HomePunjabMalerkotlaਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਦੀਆਂ ਭਾਵਨਾਵਾਂ ਨੂੰ ਸਮਝਣ ’ਤੇ ਦਿੱਤਾ ਜ਼ੋਰ

ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਦੀਆਂ ਭਾਵਨਾਵਾਂ ਨੂੰ ਸਮਝਣ ’ਤੇ ਦਿੱਤਾ ਜ਼ੋਰ

ਮਾਲੇਰਕੋਟਲਾ: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀ ਪਰਦੀਪ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਦੇ ਸਮੂਹ 545 ਆਂਗਣਵਾੜੀ ਸੈਂਟਰਾਂ ਵਿੱਚ “ਬੱਚਿਆਂ ਦੀ ਖੁਸ਼ੀ ਦੀ ਭਾਵਨਾ ਨੂੰ ਸਮਝਣਾ ਤੇ ਪਹਿਚਾਣਨਾ” ਥੀਮ ਅਧੀਨ ਈ.ਸੀ.ਸੀ.ਈ. ਦਿਵਸ ਮਨਾਇਆ ਗਿਆ।

                    ਇਸ ਮੌਕੇ 3 ਤੋਂ 6 ਸਾਲ ਦੀ ਉਮਰ ਦੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੇ ਉਤਸ਼ਾਹ ਨਾਲ ਭਾਗ ਲਿਆ। ਆਂਗਣਵਾੜੀ ਵਰਕਰਾਂ ਵੱਲੋਂ ਬੱਚਿਆਂ ਦੀ ਖੁਸ਼ੀ, ਉਨ੍ਹਾਂ ਦੀਆਂ ਭਾਵਨਾਵਾਂ ਅਤੇ ਵਿਵਹਾਰ ਨੂੰ ਸਮਝਣ ਸਬੰਧੀ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਬੱਚਿਆਂ ਨੂੰ ਖੇਡਾਂ, ਕਹਾਣੀਆਂ, ਕਵਿਤਾਵਾਂ, ਚਿੱਤਰਕਾਰੀ ਅਤੇ ਹੋਰ ਰਚਨਾਤਮਕ ਗਤੀਵਿਧੀਆਂ ਰਾਹੀਂ ਆਪਣੀਆਂ ਭਾਵਨਾਵਾਂ ਪ੍ਰਗਟ ਕਰਨ ਲਈ ਉਤਸ਼ਾਹਿਤ ਕੀਤਾ ਗਿਆ।

                    ਇਸ ਦੌਰਾਨ ਮਾਪਿਆਂ ਨੂੰ ਬੱਚਿਆਂ ਨਾਲ ਪਿਆਰ ਭਰਿਆ ਅਤੇ ਸਕਾਰਾਤਮਕ ਵਿਵਹਾਰ ਕਰਨ, ਉਨ੍ਹਾਂ ਦੀਆਂ ਗੱਲਾਂ ਧਿਆਨ ਨਾਲ ਸੁਣਨ ਅਤੇ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਸਮਝਣ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਨੂੰ ਦੱਸਿਆ ਗਿਆ ਕਿ ਬੱਚਿਆਂ ਦੀ ਖੁਸ਼ੀ ਅਤੇ ਮਾਨਸਿਕ ਤੰਦਰੁਸਤੀ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਮਹੱਤਵਪੂਰਨ ਹੈ।

                    ਇਸ ਮੌਕੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵੱਲੋਂ ਬੱਚਿਆਂ ਅਤੇ ਮਾਪਿਆਂ ਦੀ ਭਾਗੀਦਾਰੀ ਨਾਲ ਵੱਖ-ਵੱਖ ਗਤੀਵਿਧੀਆਂ ਕਰਵਾਉਂਦਿਆਂ ਸਿੱਖਣ ਦੇ ਨਾਲ-ਨਾਲ ਖੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਸਿਰਜਿਆ ਗਿਆ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments