਾਬ ਟਰੇਡਰਜ਼ ਕਮਿਸ਼ਨ ਨਾਲ ਸੰਬੰਧਿਤ ਹਫ਼ਤਾਵਾਰੀ ਰਿਵਿਊ ਮੀਟਿੰਗ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ।
ਮੀਟਿੰਗ ਦੌਰਾਨ ਚੇਅਰਪਰਸਨ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਮਾਲੇਰਕੋਟਲਾ ਆਜਮ ਦਾਰਾ, ਚੇਅਰਪਰਸਨ ਵਿਧਾਨ ਸਭਾ ਹਲਕਾ ਮਾਲੇਰਕੋਟਲਾ ਇਮਤਿਆਜ਼ ਅਲੀ, ਚੇਅਰਪਰਸਨ ਵਿਧਾਨ ਸਭਾ ਹਲਕਾ ਅਮਰਗੜ੍ਹ ਅਸ਼ਵਨੀ ਕੁਮਾਰ, ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ, ਸਹਾਇਕ ਕਮਿਸ਼ਨਰ ਮਨਦੀਪ ਕੌਰ, ਐਸ.ਡੀ.ਐਮ. ਮਾਲੇਰਕੋਟਲਾ ਕਨੂ ਗਰਗ, ਡੀ.ਐਸ.ਪੀ. ਮਾਨਵਜੀਤ ਸਿੰਘ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਪਾਰੀਆਂ ਲਈ ਸੁਹਿਰਦ,ਪਾਰਦਰਸ਼ੀ ਅਤੇ ਵਪਾਰ-ਅਨੁਕੂਲ ਮਾਹੌਲ ਸਿਰਜਣ ਲਈ ਲਗਾਤਾਰ ਯਤਨਸ਼ੀਲ ਦਾ ਪ੍ਰਗਟਾਵਾਂ ਕਰਦਿਆ ਉਨ੍ਹਾਂ ਵਪਾਰੀਆਂ ਵੱਲੋਂ ਪ੍ਰਾਪਤ ਹੋਈਆਂ ਸ਼ਿਕਾਇਤਾਂ ਅਤੇ ਮੰਗਾਂ ਸਬੰਧੀ ਵਿਸਥਾਰਪੂਰਵਕ ਸਮੀਖਿਆ ਕੀਤੀ ਅਤੇ ਤੁਰੰਤ ਫੌਰੀ ਹੱਲ ਲਈ ਵਿਚਾਰ-ਵਟਾਂਦਰਾ ਕੀਤਾ । ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਪਾਰ ਅਤੇ ਉਦਯੋਗ ਕਿਸੇ ਵੀ ਖੇਤਰ ਦੀ ਆਰਥਿਕ ਤਰੱਕੀ ਦਾ ਅਹਿਮ ਆਧਾਰ ਹੁੰਦੇ ਹਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਪਾਰੀਆਂ ਨੂੰ ਹਰ ਸੰਭਵ ਸਹਿਯੋਗ ਦੇਣ ਲਈ ਵਚਨਬੱਧ ਹੈ।
ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਪਾਰੀਆਂ ਵੱਲੋਂ ਉਠਾਏ ਗਏ ਮਸਲਿਆਂ ਅਤੇ ਸ਼ਿਕਾਇਤਾਂ ਦਾ ਤਰਜੀਹੀ ਆਧਾਰ ’ਤੇ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਹਰੇਕ ਵਿਭਾਗ ਆਪਣੇ ਕੋਲ ਪ੍ਰਾਪਤ ਸ਼ਿਕਾਇਤਾਂ ਦੀ ਨਿਯਮਿਤ ਸਮੀਖਿਆ ਕਰੇ ਅਤੇ ਉਨ੍ਹਾਂ ਦੇ ਹੱਲ ਸਬੰਧੀ ਵਪਾਰੀਆਂ ਨੂੰ ਸਮੇਂ ਸਿਰ ਜਾਣੂ ਕਰਵਾਏ ਤਾਂ ਜੋ ਕਾਰੋਬਾਰੀਆਂ ਨੂੰ ਕਿਸੇ ਕਿਸਮ ਦੀ ਬੇਲੋੜੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਪਾਰੀਆਂ ਲਈ ਸੁਹਿਰਦ, ਪਾਰਦਰਸ਼ੀ ਅਤੇ ਵਪਾਰ-ਅਨੁਕੂਲ ਮਾਹੌਲ ਸਿਰਜਣ ਲਈ ਲਗਾਤਾਰ ਯਤਨਸ਼ੀਲ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਵਪਾਰੀਆਂ ਦੀਆਂ ਜਾਇਜ਼ ਮੰਗਾਂ ਅਤੇ ਸਮੱਸਿਆਵਾਂ ਦਾ ਨਿਪਟਾਰਾ ਪਹਿਲ ਦੇ ਆਧਾਰ ’ਤੇ ਯਕੀਨੀ ਬਣਾਇਆ ਜਾਵੇਗਾ।









