Wednesday, July 8, 2026
Home Punjab Malerkotla ਸੀਨੀਅਰ ਸਿਟੀਜ਼ਨਾਂ ਦੀ ਸਹਾਇਤਾ ਲਈ ਐਲਡਰ ਹੈਲਪਲਾਈਨ 14567 ਜਾਰੀ

ਸੀਨੀਅਰ ਸਿਟੀਜ਼ਨਾਂ ਦੀ ਸਹਾਇਤਾ ਲਈ ਐਲਡਰ ਹੈਲਪਲਾਈਨ 14567 ਜਾਰੀ

0
4

ਮਾਲੇਰਕੋਟਲਾ, 08 ਜੁਲਾਈ:

ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਡਾ. ਲਵਲੀਨ ਬੜਿੰਗ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਸੀਨੀਅਰ ਸਿਟੀਜ਼ਨਾਂ ਦੀ ਭਲਾਈ, ਸੁਰੱਖਿਆ ਅਤੇ ਸਨਮਾਨਯੋਗ ਜੀਵਨ ਨੂੰ ਯਕੀਨੀ ਬਣਾਉਣ ਲਈ ਐਲਡਰ ਹੈਲਪਲਾਈਨ-14567 ਜਾਰੀ ਕੀਤੀ ਹੋਈ ਹੈ।

 ਉਨ੍ਹਾਂ ਦੱਸਿਆ ਕਿ ਟੋਲ-ਫ੍ਰੀ ਹੈਲਪਲਾਈਨ 14567 ਰਾਹੀਂ ਸੀਨੀਅਰ ਸਿਟੀਜ਼ਨਾਂ ਨੂੰ ਕਾਨੂੰਨੀ ਮਾਰਗਦਰਸ਼ਨ, ਸਰਕਾਰੀ ਭਲਾਈ ਸਕੀਮਾਂ ਸਬੰਧੀ ਜਾਣਕਾਰੀ, ਕਾਊਂਸਲਿੰਗ, ਸ਼ਿਕਾਇਤਾਂ ਦੇ ਨਿਪਟਾਰੇ ਅਤੇ ਹੋਰ ਲੋੜੀਂਦੀਆਂ ਸਹਾਇਤਾ ਸੇਵਾਵਾਂ ਮੁਫ਼ਤ ਉਪਲਬਧ ਕਰਵਾਈਆਂ ਜਾਂਦੀਆਂ ਹਨ । ਇਸ ਤੋਂ ਇਲਾਵਾ ਹੈਲਪਲਾਈਨ ਬਜ਼ੁਰਗਾਂ ਦੀ ਦੇਖਭਾਲ, ਬਿਰਧ ਆਸ਼ਰਮਾਂ ਨਾਲ ਸਬੰਧਤ ਜਾਣਕਾਰੀ, ਪੈਨਸ਼ਨ ਸਬੰਧੀ ਮਾਰਗਦਰਸ਼ਨ ਅਤੇ ਹੋਰ ਕਾਨੂੰਨੀ ਸਹਾਇਤਾ ਵੀ ਪ੍ਰਦਾਨ ਕਰਦੀ ਹੈ।

ਉਨ੍ਹਾਂ ਕਿਹਾ ਕਿ ਅਜੇ ਵੀ ਬਹੁਤ ਸਾਰੇ ਬਜ਼ੁਰਗ ਇਸ ਹੈਲਪਲਾਈਨ ਅਤੇ ਇਸ ਰਾਹੀਂ ਮਿਲਣ ਵਾਲੀਆਂ ਸੇਵਾਵਾਂ ਤੋਂ ਪੂਰੀ ਤਰ੍ਹਾਂ ਜਾਣੂ ਨਹੀਂ ਹਨ। ਇਸ ਲਈ ਉਨ੍ਹਾਂ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰ ਅਤੇ ਆਲੇ-ਦੁਆਲੇ ਰਹਿੰਦੇ ਸੀਨੀਅਰ ਸਿਟੀਜ਼ਨਾਂ ਨੂੰ ਐਲਡਰ ਹੈਲਪਲਾਈਨ 14567 ਬਾਰੇ ਜਾਣੂ ਕਰਵਾਉਣ ਅਤੇ ਲੋੜ ਪੈਣ ‘ਤੇ ਇਸ ਮੁਫ਼ਤ ਸੇਵਾ ਦੀ ਵਰਤੋਂ ਕਰਨ ਲਈ ਪ੍ਰੇਰਿਤ ਕਰਨ, ਤਾਂ ਜੋ ਹਰ ਲੋੜਵੰਦ ਬਜ਼ੁਰਗ ਨੂੰ ਸਮੇਂ ਸਿਰ ਸਹਾਇਤਾ ਅਤੇ ਮਾਰਗਦਰਸ਼ਨ ਮਿਲ ਸਕੇ।

LEAVE A REPLY

Please enter your comment!
Please enter your name here