HomePunjabਬਜ਼ੁਰਗ ਮਹਿਲਾ ਨੂੰ ਮਿਲਿਆ ਇਨਸਾਫ਼: ਪੰਜਾਬ ਸਰਕਾਰ ਦੀ ਤੁਰੰਤ ਕਾਰਵਾਈ ਨਾਲ ਦੋਸ਼ੀ...

ਬਜ਼ੁਰਗ ਮਹਿਲਾ ਨੂੰ ਮਿਲਿਆ ਇਨਸਾਫ਼: ਪੰਜਾਬ ਸਰਕਾਰ ਦੀ ਤੁਰੰਤ ਕਾਰਵਾਈ ਨਾਲ ਦੋਸ਼ੀ ਗ੍ਰਿਫ਼ਤਾਰ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇੱਕ ਵਾਰ ਫਿਰ ਬਜ਼ੁਰਗ ਨਾਗਰਿਕਾਂ ਦੀ ਸੁਰੱਖਿਆ ਅਤੇ ਸਨਮਾਨ ਪ੍ਰਤੀ ਆਪਣੀ ਵਚਨਬੱਧਤਾ ਨੂੰ ਦਰਸਾਇਆ ਹੈ। ਜ਼ਿਲ੍ਹਾ ਮਾਨਸਾ ਦੀ ਇੱਕ ਬਜ਼ੁਰਗ ਮਹਿਲਾ ਵੱਲੋਂ ਕੀਤੀ ਗਈ ਸ਼ਿਕਾਇਤ ‘ਤੇ ਤੁਰੰਤ ਕਾਰਵਾਈ ਕਰਦਿਆਂ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਸ ਨਾਲ ਪੀੜਤ ਮਹਿਲਾ ਨੂੰ ਇਨਸਾਫ਼ ਮਿਲਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਬਜ਼ੁਰਗ ਮਹਿਲਾ ਨੇ ਪਰਿਵਾਰਕ ਅਤੇ ਜਾਇਦਾਦੀ ਵਿਵਾਦ ਕਾਰਨ ਮਾਨਸਿਕ ਪਰੇਸ਼ਾਨੀ ਅਤੇ ਧੱਕੇਸ਼ਾਹੀ ਦੀ ਸ਼ਿਕਾਇਤ ਕੀਤੀ ਸੀ। ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਧਿਕਾਰੀਆਂ ਨੇ ਤੁਰੰਤ ਕਾਰਵਾਈ ਕੀਤੀ ਅਤੇ ਪੁਲਿਸ ਨਾਲ ਤਾਲਮੇਲ ਕਰਕੇ ਜਾਂਚ ਸ਼ੁਰੂ ਕਰਵਾਈ।

ਜਾਂਚ ਤੋਂ ਬਾਅਦ ਪੁਲਿਸ ਨੇ ਮਾਮਲੇ ਵਿੱਚ ਐਫ.ਆਈ.ਆਰ. ਦਰਜ ਕਰਕੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ। ਮੰਤਰੀ ਨੇ ਕਿਹਾ ਕਿ ਬਜ਼ੁਰਗ ਮਾਂ-ਪਿਓ ਨਾਲ ਕਿਸੇ ਵੀ ਤਰ੍ਹਾਂ ਦਾ ਦੁਰਵਿਵਹਾਰ ਨਾ ਸਿਰਫ਼ ਕਾਨੂੰਨ ਦੇ ਖ਼ਿਲਾਫ਼ ਹੈ, ਸਗੋਂ ਸਮਾਜਿਕ ਅਤੇ ਨੈਤਿਕ ਕਦਰਾਂ-ਕੀਮਤਾਂ ਨੂੰ ਵੀ ਠੇਸ ਪਹੁੰਚਾਉਂਦਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਸਪੱਸ਼ਟ ਨੀਤੀ ਹੈ ਕਿ ਹਰ ਬਜ਼ੁਰਗ ਨਾਗਰਿਕ ਨੂੰ ਸੁਰੱਖਿਅਤ, ਸਨਮਾਨਯੋਗ ਅਤੇ ਨਿਰਭੈ ਜੀਵਨ ਦਾ ਅਧਿਕਾਰ ਮਿਲੇ। ਅਜਿਹੇ ਮਾਮਲਿਆਂ ਵਿੱਚ ਪੀੜਤਾਂ ਨੂੰ ਤੁਰੰਤ ਰਾਹਤ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇਗੀ।

ਮਾਮਲੇ ਦੀ ਪੈਰਵੀ ਦੌਰਾਨ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਧਿਕਾਰੀ ਵੱਲੋਂ ਪੀੜਤ ਮਹਿਲਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਹਾਲ-ਚਾਲ ਜਾਣਿਆ ਗਿਆ ਅਤੇ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਨੂੰ ਸਤਿਕਾਰ ਘਰ ਬਾਰੇ ਜਾਣਕਾਰੀ ਦਿੱਤੀ ਗਈ, ਜਿੱਥੇ ਲੋੜਵੰਦ ਬਜ਼ੁਰਗਾਂ ਲਈ ਸੁਰੱਖਿਅਤ ਰਿਹਾਇਸ਼ ਅਤੇ ਦੇਖਭਾਲ ਦੀਆਂ ਸਹੂਲਤਾਂ ਉਪਲਬਧ ਹਨ।

ਸਰਕਾਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਬਜ਼ੁਰਗ ਨਾਗਰਿਕ ਨਾਲ ਦੁਰਵਿਵਹਾਰ, ਅਣਦੇਖੀ ਜਾਂ ਜਾਇਦਾਦ ਸਬੰਧੀ ਸ਼ੋਸ਼ਣ ਦਾ ਕੋਈ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਤੁਰੰਤ ਬਜ਼ੁਰਗ ਹੈਲਪਲਾਈਨ 14567 ਜਾਂ ਸਬੰਧਤ ਅਧਿਕਾਰੀਆਂ ਨਾਲ ਸੰਪਰਕ ਕੀਤਾ ਜਾਵੇ।

ਪੰਜਾਬ ਸਰਕਾਰ ਨੇ ਦੁਹਰਾਇਆ ਹੈ ਕਿ ਸੂਬੇ ਦੇ ਬਜ਼ੁਰਗ ਨਾਗਰਿਕਾਂ ਦੀ ਭਲਾਈ, ਸੁਰੱਖਿਆ ਅਤੇ ਸਨਮਾਨਯੋਗ ਜੀਵਨ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕੇ ਜਾਣਗੇ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments