Home Punjab Mansa ਰੰਗਲਾ ਪੰਜਾਬ ਵਿਕਾਸ ਸਕੀਮ ਦੇ ਪਹਿਲੇ ਪੜਾਅ ਵਿੱਚ ਜ਼ਿਲ੍ਹਾ ਮਾਨਸਾ, ਰਾਜ ਦੇ...

ਰੰਗਲਾ ਪੰਜਾਬ ਵਿਕਾਸ ਸਕੀਮ ਦੇ ਪਹਿਲੇ ਪੜਾਅ ਵਿੱਚ ਜ਼ਿਲ੍ਹਾ ਮਾਨਸਾ, ਰਾਜ ਦੇ ਮੋਹਰੀ ਜ਼ਿਲ੍ਹਿਆਂ ਦੀ ਕਤਾਰ ਵਿੱਚ ਸ਼ਾਮਲ: ਡਿਪਟੀ ਕਮਿਸ਼ਨਰ

0
36

ਮਾਨਸਾ: ਡਿਪਟੀ ਕਮਿਸ਼ਨਰ ਨਵਜੋਤ ਕੌਰ ਆਈ.ਏ.ਐਸ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਦੇ ਤਿੰਨੇ ਵਿਧਾਨ ਸਭਾ ਹਲਕਿਆਂ ਮਾਨਸਾ, ਬੁਢਲਾਡਾ ਤੇ ਸਰਦੂਲਗੜ੍ਹ ਵਿੱਚ ਬੁਨਿਆਦੀ ਢਾਂਚੇ ਅਤੇ ਜਨਤਕ ਸਹੂਲਤਾਂ ਦੇ ਵਿਕਾਸ ਲਈ ਚਲਾਈ ਜਾ ਰਹੀ ਰੰਗਲਾ ਪੰਜਾਬ ਵਿਕਾਸ ਸਕੀਮ ਦੇ ਪਹਿਲੇ ਪੜਾਅ ਨੂੰ 15 ਮਈ ਤੋਂ ਪਹਿਲਾਂ ਪਹਿਲਾਂ ਮੁਕੰਮਲ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਦੇ ਅਧੀਨ ਪਹਿਲੇ ਪੜਾਅ ਤਹਿਤ ਜਾਰੀ ਫੰਡਾਂ ਨਾਲ ਨਿਰਧਾਰਤ ਵਿਕਾਸ ਕਾਰਜ ਕਰਵਾਉਣ ਵਿੱਚ ਮਾਨਸਾ ਜ਼ਿਲ੍ਹਾ, ਪੰਜਾਬ ਦੇ ਮੋਹਰੀ ਜ਼ਿਲਿਆਂ ਦੀ ਕਤਾਰ ਵਿੱਚ ਸ਼ਾਮਲ ਹੈ ਪਰ ਇਸ ਵਿੱਚ ਹਾਲੇ ਹੋਰ ਤੇਜ਼ੀ ਲਿਆਂਦੇ ਜਾਣ ਦੀ ਲੋੜ ਹੈ।ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਦੋ ਪੜਾਅ ਵਿੱਚ ਹਰੇਕ ਹਲਕੇ ਨੂੰ 5-5 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾਵੇਗੀ ਜਿਸ ਵਿੱਚੋਂ ਪਹਿਲੇ ਪੜਾਅ ਤਹਿਤ ਪ੍ਰਤੀ ਹਲਕਾ ਢਾਈ- ਢਾਈ ਕਰੋੜ ਰੁਪਏ ਜਾਰੀ ਹੋ ਗਏ ਸਨ।

ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਦੱਸਿਆ ਕਿ ਇਨ੍ਹਾਂ ਫੰਡਾਂ ਦੀ ਵਰਤੋਂ ਪਾਰਦਰਸ਼ੀ ਤਰੀਕੇ ਨਾਲ ਜਨਤਕ ਸੁਵਿਧਾਵਾਂ ਜਿਵੇਂ ਕਿ ਪੀਣ ਵਾਲੇ ਸਾਫ਼ ਪਾਣੀ, ਪਾਰਕਾਂ ਦੇ ਨਵੀਨੀਕਰਨ, ਗਲੀਆਂ ਨਾਲੀਆਂ ਦਾ ਨਿਰਮਾਣ, ਕਮਿਊਨਿਟੀ ਹਾਲ – ਕਮ-ਧਰਮਸ਼ਾਲਾਵਾਂ,  ਲਾਇਬ੍ਰੇਰੀ, ਜਿੰਮ, ਖੇਡ ਸਟੇਡੀਅਮ, ਸਰਕਾਰੀ ਸਕੂਲਾਂ, ਸਿਹਤ ਸੰਸਥਾਵਾਂ, ਸਟਰੀਟ ਲਾਈਟਾਂ ਆਦਿ ਦੀ ਸਥਿਤੀ ਵਿੱਚ ਵੱਡੇ ਸੁਧਾਰ ਯਕੀਨੀ ਬਣਾਉਣ ਦੇ ਨਾਲ ਨਾਲ ਖੇਡ ਤੇ ਸਭਿਆਚਾਰਕ ਗਤੀਵਿਧੀਆਂ ਨੂੰ ਪ੍ਰਫੁਲਿਤ ਕੀਤਾ ਜਾ ਰਿਹਾ ਹੈ।

ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਕਿਹਾ ਕਿ ਇਸ ਯੋਜਨਾ ਤਹਿਤ ਜਿਹੜੇ ਵੀ ਵਿਕਾਸ ਕਾਰਜ ਆਰੰਭ ਕੀਤੇ ਜਾਣਗੇ ਉਨ੍ਹਾਂ ਨੂੰ ਨਿਰਧਾਰਤ ਸਮੇਂ ਅੰਦਰ ਮੁਕੰਮਲ ਨਾ ਕਰਨ ਵਾਲੇ ਵਿਭਾਗਾਂ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਨਿਰਮਾਣ ਸਮੱਗਰੀ ਦੀ ਗੁਣਵੱਤਾ ਦੇ ਮਾਮਲੇ ਵਿੱਚ ਕੋਈ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜੇਕਰ ਕੋਈ ਅਜਿਹਾ ਮਾਮਲਾ ਪਾਇਆ ਜਾਂਦਾ ਹੈ ਤਾਂ ਸਬੰਧਤ ਕਾਰਜਕਾਰੀ ਏਜੰਸੀ ਤੇ ਠੇਕੇਦਾਰ ਖਿਲਾਫ਼ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

 

LEAVE A REPLY

Please enter your comment!
Please enter your name here