Monday, November 16, 2026
Home Patiala Updates ਰਾਜ ਚੋਣ ਕਮਿਸ਼ਨ ਵੱਲੋਂ ਸੀਨੀਅਰ ਆਈ.ਏ.ਐੱਸ. ਅਧਿਕਾਰੀ ਸੰਦੀਪ ਹੰਸ ਪਟਿਆਲਾ ਨਗਰ ਨਿਗਮ...

ਰਾਜ ਚੋਣ ਕਮਿਸ਼ਨ ਵੱਲੋਂ ਸੀਨੀਅਰ ਆਈ.ਏ.ਐੱਸ. ਅਧਿਕਾਰੀ ਸੰਦੀਪ ਹੰਸ ਪਟਿਆਲਾ ਨਗਰ ਨਿਗਮ ਦੀਆਂ ਚੋਣਾਂ ਲਈ ਆਬਜ਼ਰਵਰ ਨਿਯੁਕਤ

0
7

ਪਟਿਆਲਾ, 14 ਨਵੰਬਰ:

ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਪਟਿਆਲਾ ਨਗਰ ਨਿਗਮ ਦੇ 30 ਵਾਰਡਾਂ ਦੀਆਂ ਕਰਵਾਈਆਂ ਜਾ ਰਹੀਆਂ ਮੁੜ ਚੋਣਾਂ ਲਈ ਸੀਨੀਅਰ ਆਈ.ਏ.ਐੱਸ. ਅਧਿਕਾਰੀ ਸ੍ਰੀ ਸੰਦੀਪ ਹੰਸ ਨੂੰ ਚੋਣ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਸ੍ਰੀ ਹੰਸ ਇਸ ਸਮੇਂ ਪੰਜਾਬ ਸਰਕਾਰ ਦੇ ਫੂਡ ਪ੍ਰੋਸੈਸਿੰਗ ਵਿਭਾਗ ਵਿੱਚ ਵਿਸ਼ੇਸ਼ ਸਕੱਤਰ ਵਜੋਂ ਸੇਵਾਵਾਂ ਨਿਭਾਅ ਰਹੇ ਹਨ।

ਕਮਿਸ਼ਨ ਵੱਲੋਂ ਜਾਰੀ ਪੱਤਰ ਅਨੁਸਾਰ ਉਹ 18 ਨਵੰਬਰ ਦੀ ਸ਼ਾਮ ਤੱਕ ਪਟਿਆਲਾ ਪਹੁੰਚਣਗੇ ਅਤੇ 19 ਤੋਂ 21 ਨਵੰਬਰ ਤੱਕ ਨਾਮਜ਼ਦਗੀਆਂ ਦੀ ਪ੍ਰਕਿਰਿਆ ਤੇ ਚੋਣ ਨਿਸ਼ਾਨਾਂ ਦੀ ਅਲਾਟਮੈਂਟ ਦੌਰਾਨ ਜ਼ਿਲ੍ਹੇ ਵਿੱਚ ਮੌਜੂਦ ਰਹਿਣ ਤੋਂ ਇਲਾਵਾ 26 ਨਵੰਬਰ ਤੋਂ ਚੋਣਾਂ ਵਾਲੇ ਦਿਨ ਅਤੇ ਨਤੀਜਿਆਂ ਦੇ ਅੰਤਿਮ ਐਲਾਨ ਤੱਕ ਉਹ ਚੋਣ ਪ੍ਰਬੰਧਾਂ ਦੀ ਨਿਗਰਾਨੀ ਕਰਨਗੇ।

ਜ਼ਿਕਰਯੋਗ ਹੈ ਕਿ ਪਟਿਆਲਾ ਨਗਰ ਨਿਗਮ ਦੇ 30 ਵਾਰਡਾਂ ਲਈ 28 ਨਵੰਬਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਾਂ ਪੈਣਗੀਆਂ। ਚੋਣ ਆਬਜ਼ਰਵਰ ਵੱਲੋਂ ਸਮੁੱਚੀ ਚੋਣ ਪ੍ਰਕਿਰਿਆ ’ਤੇ ਨਜ਼ਰ ਰੱਖੀ ਜਾਵੇਗੀ, ਤਾਂ ਜੋ ਚੋਣਾਂ ਆਜ਼ਾਦ, ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਮਾਹੌਲ ਵਿੱਚ ਨੇਪਰੇ ਚੜ੍ਹਾਈਆਂ ਜਾ ਸਕਣ।

LEAVE A REPLY

Please enter your comment!
Please enter your name here