Home Punjab ਫਾਜ਼ਿਲਕਾ ‘ਚ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ 30 ਜੂਨ ਤੱਕ ਸਖ਼ਤ ਪਾਬੰਦੀਆਂ ਲਾਗੂ

ਫਾਜ਼ਿਲਕਾ ‘ਚ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ 30 ਜੂਨ ਤੱਕ ਸਖ਼ਤ ਪਾਬੰਦੀਆਂ ਲਾਗੂ

0
31

ਫਾਜ਼ਿਲਕਾ: ਜ਼ਿਲ੍ਹਾ ਮੈਜਿਸਟ੍ਰੇਟ ਅਮਰਪ੍ਰੀਤ ਕੌਰ ਸੰਧੂ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਜ਼ਿਲ੍ਹੇ ਵਿੱਚ ਕਈ ਮਹੱਤਵਪੂਰਨ ਪਾਬੰਦੀਆਂ ਲਗਾਈਆਂ ਗਈਆਂ ਹਨ। ਇਹ ਹੁਕਮ 30 ਜੂਨ 2026 ਤੱਕ ਲਾਗੂ ਰਹਿਣਗੇ।

ਜਾਰੀ ਹੁਕਮਾਂ ਅਨੁਸਾਰ ਅੰਤਰਰਾਸ਼ਟਰੀ ਸਰਹੱਦ ਨਾਲ ਲੱਗਦੇ 4 ਕਿਲੋਮੀਟਰ ਖੇਤਰ ਵਿੱਚ ਪਾਕਿਸਤਾਨ ਦੇ ਸਿਮ ਕਾਰਡ ਰੱਖਣ ਜਾਂ ਵਰਤਣ ‘ਤੇ ਪੂਰੀ ਪਾਬੰਦੀ ਲਗਾਈ ਗਈ ਹੈ। ਇਸ ਤੋਂ ਇਲਾਵਾ ਇਸ ਖੇਤਰ ਵਿੱਚ ਕਵਾਡਕਾਪਟਰ, ਡਰੋਨ ਕੈਮਰੇ ਅਤੇ ਹੋਰ ਉਡਣ ਵਾਲੇ ਉਪਕਰਨ ਚਲਾਉਣ ‘ਤੇ ਵੀ ਰੋਕ ਲਗਾਈ ਗਈ ਹੈ।

ਜ਼ਿਲ੍ਹੇ ਦੇ ਮੈਰਿਜ ਪੈਲਸਾਂ ਵਿੱਚ ਹਥਿਆਰ ਲੈ ਕੇ ਆਉਣ ਜਾਂ ਫਾਇਰਿੰਗ ਕਰਨ ‘ਤੇ ਪਾਬੰਦੀ ਰਹੇਗੀ। ਬਾਰਡਰ ਨਾਲ ਲੱਗਦੇ ਪਿੰਡਾਂ ਵਿੱਚ ਸ਼ਾਮ 5 ਵਜੇ ਤੋਂ ਬਾਅਦ ਡੀਜੇ, ਪਟਾਖੇ ਅਤੇ ਲੇਜ਼ਰ ਲਾਈਟਾਂ ਵਰਤਣ ਦੀ ਮਨਾਹੀ ਕੀਤੀ ਗਈ ਹੈ।

ਕਿਸੇ ਵੀ ਰੈਸਟੋਰੈਂਟ ਜਾਂ ਹੁੱਕਾ ਬਾਰ ਵਿੱਚ ਹੁੱਕਾ ਪਰੋਸਣ ‘ਤੇ ਵੀ ਰੋਕ ਲਗਾਈ ਗਈ ਹੈ। ਨਾਲ ਹੀ ਮਿਲਟਰੀ ਰੰਗ ਦੀ ਵਰਦੀ ਜਾਂ ਵਾਹਨਾਂ ਦੀ ਖਰੀਦ, ਵੇਚ ਅਤੇ ਵਰਤੋਂ ‘ਤੇ ਵੀ ਪਾਬੰਦੀ ਲਗਾਈ ਗਈ ਹੈ।

ਵਾਤਾਵਰਣ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ 50 ਮਾਈਕਰੋਨ ਤੋਂ ਘੱਟ ਪਲਾਸਟਿਕ ਲਿਫਾਫਿਆਂ ਦੇ ਨਿਰਮਾਣ ਅਤੇ ਵਰਤੋਂ ‘ਤੇ ਵੀ ਰੋਕ ਲਗਾਈ ਗਈ ਹੈ।

ਇਸ ਦੇ ਨਾਲ ਸਰਹੱਦੀ ਇਲਾਕਿਆਂ ਵਿੱਚ 4.5 ਫੁੱਟ ਤੋਂ ਵੱਧ ਉੱਚਾਈ ਵਾਲੀਆਂ ਫਸਲਾਂ ਬੀਜਣ ‘ਤੇ ਮਨਾਹੀ ਕੀਤੀ ਗਈ ਹੈ। ਬਾਰਡਰ ਸਕਿਊਰਿਟੀ ਫੋਰਸ ਵੱਲੋਂ ਸੁਰੱਖਿਆ ਕਾਰਨਾਂ ਕਰਕੇ ਇਹ ਸਿਫਾਰਸ਼ ਕੀਤੀ ਗਈ ਸੀ।

LEAVE A REPLY

Please enter your comment!
Please enter your name here