HomePunjabਪੰਜਾਬ-ਚੰਡੀਗੜ੍ਹ ‘ਚ 10 ਮਈ ਤੱਕ ਖੁਸ਼ਕ ਮੌਸਮ, ਗਰਮੀ ਤੋਂ ਮਿਲੀ ਰਾਹਤ

ਪੰਜਾਬ-ਚੰਡੀਗੜ੍ਹ ‘ਚ 10 ਮਈ ਤੱਕ ਖੁਸ਼ਕ ਮੌਸਮ, ਗਰਮੀ ਤੋਂ ਮਿਲੀ ਰਾਹਤ

ਚੰਡੀਗੜ੍ਹ : ਪੰਜਾਬ ਅਤੇ ਚੰਡੀਗੜ੍ਹ ਵਿੱਚ 8 ਮਈ ਤੋਂ 10 ਮਈ ਤੱਕ ਮੌਸਮ ਮੁੱਖ ਤੌਰ ‘ਤੇ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਇਸ ਦੌਰਾਨ ਮੀਂਹ ਜਾਂ ਹੀਟਵੇਵ ਸੰਬੰਧੀ ਕੋਈ ਵੱਡੀ ਚੇਤਾਵਨੀ ਨਹੀਂ ਹੈ। ਹਾਲ ਹੀ ਵਿੱਚ ਪਹਾੜੀ ਇਲਾਕਿਆਂ ਵਿੱਚ ਹੋਈ ਬਾਰਿਸ਼ ਅਤੇ ਗੜੇਮਾਰੀ ਕਾਰਨ ਮੈਦਾਨੀ ਇਲਾਕਿਆਂ ਦੇ ਤਾਪਮਾਨ ਵਿੱਚ ਕਮੀ ਦਰਜ ਕੀਤੀ ਗਈ ਹੈ।

ਭਾਰਤੀ ਮੌਸਮ ਵਿਭਾਗ (IMD) ਦੇ ਮੌਸਮ ਕੇਂਦਰ ਚੰਡੀਗੜ੍ਹ ਅਨੁਸਾਰ, ਵੀਰਵਾਰ ਦੇ ਮੁਕਾਬਲੇ ਤਾਪਮਾਨ ਵਿੱਚ ਲਗਭਗ 1.2 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜੋ ਆਮ ਨਾਲੋਂ ਕਰੀਬ 6 ਡਿਗਰੀ ਘੱਟ ਹੈ। ਸਭ ਤੋਂ ਵੱਧ ਤਾਪਮਾਨ ਫਰੀਦਕੋਟ ਵਿੱਚ 39 ਡਿਗਰੀ ਸੈਲਸੀਅਸ ਦੇ ਆਸ-ਪਾਸ ਦਰਜ ਕੀਤਾ ਗਿਆ। ਹਾਲਾਂਕਿ ਅਗਲੇ 2–3 ਦਿਨਾਂ ਦੌਰਾਨ ਤਾਪਮਾਨ ਵਿੱਚ ਹੌਲੀ-ਹੌਲੀ ਵਾਧਾ ਹੋ ਸਕਦਾ ਹੈ।

ਮੌਸਮ ਵਿਗਿਆਨੀਆਂ ਅਨੁਸਾਰ ਇਸ ਵੇਲੇ ਉੱਤਰੀ ਭਾਰਤ ਵਿੱਚ ਸਰਗਰਮ ਪੱਛਮੀ ਗੜਬੜੀ (Western Disturbance) ਕਾਰਨ ਮੌਸਮ ਵਿੱਚ ਬਦਲਾਅ ਆਇਆ ਹੈ। ਇਸ ਪ੍ਰਭਾਵ ਕਾਰਨ ਉੱਤਰੀ ਭਾਰਤ ਦੇ ਕਈ ਹਿੱਸਿਆਂ ਵਿੱਚ ਬੱਦਲ, ਤੇਜ਼ ਹਵਾਵਾਂ ਅਤੇ ਕੁਝ ਇਲਾਕਿਆਂ ਵਿੱਚ ਬਾਰਿਸ਼ ਦੇ ਹਾਲਾਤ ਬਣੇ ਹੋਏ ਹਨ।

10 ਮਈ ਤੋਂ ਬਾਅਦ ਪਹਾੜੀ ਰਾਜਾਂ ਜਿਵੇਂ ਹਿਮਾਚਲ ਪ੍ਰਦੇਸ਼, ਉੱਤਰਾਖੰਡ ਅਤੇ ਜੰਮੂ ਅਤੇ ਕਸ਼ਮੀਰ ਵਿੱਚ ਨਵੀਂ ਪੱਛਮੀ ਗੜਬੜੀ ਦੇ ਪ੍ਰਭਾਵ ਨਾਲ ਬਾਰਿਸ਼ ਦੀ ਸੰਭਾਵਨਾ ਬਣ ਸਕਦੀ ਹੈ, ਜਿਸਦਾ ਅਸਰ ਪੰਜਾਬ ਦੇ ਮੌਸਮ ‘ਤੇ ਵੀ ਪੈ ਸਕਦਾ ਹੈ।

 

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments