Monday, August 10, 2026
Home Patiala Updates ਡਾ. ਬਲਬੀਰ ਸਿੰਘ ਵੱਲੋਂ ਪਟਿਆਲਾ ਦਿਹਾਤੀ ਵਿੱਚ 2 ਕਿਲੋਮੀਟਰ ਸੜਕ ਨਿਰਮਾਣ ਦੀ...

ਡਾ. ਬਲਬੀਰ ਸਿੰਘ ਵੱਲੋਂ ਪਟਿਆਲਾ ਦਿਹਾਤੀ ਵਿੱਚ 2 ਕਿਲੋਮੀਟਰ ਸੜਕ ਨਿਰਮਾਣ ਦੀ ਸ਼ੁਰੂਆਤ 

0
17
*ਤ੍ਰਿਪੜੀ ਤੋਂ ਪਿੰਡ ਝਿੱਲ ਤੱਕ 1.5 ਕਰੋੜ ਦੀ ਲਾਗਤ ਨਾਲ ਸੜਕ ਪ੍ਰਾਜੈਕਟ ਦੀ ਸ਼ੁਰੂਆਤ, ਲੋਕਾਂ ਨੂੰ ਵੱਡੀ ਰਾਹਤ – ਡਾ . ਬਲਬੀਰ ਸਿੰਘ*
 *ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਜਾ ਰਿਹਾ ਹੈ – ਸਿਹਤ ਮੰਤਰੀ*
ਪਟਿਆਲਾ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਦਿਹਾਤੀ ਹਲਕੇ ਵਿੱਚ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਂਦੇ ਹੋਏ ਕੋਹਲੀ ਸਵੀਟ ਤ੍ਰਿਪੜੀ ਤੋਂ ਪਿੰਡ ਝਿੱਲ ਤੱਕ ਲਗਭਗ 2 ਕਿਲੋਮੀਟਰ ਲੰਬੀ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ। ਇਹ ਸੜਕ ਪ੍ਰਾਜੈਕਟ 1.5 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਜਾ ਰਿਹਾ ਹੈ ਅਤੇ ਇਸ ਦੀ ਵਿਸ਼ੇਸ਼ਤਾ ਇਹ ਹੈ ਕਿ ਇਸ ਨੂੰ 5 ਸਾਲਾਂ ਦੀ ਗਾਰੰਟੀ ਦੇ ਨਾਲ ਬਣਾਇਆ ਜਾ ਰਿਹਾ ਹੈ, ਤਾਂ ਜੋ ਗੁਣਵੱਤਾ ਅਤੇ ਟਿਕਾਊਪਨ ਨੂੰ ਯਕੀਨੀ ਬਣਾਇਆ ਜਾ ਸਕੇ।
ਇਸ ਮੌਕੇ ਤੇ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਉੱਚ ਪੱਧਰੀ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ਹੈ, ਤਾਂ ਜੋ ਪਿੰਡਾਂ ਅਤੇ ਸ਼ਹਿਰਾਂ ਵਿਚ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ਼ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸੜਕਾਂ ਕਿਸੇ ਵੀ ਖੇਤਰ ਦੇ ਆਰਥਿਕ ਅਤੇ ਸਮਾਜਿਕ ਵਿਕਾਸ ਦੀ ਰੀੜ੍ਹ ਦੀ ਹੱਡੀ ਹੁੰਦੀਆਂ ਹਨ ਅਤੇ ਬਿਹਤਰ ਸੜਕ ਸਹੂਲਤਾਂ ਨਾਲ ਲੋਕਾਂ ਦੀ ਆਵਾਜਾਈ, ਵਪਾਰ ਅਤੇ ਰੋਜ਼ਾਨਾ ਜੀਵਨ ਵਿੱਚ ਵੱਡਾ ਸੁਧਾਰ ਆਉਂਦਾ ਹੈ।
ਉਨ੍ਹਾਂ ਇਹ ਵੀ ਦੱਸਿਆ ਕਿ ਮੌਜੂਦਾ ਸਰਕਾਰ ਵੱਲੋਂ “ਮਾਨ ਸਰਕਾਰ” ਦੀ ਅਗਵਾਈ ਹੇਠ ਪਿੰਡਾਂ ਦੇ ਵਿਕਾਸ ਨੂੰ ਪਹਿਲ ਦਿੱਤੀ ਜਾ ਰਹੀ ਹੈ ਅਤੇ ਹਰ ਹਲਕੇ ਵਿੱਚ ਲੋੜ ਅਨੁਸਾਰ ਨਵੀਆਂ ਸੜਕਾਂ, ਮੁਰੰਮਤ ਕਾਰਜਾਂ ਅਤੇ ਹੋਰ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕੰਮ ਦੀ ਗੁਣਵੱਤਾ ਵਿੱਚ ਕਿਸੇ ਵੀ ਤਰ੍ਹਾਂ ਦੀ ਕਮੀ ਨਾ ਰਹੇ ਅਤੇ ਨਿਰਧਾਰਿਤ ਸਮੇਂ ਵਿੱਚ ਪ੍ਰਾਜੈਕਟ ਨੂੰ ਪੂਰਾ ਕੀਤਾ ਜਾਵੇ।
ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਸੜਕ ਪੂਰੀ ਹੋਣ ਨਾਲ ਤ੍ਰਿਪੜੀ, ਝਿੱਲ ਅਤੇ ਆਸ-ਪਾਸ ਦੇ ਪਿੰਡਾਂ ਦੇ ਹਜ਼ਾਰਾਂ ਵਸਨੀਕਾਂ ਨੂੰ ਵੱਡਾ ਲਾਭ ਮਿਲੇਗਾ। ਖਾਸ ਕਰਕੇ ਕਿਸਾਨਾਂ ਨੂੰ ਆਪਣੀ ਫਸਲ ਮੰਡੀ ਤੱਕ ਲਿਜਾਣ ਵਿੱਚ ਸੁਵਿਧਾ ਹੋਵੇਗੀ ਅਤੇ ਵਿਦਿਆਰਥੀਆਂ ਤੇ ਰੋਜ਼ਗਾਰ ਲਈ ਆਉਣ-ਜਾਣ ਕਰਨ ਵਾਲੇ ਲੋਕਾਂ ਦੀਆਂ ਦਿੱਕਤਾਂ ਘਟਣਗੀਆਂ।
ਉਨ੍ਹਾਂ ਲੋਕਾਂ ਨੂੰ ਭਰੋਸਾ ਦਵਾਇਆ ਕਿ ਸਰਕਾਰ ਪਾਰਦਰਸ਼ਤਾ ਅਤੇ ਜਵਾਬਦੇਹੀ ਨਾਲ ਵਿਕਾਸ ਕਾਰਜ ਕਰ ਰਹੀ ਹੈ ਅਤੇ ਹਰ ਖੇਤਰ ਵਿੱਚ ਲੋਕਾਂ ਦੀਆਂ ਬੁਨਿਆਦੀ ਲੋੜਾਂ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਵਿਕਾਸ ਦੇ ਰਸਤੇ ‘ਤੇ ਹੋਰ ਅੱਗੇ ਲਿਜਾਣ ਲਈ ਸਰਕਾਰ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਵੱਡੇ ਪ੍ਰਾਜੈਕਟ ਲਾਗੂ ਕੀਤੇ ਜਾਣਗੇ।
ਇਸ ਮੌਕੇ ਸਥਾਨਕ ਪੰਚਾਇਤਾਂ ਦੇ ਨੁਮਾਇੰਦੇ, ਵਿਭਾਗੀ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ, ਜਿਨ੍ਹਾਂ ਨੇ ਇਸ ਪ੍ਰਾਜੈਕਟ ਦੀ ਸ਼ੁਰੂਆਤ ਦਾ ਸਵਾਗਤ ਕੀਤਾ ਅਤੇ ਸਰਕਾਰ ਦਾ ਧੰਨਵਾਦ ਕੀਤਾ।

LEAVE A REPLY

Please enter your comment!
Please enter your name here