HomePunjabMalerkotlaਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ’ਤੇ ਵੱਖ-ਵੱਖ ਵਿਭਾਗਾਂ ਨੇ ਸਾਂਝੇ ਤੌਰ ’ਤੇ ਕੀਤਾ...

ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ’ਤੇ ਵੱਖ-ਵੱਖ ਵਿਭਾਗਾਂ ਨੇ ਸਾਂਝੇ ਤੌਰ ’ਤੇ ਕੀਤਾ ਐਮਰਜੈਂਸੀ ਪ੍ਰਤੀਕਿਰਿਆ ਪ੍ਰਣਾਲੀ ਦਾ ਅਭਿਆਸ

ਮਾਲੇਰਕੋਟਲਾ, 27 ਨਵੰਬਰ:

ਸਾਇਰਨ ਰਾਹੀਂ ਦਿੱਤੀ ਗਈ ਏਅਰ ਰੇਡ ਦੀ ਚਿਤਾਵਨੀ, ਨਿਰਧਾਰਤ ਖੇਤਰ ਵਿੱਚ ਕੀਤਾ ਗਿਆ ਬਲੈਕਆਊਟ

ਗ੍ਰਹਿ ਮੰਤਰਾਲਾ, ਭਾਰਤ ਸਰਕਾਰ ਦੇ ਨਿਰਦੇਸ਼ਾਂ ਤਹਿਤ ਸੰਭਾਵੀ ਐਮਰਜੈਂਸੀ ਸਥਿਤੀਆਂ ਨਾਲ ਨਜਿੱਠਣ ਲਈ ਸਿਵਲ ਡਿਫੈਂਸ ਦੀ ਤਿਆਰੀ ਅਤੇ ਵੱਖ-ਵੱਖ ਵਿਭਾਗਾਂ ਵਿਚਕਾਰ ਤਾਲਮੇਲ ਨੂੰ ਪਰਖਣ ਦੇ ਉਦੇਸ਼ ਨਾਲ ਬੀਤੀ ਰਾਤ ਅਰਿਹੰਤ ਸਪਿਨਿੰਗ ਮਿੱਲਜ਼ ਦੇ ਰਿਹਾਇਸ਼ੀ ਖੇਤਰ ਵਿਖੇ ਏਅਰ ਰੇਡ ਅਤੇ ਬਲੈਕਆਊਟ ਸਬੰਧੀ ਮੌਕ ਐਕਸਰਸਾਈਜ਼ ਸਫਲਤਾਪੂਰਵਕ ਕਰਵਾਈ ਗਈ।

ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀਆਂ ਹਦਾਇਤਾਂ ਅਤੇ ਐਸ.ਡੀ.ਐਮ. ਕਨੂ ਗਰਗ ਦੀ ਦੇਖ-ਰੇਖ ਹੇਠ ਕਰਵਾਈ ਗਈ ਇਸ ਮੌਕ ਡਰਿੱਲ ਦੌਰਾਨ ਸਾਇਰਨ ਰਾਹੀਂ ਏਅਰ ਰੇਡ ਦੀ ਚਿਤਾਵਨੀ ਦਿੱਤੀ ਗਈ, ਜਿਸ ਉਪਰੰਤ ਨਿਰਧਾਰਤ ਖੇਤਰ ਵਿੱਚ ਬਲੈਕਆਊਟ ਕੀਤਾ ਗਿਆ। ਬਿਜਲੀ ਵਿਭਾਗ ਵੱਲੋਂ ਕੁਝ ਸਮੇਂ ਲਈ ਬਿਜਲੀ ਸਪਲਾਈ ਬੰਦ ਕਰਕੇ ਬਲੈਕਆਊਟ ਦੀ ਪ੍ਰਕਿਰਿਆ ਨੂੰ ਅਮਲ ਵਿੱਚ ਲਿਆਂਦਾ ਗਿਆ।
ਇਸ ਅਭਿਆਸ ਵਿੱਚ ਪੰਜਾਬ ਹੋਮ ਗਾਰਡਜ਼ ਅਤੇ ਸਿਵਲ ਡਿਫੈਂਸ, ਪੁਲਿਸ, ਫਾਇਰ ਬ੍ਰਿਗੇਡ, ਸਿਹਤ ਵਿਭਾਗ, ਸਥਾਨਕ ਸਰਕਾਰਾਂ, ਐਨ.ਸੀ.ਸੀ. ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਸਾਂਝੇ ਤੌਰ ’ਤੇ ਭਾਗ ਲਿਆ। ਇਸ ਦੌਰਾਨ ਬਚਾਅ ਕਾਰਜਾਂ, ਮੁੱਢਲੀ ਸਹਾਇਤਾ, ਅੱਗ ਬੁਝਾਉਣ, ਜ਼ਖ਼ਮੀਆਂ ਦੀ ਸੰਭਾਲ ਅਤੇ ਹੋਰ ਐਮਰਜੈਂਸੀ ਪ੍ਰੋਟੋਕੋਲ ਦਾ ਅਭਿਆਸ ਕੀਤਾ ਗਿਆ।

ਐਸ.ਡੀ.ਐਮ. ਕਨੂ ਗਰਗ ਨੇ ਕਿਹਾ ਕਿ ਅਜਿਹੀਆਂ ਮੌਕ ਡਰਿੱਲਾਂ ਦਾ ਮੁੱਖ ਮੰਤਵ ਕਿਸੇ ਵੀ ਸੰਕਟਕਾਲੀਨ ਸਥਿਤੀ ਵਿੱਚ ਤੁਰੰਤ ਅਤੇ ਪ੍ਰਭਾਵਸ਼ਾਲੀ ਕਾਰਵਾਈ ਯਕੀਨੀ ਬਣਾਉਣ ਦੇ ਨਾਲ-ਨਾਲ ਵਿਭਾਗਾਂ ਵਿਚਕਾਰ ਤਾਲਮੇਲ ਨੂੰ ਹੋਰ ਮਜ਼ਬੂਤ ਕਰਨਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਇੱਕ ਰੁਟੀਨ ਸੁਰੱਖਿਆ ਅਭਿਆਸ ਸੀ, ਜਿਸ ਦਾ ਕਿਸੇ ਅਸਲ ਹੰਗਾਮੀ ਸਥਿਤੀ ਨਾਲ ਕੋਈ ਸਬੰਧ ਨਹੀਂ ਸੀ।
ਇਸ ਮੌਕੇ ਕਮਾਂਡਰ ਰਛਪਾਲ ਸਿੰਘ,  ਰੂਪਿੰਦਰ ਸਿੰਘ, ਮੈਨੇਜਰ (ਐਚ.ਐਰ) ਅਰਿਹੰਤ ਸਪੀਨਿੰਗ ਮਿੱਲਸ ਰਾਜ ਕੁਮਾਰ, ਅਰਿਹੰਤ ਸਪੀਨਿੰਗ ਮਿੱਲ ਤੋਂ ਪ੍ਰੀਤਪਾਲ ਸਿੰਘ ਮੈਨੇਜਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments