HomePunjabMansaਜ਼ਿਲ੍ਹਾ ਮੈਜਿਸਟਰੇਟ ਨਵਜੋਤ ਕੌਰ ਵੱਲੋਂ ਵੋਟਾਂ ਦੇ ਗਿਣਤੀ ਕੇਂਦਰਾਂ ਦੇ 500 ਮੀਟਰ...

ਜ਼ਿਲ੍ਹਾ ਮੈਜਿਸਟਰੇਟ ਨਵਜੋਤ ਕੌਰ ਵੱਲੋਂ ਵੋਟਾਂ ਦੇ ਗਿਣਤੀ ਕੇਂਦਰਾਂ ਦੇ 500 ਮੀਟਰ ਦੇ ਘੇਰੇ ਅੰਦਰ 29 ਮਈ ਨੂੰ ਡਰੋਨ ਕੈਮਰਿਆਂ ਨੂੰ ਚਲਾਉਣ ਤੇ ਉਡਾਉਣ ‘ਤੇ ਮੁਕੰਮਲ ਪਾਬੰਦੀ

ਮਾਨਸਾ: ਪੰਜਾਬ ਰਾਜ ਵਿੱਚ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ-2026 ਦੀ ਗਿਣਤੀ ਮਿਤੀ 29 ਮਈ ਨੂੰ ਹੋਣ ਜਾ ਰਹੀ ਹੈ। ਜ਼ਿਲ੍ਹਾ ਮਾਨਸਾ ਵਿੱਚ ਇਹਨਾਂ ਚੋਣਾਂ ਦੀ ਗਿਣਤੀ ਲਈ ਆਡੀਟੋਰੀਅਮ ਹਾਲ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ, ਜ਼ਿਮਨੇਜੀਅਮ ਹਾਲ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ, ਕ੍ਰਿਸ਼ਨਾ ਕਾਲਜ ਆਫ਼ ਫਾਰਮੈਸੀ ਰੱਲੀ, ਸ਼ਹੀਦ ਨੰਦ ਸਿੰਘ ਸਰਕਾਰੀ ਪੌਲੀਟੈਕਨੀਕਲ ਕਾਲਜ਼ ਬਰੇਟਾ ਅਤੇ ਸ਼ਹੀਦ ਜਗਸੀਰ ਸਿੰਘ ਸਕੂਲ ਆਫ਼ ਐਮੀਨੈਂਸ ਬੋਹਾ ਬਣਾਏ ਗਏ ਹਨ।

ਜ਼ਿਲ੍ਹਾ ਮੈਜਿਸਟਰੇਟ, ਮਾਨਸਾ ਨਵਜੋਤ ਕੌਰ ਨੇ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੀ ਹੋਈ, ਇਨ੍ਹਾਂ ਗਿਣਤੀ ਕੇਂਦਰਾਂ ਦੇ 500 ਮੀਟਰ ਦੇ ਘੇਰੇ ਅੰਦਰ ਅੰਦਰ ਮਿਤੀ 29.05.2026 ਨੂੰ ਡਰੋਨ ਕੈਮਰਿਆ ਨੂੰ ਚਲਾਉਣ/ਉਡਾਉਣ ‘ਤੇ ਮੁਕੰਮਲ ਤੌਰ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।

ਇਸ ਦੌਰਾਨ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ, ਲੋਕ ਹਿੱਤ ਵਿੱਚ ਸ਼ਾਂਤੀ ਬਰਕਰਾਰ ਰੱਖਣ ਅਤੇ ਹੋਣ ਵਾਲੀਆਂ ਚੋਣਾਂ ਦੀ ਗਿਣਤੀ ਦੇ ਕੰਮ ਨੂੰ ਸੁਚੱਜੇ ਤੇ ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਨ ਲਈ ਡਰੋਨ ਕੈਮਰਿਆਂ ਉਤੇ ਪਾਬੰਦੀ ਲਗਾਉਣੀ ਜਰੂਰੀ ਬਣ ਜਾਦੀ ਹੈ, ਕਿਉਂਕਿ ਡਰੋਨ ਕੈਮਰਿਆਂ ਦਾ ਫਾਇਦਾ ਉਠਾਉਂਦੇ ਹੋਏ ਕੁਝ ਸ਼ਰਾਰਤੀ ਅਨਸਰ ਇਸ ਨਾਲ ਕਿਸੇ ਅਣਸੁਖਾਵੀਂ ਘਟਨਾ ਨੂੰ ਅੰਜਾਮ ਦੇ ਸਕਦੇ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments