Tuesday, July 7, 2026
Home Punjab Malerkotla ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਵੱਲੋਂ ਮੁਹੰਮਦ ਸ਼ਕੀਲ ਦੀ ਕੀਤੀ...

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਵੱਲੋਂ ਮੁਹੰਮਦ ਸ਼ਕੀਲ ਦੀ ਕੀਤੀ ਹੌਸਲਾ ਅਫ਼ਜ਼ਾਈ

0
3
ਮਾਲੇਰਕੋਟਲਾ, 7 ਜੁਲਾਈ:
ਐਸ.ਆਈ.ਆਰ.-2026 ਵਿੱਚ ਬੀ.ਐਲ.ਓ. ਮੁਹੰਮਦ ਸ਼ਕੀਲ ਦੀ ਸ਼ਾਨਦਾਰ ਕਾਰਗੁਜ਼ਾਰੀ, ਮਾਲੇਰਕੋਟਲਾ ਦੇ ਬੂਥ ਨੰਬਰ 90 ਦਾ ਐਨਿਊਮਰੇਸ਼ਨ ਅਤੇ ਡਿਜੀਟਾਈਜ਼ੇਸ਼ਨ ਸਭ ਤੋਂ ਪਹਿਲਾਂ ਸੰਪੂਰਨ
ਬੀ.ਐਲ.ਓ. ਚੋਣ ਪ੍ਰਕਿਰਿਆ ਦੀ ਰੀੜ੍ਹ ਦੀ ਹੱਡੀ, ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਵਿੱਚ ਨਿਭਾ ਰਹੇ ਹਨ ਅਹਿਮ ਭੂਮਿਕਾ: ਡਿਪਟੀ ਕਮਿਸ਼ਨਰ
ਡੀ.ਸੀ. ਵਲੋਂ ਸਮੂਹ ਬੀ.ਐਲ.ਓਜ਼ ਨੂੰ ਅਪੀਲ ਪੂਰੀ ਇਮਾਨਦਾਰੀ, ਲਗਨ ਅਤੇ ਸਮੇਂ ਦੀ ਪਾਬੰਦੀ ਨਾਲ ਆਪਣੀਆਂ ਡਿਊਟੀਆਂ ਨਿਭਾਉਣ
ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.)-2026 ਮੁਹਿੰਮ ਤਹਿਤ ਜ਼ਿਲ੍ਹਾ ਮਾਲੇਰਕੋਟਲਾ ਦੇ ਬੂਥ ਲੈਵਲ ਅਫ਼ਸਰ (ਬੀ.ਐਲ.ਓ.) ਮੁਹੰਮਦ ਸ਼ਕੀਲ ਨੇ ਆਪਣੀ ਲਗਨ, ਮਿਹਨਤ ਅਤੇ ਜਿੰਮੇਵਾਰੀ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵਿਧਾਨ ਸਭਾ ਹਲਕਾ-105 ਮਾਲੇਰਕੋਟਲਾ ਦੇ ਪੋਲਿੰਗ ਬੂਥ ਨੰਬਰ 90 ਨਾਲ ਸਬੰਧਤ ਸਾਰੇ ਐਨਿਊਮਰੇਸ਼ਨ ਫਾਰਮ ਪ੍ਰਾਪਤ ਕਰਨ ਅਤੇ ਉਨ੍ਹਾਂ ਦੀ ਡਿਜੀਟਾਈਜ਼ੇਸ਼ਨ ਦੀ ਪ੍ਰਕਿਰਿਆ ਜ਼ਿਲ੍ਹੇ ਵਿੱਚ ਸਭ ਤੋਂ ਪਹਿਲਾਂ ਸਫ਼ਲਤਾਪੂਰਵਕ ਮੁਕੰਮਲ ਕਰਕੇ ਮਿਸਾਲ ਕਾਇਮ ਕੀਤੀ ਹੈ।
ਇਸ ਸ਼ਾਨਦਾਰ ਉਪਲਬਧੀ ‘ਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਰਾਜ ਐਸ. ਤਿੜਕੇ ਅਤੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-ਕਮ-ਉਪ ਮੰਡਲ ਮੈਜਿਸਟਰੇਟ ਸ੍ਰੀਮਤੀ ਕਨੂ ਗਰਗ ਨੇ ਮੁਹੰਮਦ ਸ਼ਕੀਲ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਸਮਰਪਿਤ ਸੇਵਾ, ਜ਼ਿੰਮੇਵਾਰੀ ਅਤੇ ਸ਼ਾਨਦਾਰ ਕਾਰਗੁਜ਼ਾਰੀ ਦੀ ਭਰਪੂਰ ਸ਼ਲਾਘਾ ਕੀਤੀ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬੂਥ ਲੈਵਲ ਅਫ਼ਸਰ ਚੋਣ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਹਨ ਅਤੇ ਵੋਟਰ ਸੂਚੀਆਂ ਦੀ ਸ਼ੁੱਧਤਾ, ਪਾਰਦਰਸ਼ਤਾ ਅਤੇ ਭਰੋਸੇਯੋਗਤਾ ਨੂੰ ਯਕੀਨੀ ਬਣਾਉਣ ਵਿੱਚ ਉਨ੍ਹਾਂ ਦੀ ਭੂਮਿਕਾ ਬੇਹੱਦ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਗਹਿਰੀ ਸੁਧਾਈ ਮੁਹਿੰਮ ਦੀ ਸਫ਼ਲਤਾ ਬੀ.ਐਲ.ਓਜ਼ ਦੀ ਮਿਹਨਤ, ਨਿਰਪੱਖਤਾ ਅਤੇ ਸਮੇਂ ਸਿਰ ਕੀਤੇ ਕੰਮ ‘ਤੇ ਨਿਰਭਰ ਕਰਦੀ ਹੈ।
ਤਿੜਕੇ ਨੇ ਕਿਹਾ ਕਿ ਮੁਹੰਮਦ ਸ਼ਕੀਲ ਵੱਲੋਂ ਸਮੇਂ ਤੋਂ ਪਹਿਲਾਂ ਸਾਰੇ ਐਨਿਊਮਰੇਸ਼ਨ ਫਾਰਮਾਂ ਦੀ ਪ੍ਰਾਪਤੀ ਅਤੇ ਡਿਜੀਟਾਈਜ਼ੇਸ਼ਨ ਦਾ ਕੰਮ ਮੁਕੰਮਲ ਕਰਨਾ ਨਾ ਸਿਰਫ਼ ਉਨ੍ਹਾਂ ਦੀ ਵਚਨਬੱਧਤਾ ਦਾ ਪ੍ਰਮਾਣ ਹੈ, ਸਗੋਂ ਜ਼ਿਲ੍ਹੇ ਦੇ ਹੋਰਨਾਂ ਬੀ.ਐਲ.ਓਜ਼ ਲਈ ਵੀ ਪ੍ਰੇਰਣਾਦਾਇਕ ਉਦਾਹਰਨ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਅਜਿਹੇ ਸਮਰਪਿਤ ਅਧਿਕਾਰੀਆਂ ਦੇ ਯਤਨਾਂ ਸਦਕਾ ਜ਼ਿਲ੍ਹਾ ਮਾਲੇਰਕੋਟਲਾ ਐਸ.ਆਈ.ਆਰ.-2026 ਮੁਹਿੰਮ ਨੂੰ ਨਿਰਧਾਰਿਤ ਸਮੇਂ ਅੰਦਰ ਸਫ਼ਲਤਾਪੂਰਵਕ ਮੁਕੰਮਲ ਕਰਨ ਵਿੱਚ ਮੋਹਰੀ ਰਹੇਗਾ।
ਡਿਪਟੀ ਕਮਿਸ਼ਨਰ ਨੇ ਸਮੂਹ ਬੀ.ਐਲ.ਓਜ਼ ਨੂੰ ਅਪੀਲ ਕੀਤੀ ਕਿ ਉਹ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੂਰੀ ਇਮਾਨਦਾਰੀ, ਲਗਨ ਅਤੇ ਸਮੇਂ ਦੀ ਪਾਬੰਦੀ ਨਾਲ ਆਪਣੀਆਂ ਡਿਊਟੀਆਂ ਨਿਭਾਉਣ। ਉਨ੍ਹਾਂ ਕਿਹਾ ਕਿ ਹਰ ਯੋਗ ਨਾਗਰਿਕ ਦਾ ਨਾਮ ਵੋਟਰ ਸੂਚੀ ਵਿੱਚ ਸਹੀ ਅਤੇ ਅੱਪਡੇਟ ਰੂਪ ਵਿੱਚ ਦਰਜ ਕਰਨਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਇਸ ਕਾਰਜ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਨਹੀਂ ਹੋਣੀ ਚਾਹੀਦੀ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਬੀ.ਐਲ.ਓਜ਼ ਦਾ ਪੂਰਾ ਸਹਿਯੋਗ ਕਰਨ, ਤਾਂ ਜੋ ਵਿਸ਼ੇਸ਼ ਗਹਿਰੀ ਸੁਧਾਈ ਮੁਹਿੰਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ ਜਾ ਸਕੇ।

LEAVE A REPLY

Please enter your comment!
Please enter your name here