ਇਨਫੋਰਸਮੈਂਟ ਡਾਇਰੈਕਟੋਰੇਟ ਨੇ ਜ਼ਮੀਨ ਧੋਖਾਧੜੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ‘ਤੇ ਛਾਪੇਮਾਰੀ ਕੀਤੀ ਹੈ। ਜਿਸ ਵਿੱਚ ਆਰ.ਆਈ.ਪੀ.ਪੀ.ਐਸ ਦੇ ਪ੍ਰਦੀਪ ਅਗਰਵਾਲ, ਚੰਦਰ ਅਗਰਵਾਲ ਅਤੇ ਹੇਮੰਤ ਸੂਦ ਸਮੇਤ ਹੋਰ ਥਾਵਾਂ ‘ਤੇ ਕਾਰਵਾਈ ਕੀਤੀ ਜਾ ਰਹੀ ਹੈ। 15 ਥਾਵਾਂ ‘ਤੇ ਸਰਚ ਆਪਰੇਸ਼ਨ ਚੱਲ ਰਿਹਾ ਹੈ। ਜਿਸ ਵਿੱਚ ਜਲੰਧਰ, ਲੁਧਿਆਣਾ, ਗੁਰੂਗ੍ਰਾਮ ਅਤੇ ਦਿੱਲੀ ਸ਼ਾਮਲ ਹਨ। ਵਿਭਾਗੀ ਅਧਿਕਾਰੀਆਂ ਤੋਂ ਪ੍ਰਾਪਤ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੁਰਾਣੇ ਪ੍ਰਾਪਰਟੀ ਮਾਮਲੇ ‘ਚ ਕਾਰਵਾਈ ਕੀਤੀ ਜਾ ਰਹੀ ਹੈ, ਪਤਾ ਲੱਗਾ ਹੈ ਕਿ ਕਰੋਨਾ ਦੌਰਾਨ ਸਜੀਵ ਅਰੋੜਾ ਖ਼ਿਲਾਫ਼ ਜਾਇਦਾਦ ਸਬੰਧੀ ਸ਼ਿਕਾਇਤ ਦਰਜ ਕਰਵਾਈ ਗਈ ਸੀ, ਜਿਸ ਦੇ ਮੱਦੇਨਜ਼ਰ ਜਾਂਚ ਚੱਲ ਰਹੀ ਹੈ।
Related Posts
ਸੁਨੀਲ ਜਾਖੜ ਨੂੰ ਲੈ ਕੇ ਚੱਲ ਰਹੀਆਂ ਅਟਕਲਾਂ ਹੋਈਆਂ ਖ਼ਤਮ
ਪੰਜਾਬ ਭਾਜਪਾ ਮਾਮਲਿਆਂ ਦੇ ਇੰਚਾਰਜ ਵਿਜੇ ਰੂਪਾਨੀ ਨੇ ਸੁਨੀਲ ਜਾਖੜ ਨੂੰ ਲੈ ਕੇ ਚੱਲ ਰਹੀਆਂ ਅਟਕਲਾਂ ਨੂੰ ਖ਼ਤਮ ਕਰ ਦਿੱਤਾ…
ਪੰਜਾਬ ‘ਚ ਹੜ੍ਹ ਦਾ ਖਤਰਾ ਬਣਨ ਕਾਰਨ 23 ਜ਼ਿਲ੍ਹਿਆਂ ਵਿੱਚ ਕੰਟਰੋਲ ਰੂਮ ਕੀਤੇ ਸਥਾਪਤ
ਮੌਸਮ ਵਿਭਾਗ ਨੇ 17 ਜੁਲਾਈ ਨੂੰ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਸ ਕਾਰਨ ਪੰਜਾਬ ਸਰਕਾਰ ਨੇ ਸੰਭਾਵੀ ਹੜ੍ਹਾਂ…
ਜਲੰਧਰ ਪੁਲਿਸ ਵੱਲੋਂ ਗੈਂਗਸਟਰ ਜੱਗੂ ਭਗਵਾਨਪੁਰੀਆ ਗਿਰੋਹ ਦੇ 4 ਮੈਂਬਰਾਂ ਨੂੰ ਹਥਿਆਰਾਂ ਸਮੇਤ ਕੀਤਾ ਕਾਬੂ
ਪੰਜਾਬ ਪੁਲਿਸ ਨੂੰ ਉਸ ਵੇਲੇ ਵੱਡੀ ਕਾਮਯਾਬੀ ਮਿਲੀ ਜਦੋਂ ਉਨ੍ਹਾਂ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਗਿਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫ਼ਤਾਰ ਕਰ…