Home Punjab ਬਿਜਲੀ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਤੇ ਯੂਨੀਅਨਾਂ ਵਿਚਾਲੇ ਬਣੀ ਸਹਿਮਤੀ

ਬਿਜਲੀ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਤੇ ਯੂਨੀਅਨਾਂ ਵਿਚਾਲੇ ਬਣੀ ਸਹਿਮਤੀ

0
1

ਚੰਡੀਗੜ੍ਹ: ਪੰਜਾਬ ਵਿੱਚ ਬਿਜਲੀ ਮੁਲਾਜ਼ਮਾਂ ਦੀ ਚੱਲ ਰਹੀ ਹੜਤਾਲ ਸਰਕਾਰ ਅਤੇ ਮੁਲਾਜ਼ਮ ਜਥੇਬੰਦੀਆਂ ਵਿਚਾਲੇ ਹੋਈ ਸਕਾਰਾਤਮਕ ਗੱਲਬਾਤ ਤੋਂ ਬਾਅਦ ਖ਼ਤਮ ਹੋ ਗਈ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਕਰੀਬ 16 ਮੁਲਾਜ਼ਮ ਯੂਨੀਅਨਾਂ ਨਾਲ ਹੋਈ ਮੀਟਿੰਗ ਦੌਰਾਨ ਕਈ ਮੁੱਦਿਆਂ ‘ਤੇ ਸਹਿਮਤੀ ਬਣੀ, ਜਿਸ ਤੋਂ ਬਾਅਦ ਯੂਨੀਅਨਾਂ ਨੇ ਹੜਤਾਲ ਵਾਪਸ ਲੈਣ ਦਾ ਐਲਾਨ ਕਰ ਦਿੱਤਾ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਰਕਾਰ ਨੇ ਮੁਲਾਜ਼ਮਾਂ ਦੀਆਂ ਵਿੱਤੀ ਮੰਗਾਂ ‘ਤੇ ਗੰਭੀਰਤਾ ਨਾਲ ਵਿਚਾਰ ਕਰਨ ਲਈ ਇੱਕ ਵਿੱਤੀ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਮੁਲਾਜ਼ਮਾਂ ਦੀਆਂ ਮੰਗਾਂ ਦਾ ਵਿਸਥਾਰ ਨਾਲ ਅਧਿਐਨ ਕਰੇਗੀ, 31 ਜੁਲਾਈ ਤੱਕ ਅੰਤਰਿਮ ਰਿਪੋਰਟ ਅਤੇ 15 ਅਗਸਤ ਤੱਕ ਅੰਤਿਮ ਰਿਪੋਰਟ ਸਰਕਾਰ ਨੂੰ ਸੌਂਪੇਗੀ, ਜਿਸ ਦੇ ਆਧਾਰ ‘ਤੇ ਅਗਲੇ ਫ਼ੈਸਲੇ ਲਏ ਜਾਣਗੇ।

ਵਿੱਤ ਮੰਤਰੀ ਨੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਟਕਰਾਅ ਦੀ ਬਜਾਏ ਗੱਲਬਾਤ ਰਾਹੀਂ ਹਰ ਮਸਲੇ ਦਾ ਹੱਲ ਕੱਢਣਾ ਹੈ, ਤਾਂ ਜੋ ਮੁਲਾਜ਼ਮਾਂ ਅਤੇ ਲੋਕਾਂ ਦੋਵਾਂ ਦੇ ਹਿੱਤ ਸੁਰੱਖਿਅਤ ਰਹਿਣ।

ਹੜਤਾਲ ਖ਼ਤਮ ਹੋਣ ਨਾਲ ਪੰਜਾਬ ਭਰ ਵਿੱਚ ਬਿਜਲੀ ਸੇਵਾਵਾਂ ਦੇ ਮੁੜ ਆਮ ਵਾਂਗ ਸੁਚਾਰੂ ਢੰਗ ਨਾਲ ਚੱਲਣ ਦੀ ਉਮੀਦ ਹੈ। ਸਰਕਾਰ ਅਤੇ ਮੁਲਾਜ਼ਮ ਜਥੇਬੰਦੀਆਂ ਵਿਚਾਲੇ ਬਣੀ ਇਹ ਸਹਿਮਤੀ ਇੱਕ ਸਕਾਰਾਤਮਕ ਕਦਮ ਮੰਨੀ ਜਾ ਰਹੀ ਹੈ ਅਤੇ ਹੁਣ ਸਭ ਦੀਆਂ ਨਜ਼ਰਾਂ 15 ਅਗਸਤ ਤੱਕ ਆਉਣ ਵਾਲੀ ਕਮੇਟੀ ਦੀ ਅੰਤਿਮ ਰਿਪੋਰਟ ‘ਤੇ ਟਿਕੀਆਂ ਹੋਈਆਂ ਹਨ।

LEAVE A REPLY

Please enter your comment!
Please enter your name here