Home Punjab ਚੰਡੀਗੜ੍ਹ ਪੰਜਾਬ ਸਿਵਲ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਈਮੇਲ ਧਮਕੀ

ਚੰਡੀਗੜ੍ਹ ਪੰਜਾਬ ਸਿਵਲ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਈਮੇਲ ਧਮਕੀ

0
81

ਚੰਡੀਗੜ੍ਹ: ਸੈਕਟਰ-1 ਸਥਿਤ ਪੰਜਾਬ ਸਿਵਲ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਈਮੇਲ ਰਾਹੀਂ ਮਿਲੀ ਧਮਕੀ ਤੋਂ ਬਾਅਦ ਹੜਕੰਪ ਮਚ ਗਿਆ। ਧਮਕੀ ਮਿਲਦਿਆਂ ਹੀ ਸੁਰੱਖਿਆ ਏਜੰਸੀਆਂ ਤੁਰੰਤ ਸਚੇਤ ਹੋ ਗਈਆਂ।

ਸੂਚਨਾ ਮਿਲਣ ‘ਤੇ ਪੁਲਿਸ ਫੋਰਸ, ਫਾਇਰ ਬ੍ਰਿਗੇਡ ਅਤੇ ਬੰਬ ਨਿਰੋਧਕ ਦਸਤੇ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ। ਸਕੱਤਰੇਤ ਕੰਪਲੈਕਸ ਨੂੰ ਘੇਰਾਬੰਦੀ ਕਰਕੇ ਅੰਦਰ ਮੌਜੂਦ ਕਰਮਚਾਰੀਆਂ ਅਤੇ ਹੋਰ ਲੋਕਾਂ ਨੂੰ ਸਾਵਧਾਨੀ ਵਜੋਂ ਬਾਹਰ ਕੱਢ ਲਿਆ ਗਿਆ।

ਇਸ ਸਮੇਂ ਪੂਰੇ ਕੰਪਲੈਕਸ ਵਿੱਚ ਵਿਆਪਕ ਤਲਾਸ਼ੀ ਮੁਹਿੰਮ ਚੱਲ ਰਹੀ ਹੈ। ਅਧਿਕਾਰੀਆਂ ਮੁਤਾਬਕ ਸਾਰੇ ਜ਼ਰੂਰੀ ਸੁਰੱਖਿਆ ਉਪਾਅ ਕੀਤੇ ਜਾ ਰਹੇ ਹਨ ਅਤੇ ਧਮਕੀ ਭਰੀ ਈਮੇਲ ਭੇਜਣ ਵਾਲੇ ਦੀ ਪਛਾਣ ਲਈ ਜਾਂਚ ਜਾਰੀ ਹੈ।

 

 

LEAVE A REPLY

Please enter your comment!
Please enter your name here