Home Punjab ਸ਼ੰਭੂ-ਰਾਜਪੁਰਾ ਰੇਲਵੇ ਲਾਈਨ ’ਤੇ ਧਮਾਕਾ, ਇੱਕ ਦੀ ਮੌਤ

ਸ਼ੰਭੂ-ਰਾਜਪੁਰਾ ਰੇਲਵੇ ਲਾਈਨ ’ਤੇ ਧਮਾਕਾ, ਇੱਕ ਦੀ ਮੌਤ

0
26

ਸ਼ੰਭੂ: ਸ਼ੰਭੂ ਅਤੇ ਰਾਜਪੁਰਾ ਦਰਮਿਆਨ ਪਿੰਡ ਬਠੋਨੀਆ ਨੇੜੇ ਬੀਤੀ ਰਾਤ ਰੇਲਵੇ ਲਾਈਨ ’ਤੇ ਜ਼ੋਰਦਾਰ ਧਮਾਕਾ ਹੋਇਆ, ਜਿਸ ਵਿੱਚ ਇੱਕ ਅਣਪਛਾਤੇ ਵਿਅਕਤੀ ਦੀ ਮੌਤ ਹੋ ਗਈ।

ਧਮਾਕੇ ਦੀ ਸੂਚਨਾ ਮਿਲਣ ਉਪਰੰਤ ਡੀ.ਆਈ.ਜੀ. ਕੁਲਦੀਪ ਸਿੰਘ ਚਾਹਲ ਅਤੇ ਐਸ.ਐਸ.ਪੀ. ਵਰੁਣ ਸ਼ਰਮਾ ਸਮੇਤ ਪੁਲਿਸ ਦੇ ਉੱਚ ਅਧਿਕਾਰੀ ਤੁਰੰਤ ਮੌਕੇ ’ਤੇ ਪਹੁੰਚ ਗਏ ਅਤੇ ਇਲਾਕੇ ਨੂੰ ਘੇਰ ਕੇ ਜਾਂਚ ਸ਼ੁਰੂ ਕਰ ਦਿੱਤੀ।

ਪੁਲਿਸ ਨੂੰ ਮੌਕੇ ਤੋਂ ਚਿਥੜਿਆਂ ਵਿੱਚ ਉੱਡੀ ਲਾਸ਼, ਕੁਝ ਤਾਰਾਂ, ਦੋ ਮੋਟਰਸਾਈਕਲਾਂ ਅਤੇ ਇੱਕ ਮੋਬਾਈਲ ਫੋਨ ਬਰਾਮਦ ਹੋਇਆ ਹੈ। ਸ਼ੁਰੂਆਤੀ ਜਾਂਚ ਦੇ ਅਧਾਰ ’ਤੇ ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਬੰਬ ਰੱਖਣ ਦੌਰਾਨ ਹੀ ਧਮਾਕਾ ਹੋ ਗਿਆ, ਜਿਸ ਕਾਰਨ ਬੰਬ ਲਗਾਉਣ ਵਾਲਾ ਵਿਅਕਤੀ ਖੁਦ ਹੀ ਮਾਰਿਆ ਗਿਆ।

ਇਹ ਵੀ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਇਸ ਘਟਨਾ ਨਾਲ ਹੋਰ ਸਾਥੀ ਵੀ ਜੁੜੇ ਹੋ ਸਕਦੇ ਹਨ। ਪੁਲਿਸ ਵੱਲੋਂ ਮਾਮਲੇ ਦੀ ਗਹਿਰਾਈ ਨਾਲ ਪੜਤਾਲ ਜਾਰੀ ਹੈ।

LEAVE A REPLY

Please enter your comment!
Please enter your name here