Monday, August 17, 2026
Home Punjab ਅਮਰੀਕਾ-ਭਾਰਤ ਵਪਾਰ ਸਮਝੌਤੇ ਦੇ ਵਿਰੋਧ ‘ਚ ਕਿਸਾਨਾਂ ਦਾ ਵੱਡਾ ਐਲਾਨ, 22 ਜੁਲਾਈ...

ਅਮਰੀਕਾ-ਭਾਰਤ ਵਪਾਰ ਸਮਝੌਤੇ ਦੇ ਵਿਰੋਧ ‘ਚ ਕਿਸਾਨਾਂ ਦਾ ਵੱਡਾ ਐਲਾਨ, 22 ਜੁਲਾਈ ਨੂੰ ਪੰਜਾਬ ਦੇ ਟੋਲ ਪਲਾਜ਼ੇ ਹੋਣਗੇ ਮੁਫ਼ਤ

0
18

ਚੰਡੀਗੜ੍ਹ: ਸਾਂਝਾ ਕਿਸਾਨ ਮੋਰਚਾ ਪੰਜਾਬ ਨੇ ਕੇਂਦਰ ਸਰਕਾਰ ਦੇ ਪ੍ਰਸਤਾਵਿਤ ਅਮਰੀਕਾ-ਭਾਰਤ ਦੁਵੱਲੇ ਵਪਾਰ ਸਮਝੌਤੇ (Bilateral Trade Agreement) ਅਤੇ ਮੁਕਤ ਵਪਾਰ ਸਮਝੌਤੇ (Free Trade Agreement) ਦੇ ਵਿਰੋਧ ਵਿੱਚ 22 ਜੁਲਾਈ ਨੂੰ ਸੂਬੇ ਭਰ ਵਿੱਚ ਵੱਡੇ ਪੱਧਰ ‘ਤੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਮੋਰਚੇ ਨੇ ਕਿਹਾ ਹੈ ਕਿ ਇਸ ਦਿਨ ਪੰਜਾਬ ਦੇ ਸਾਰੇ ਟੋਲ ਪਲਾਜ਼ਿਆਂ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਮੁਫ਼ਤ ਕਰਵਾਇਆ ਜਾਵੇਗਾ ਅਤੇ ਭਾਜਪਾ ਆਗੂਆਂ ਦੇ ਘਰਾਂ ਅੱਗੇ ਧਰਨੇ ਵੀ ਦਿੱਤੇ ਜਾਣਗੇ।

ਕਿਸਾਨ ਆਗੂਆਂ ਨੇ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਵਿਦੇਸ਼ੀ ਨਿਵੇਸ਼ਕਾਂ, ਕਾਰਪੋਰੇਟ ਘਰਾਣਿਆਂ ਅਤੇ ਬਹੁਕੌਮੀ ਕੰਪਨੀਆਂ ਨੂੰ ਲਾਭ ਪਹੁੰਚਾਉਣ ਲਈ ਦੇਸ਼ ਦੀ ਵੱਡੀ ਮੰਡੀ ਉਨ੍ਹਾਂ ਲਈ ਖੋਲ੍ਹ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅਜਿਹੇ ਵਪਾਰਕ ਸਮਝੌਤੇ ਭਾਰਤ ਦੀ ਘਰੇਲੂ ਮੰਡੀ ਅਤੇ ਆਰਥਿਕਤਾ ਨੂੰ ਨੁਕਸਾਨ ਪਹੁੰਚਾਉਣਗੇ, ਜਿਸ ਦਾ ਸਭ ਤੋਂ ਵੱਧ ਪ੍ਰਭਾਵ ਕਿਸਾਨਾਂ, ਛੋਟੇ ਵਪਾਰੀਆਂ ਅਤੇ ਆਮ ਲੋਕਾਂ ‘ਤੇ ਪਵੇਗਾ।

ਕਿਸਾਨ ਆਗੂਆਂ ਨੇ ਇਹ ਵੀ ਦੋਸ਼ ਲਗਾਇਆ ਕਿ ਸਰਕਾਰ ਖੇਤੀਬਾੜੀ ਅਤੇ ਡੇਅਰੀ ਸੈਕਟਰ ਨੂੰ ਵਿਦੇਸ਼ੀ ਵਪਾਰ ਲਈ ਖੋਲ੍ਹ ਕੇ ਅਮਰੀਕਾ ਅੱਗੇ ਝੁਕ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਇਹ ਸਮਝੌਤੇ ਲਾਗੂ ਹੋਏ ਤਾਂ ਭਾਰਤ ਦਾ ਖੇਤੀ ਸੈਕਟਰ ਅਤੇ ਇਸ ਨਾਲ ਜੁੜੇ ਸਹਾਇਕ ਉਦਯੋਗ ਗੰਭੀਰ ਸੰਕਟ ਵਿੱਚ ਆ ਸਕਦੇ ਹਨ।

ਇਨ੍ਹਾਂ ਮੰਗਾਂ ਨੂੰ ਲੈ ਕੇ ਸਾਂਝਾ ਕਿਸਾਨ ਮੋਰਚਾ ਨੇ 22 ਜੁਲਾਈ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਪੰਜਾਬ ਭਰ ਵਿੱਚ ਤਿੱਖਾ ਸੰਘਰਸ਼ ਕਰਨ ਦਾ ਐਲਾਨ ਕੀਤਾ ਹੈ। ਇਸ ਦੌਰਾਨ ਟੋਲ ਪਲਾਜ਼ਿਆਂ ਨੂੰ ਮੁਫ਼ਤ ਕਰਵਾਉਣ ਦੇ ਨਾਲ-ਨਾਲ ਭਾਜਪਾ ਆਗੂਆਂ ਦੇ ਘਰਾਂ ਅੱਗੇ ਵੀ ਰੋਸ ਪ੍ਰਦਰਸ਼ਨ ਕੀਤੇ ਜਾਣਗੇ।

LEAVE A REPLY

Please enter your comment!
Please enter your name here