HomePunjabਨਸ਼ੇ ਨੇ ਉਜਾੜਿਆ ਘਰ: ਸੁਲਤਾਨਪੁਰ ਲੋਧੀ ‘ਚ ਮਾਂ ਦੇ ਪੰਜਵੇਂ ਪੁੱਤਰ ਦੀ...

ਨਸ਼ੇ ਨੇ ਉਜਾੜਿਆ ਘਰ: ਸੁਲਤਾਨਪੁਰ ਲੋਧੀ ‘ਚ ਮਾਂ ਦੇ ਪੰਜਵੇਂ ਪੁੱਤਰ ਦੀ ਵੀ ਮੌਤ

ਸੁਲਤਾਨਪੁਰ ਲੋਧੀ: ਪੰਜਾਬ ਵਿੱਚ ਨਸ਼ੇ ਦੀ ਸਮੱਸਿਆ ਨੇ ਇੱਕ ਹੋਰ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਜਨਮ ਦਿੱਤਾ ਹੈ, ਜਿੱਥੇ ਸੁਲਤਾਨਪੁਰ ਲੋਧੀ ਦੇ ਮੁਹੱਲਾ ਪੰਡੋਰੀ ਵਿੱਚ ਇੱਕ ਪਰਿਵਾਰ ਦੇ ਪੰਜਵੇਂ ਅਤੇ ਆਖਰੀ ਪੁੱਤਰ ਦੀ ਮੌਤ ਨਾਲ ਘਰ ਦੇ ਸਾਰੇ ਚਿਰਾਗ ਬੁਝ ਗਏ ਹਨ। ਮ੍ਰਿਤਕ ਦੀ ਪਛਾਣ ਸੋਨੂ ਵਜੋਂ ਹੋਈ ਹੈ, ਜਿਸ ਦੀ ਮਾਂ ਮਨਜੀਤ ਕੌਰ ਦਾ ਰੋ-ਰੋ ਕੇ ਬੁਰਾ ਹਾਲ ਹੈ ਅਤੇ ਘਰ ਵਿੱਚ ਗ਼ਮਗੀਨ ਮਾਹੌਲ ਬਣਿਆ ਹੋਇਆ ਹੈ। ਪਰਿਵਾਰਕ ਮੈਂਬਰਾਂ ਅਨੁਸਾਰ ਇਸ ਤੋਂ ਪਹਿਲਾਂ ਵੀ ਘਰ ਦੇ ਚਾਰ ਪੁੱਤਰ ਨਸ਼ੇ ਦੀ ਲਤ ਕਾਰਨ ਆਪਣੀ ਜਾਨ ਗਵਾ ਚੁੱਕੇ ਹਨ ਅਤੇ ਹੁਣ ਪੰਜਵੇਂ ਪੁੱਤਰ ਦੀ ਮੌਤ ਨਾਲ ਪਰਿਵਾਰ ਪੂਰੀ ਤਰ੍ਹਾਂ ਉਜੜ ਗਿਆ ਹੈ।

ਬੀਤੇ ਦਿਨੀਂ ਮਨਜੀਤ ਕੌਰ ਦੀ ਵਿਲਾਪ ਕਰਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਤੋਂ ਬਾਅਦ ਪ੍ਰਸ਼ਾਸਨ ਹਰਕਤ ਵਿੱਚ ਆਇਆ ਸੀ ਅਤੇ ਨੌਜਵਾਨ ਸੋਨੂ ਨੂੰ ਤੁਰੰਤ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਪਰ ਅੰਮ੍ਰਿਤਸਰ ਵਿੱਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਇਸ ਮਾਮਲੇ ਵਿੱਚ ਪੁਲਿਸ ਵੱਲੋਂ ਵੱਖ-ਵੱਖ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ, ਹਾਲਾਂਕਿ ਦੁਖੀ ਮਾਂ ਨੇ ਦਾਅਵਾ ਕੀਤਾ ਹੈ ਕਿ ਉਸਦੇ ਸਾਰੇ ਪੁੱਤਰਾਂ ਦੀ ਮੌਤ ਦਾ ਅਸਲ ਕਾਰਨ ਨਸ਼ਾ ਹੀ ਹੈ। ਇਸ ਦਰਮਿਆਨ ਉਸ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੋਲ ਅਪੀਲ ਕੀਤੀ ਹੈ ਕਿ ਉਸ ਦੀ ਨੋਹ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ, ਤਾਂ ਜੋ ਪਰਿਵਾਰ ਦੀ ਜ਼ਿੰਦਗੀ ਮੁੜ ਪਟੜੀ ‘ਤੇ ਆ ਸਕੇ।


RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments