ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਨੇ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਸਰਹੱਦ ਪਾਰ ਤਸਕਰੀ ਨਾਲ ਜੁੜੇ ਇੱਕ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਡੀ.ਜੀ.ਪੀ. ਗੌਰਵ ਯਾਦਵ ਮੁਤਾਬਕ, ਪੁਲਿਸ ਨੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ 1.5 ਕਿਲੋ ਹੈਰੋਇਨ, ਦੋ ਆਧੁਨਿਕ ਪਿਸਤੌਲ, 34 ਜ਼ਿੰਦਾ ਕਾਰਤੂਸ ਅਤੇ ਕਰੀਬ 1.98 ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ।
ਮੁੱਢਲੀ ਜਾਂਚ ‘ਚ ਖੁਲਾਸਾ ਹੋਇਆ ਹੈ ਕਿ ਦੋਸ਼ੀ ਸੋਸ਼ਲ ਮੀਡੀਆ ਰਾਹੀਂ ਪਾਕਿਸਤਾਨੀ ਤਸਕਰਾਂ ਅਤੇ ਵਿਦੇਸ਼ੀ ਹੈਂਡਲਰਾਂ ਨਾਲ ਸੰਪਰਕ ‘ਚ ਸਨ। ਪੁਲਿਸ ਵੱਲੋਂ ਨੈੱਟਵਰਕ ਦੀਆਂ ਹੋਰ ਕੜੀਆਂ ਦੀ ਜਾਂਚ ਜਾਰੀ ਹੈ।







