HomePunjabMalerkotlaਖੇਤੀਬਾੜੀ ਮਸ਼ੀਨਰੀ ਸਬਸਿਡੀ ਤੇ ਦੇਣ ਲਈ ਸੀ.ਆਰ.ਐਮ. ਸਕੀਮ ਫੇਜ 2 ਦਾ ਕੱਢਿਆ...

ਖੇਤੀਬਾੜੀ ਮਸ਼ੀਨਰੀ ਸਬਸਿਡੀ ਤੇ ਦੇਣ ਲਈ ਸੀ.ਆਰ.ਐਮ. ਸਕੀਮ ਫੇਜ 2 ਦਾ ਕੱਢਿਆ ਡਰਾਅ

ਮਾਲੇਰਕੋਟਲਾ: ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਕਾਰਜਕਾਰੀ ਕਮੇਟੀ ਅਤੇ ਕਿਸਾਨਾਂ ਦੀ ਮੌਜੂਦਗੀ ਵਿੱਚ ਕਰਾਪ ਰੈਜ਼ੀਡਿਊ ਮੈਨੇਜਮੈਂਟ (ਸੀ.ਆਰ.ਐਮ.) ਸਕੀਮ ਦੇ ਫੇਜ਼-2 ਤਹਿਤ ਖੇਤੀਬਾੜੀ ਮਸ਼ੀਨਰੀ ਸਬਸਿਡੀ ’ਤੇ ਮੁਹੱਈਆ ਕਰਵਾਉਣ ਲਈ ਬਿਨੈਕਾਰਾਂ ਦਾ ਪਾਰਦਰਸ਼ੀ ਢੰਗ ਨਾਲ ਡਰਾਅ ਕੱਢਿਆ ਗਿਆ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਰਾਲੀ ਪ੍ਰਬੰਧਨ ਲਈ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਆਧੁਨਿਕ ਖੇਤੀਬਾੜੀ ਮਸ਼ੀਨਰੀ ਸਬਸਿਡੀ ’ਤੇ ਉਪਲਬਧ ਕਰਵਾਈ ਜਾ ਰਹੀ ਹੈ, ਜਿਸ ਨਾਲ ਪਰਾਲੀ ਨੂੰ ਖੇਤ ਵਿੱਚ ਹੀ ਸੰਭਾਲਣ ਅਤੇ ਵਾਤਾਵਰਣ ਦੀ ਸੁਰੱਖਿਆ ਵਿੱਚ ਮਦਦ ਮਿਲੇਗੀ।
ਉਨ੍ਹਾਂ ਦੱਸਿਆ ਕਿ ਸੀ.ਆਰ.ਐਮ. ਸਕੀਮ 2026-27 ਦੇ ਦੂਜੇ ਪੜਾਅ ਤਹਿਤ ਵਿਅਕਤੀਗਤ ਸ਼੍ਰੇਣੀ ਵਿੱਚ 419 ਅਰਜ਼ੀਆਂ ਜਨਰਲ ਸ਼੍ਰੇਣੀ ਅਤੇ 5 ਅਰਜ਼ੀਆਂ ਅਨੁਸੂਚਿਤ ਜਾਤੀ (SC) ਸ਼੍ਰੇਣੀ ਕੁੱਲ 424 ਅਰਜ਼ੀਆਂ ਪ੍ਰਾਪਤ ਹੋਈਆਂ, ਜਿਨ੍ਹਾਂ ਵਿੱਚੋਂ 130 ਬਿਨੈਕਾਰਾਂ ਦੀ ਚੋਣ ਲਈ ਡਰਾਅ ਕੱਢਿਆ ਗਿਆ। ਕਿਸਾਨਾਂ ਵੱਲੋਂ ਬੇਲਰ, ਮਲਚਰ, ਸੁਪਰ ਸੀਡਰ, ਪੈਡੀ ਸਟਰਾਅ ਚੌਪਰ-ਸ਼੍ਰੈਡਰ, ਸਟਰਾਅ ਰੇਕ, ਜ਼ੀਰੋ ਟਿੱਲ ਡ੍ਰਿੱਲ ਅਤੇ ਹੋਰ ਖੇਤੀਬਾੜੀ ਮਸ਼ੀਨਰੀ ਲਈ ਅਰਜ਼ੀਆਂ ਦਿੱਤੀਆਂ ਗਈਆਂ ਹਨ।
ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਬੰਸ ਸਿੰਘ ਨੇ ਦੱਸਿਆ ਕਿ ਡਰਾਅ ਦੀਆਂ ਸੂਚੀਆਂ ਸਬੰਧਤ ਬਲਾਕ ਖੇਤੀਬਾੜੀ ਦਫ਼ਤਰਾਂ ਵਿੱਚ ਉਪਲਬਧ ਹਨ। ਉਨ੍ਹਾਂ ਚੁਣੇ ਗਏ ਕਿਸਾਨਾਂ ਨੂੰ ਲੋੜੀਂਦੇ ਦਸਤਾਵੇਜ਼ ਤੁਰੰਤ ਸਬੰਧਤ ਬਲਾਕ ਖੇਤੀਬਾੜੀ ਦਫ਼ਤਰ ਵਿਖੇ ਜਮ੍ਹਾਂ ਕਰਵਾਉਣ ਦੀ ਅਪੀਲ ਕੀਤੀ ਗਈ, ਤਾਂ ਜੋ ਅਗਲੀ ਕਾਰਵਾਈ ਸਮੇਂ ਸਿਰ ਮੁਕੰਮਲ ਕੀਤੀ ਜਾ ਸਕੇ।
ਇਸ ਮੌਕੇ ਖੇਤੀਬਾੜੀ ਅਫ਼ਸਰ ਮਾਲੇਰਕੋਟਲਾ ਕੁਲਬੀਰ ਸਿੰਘ, ਸਹਾਇਕ ਇੰਜੀਨੀਅਰ ਗੁਰਿੰਦਰ ਸਿੰਘ ਤੋਂ ਇਲਾਵਾ ਕਿਸਾਨ ਅਤੇ ਵੱਖ-ਵੱਖ ਬੈਂਕਾਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments