Tuesday, September 1, 2026
Home Punjab ਕਿਸਾਨਾਂ ਦਾ ਚੰਡੀਗੜ੍ਹ ਵੱਲ ਮਾਰਚ ਅੱਜ, 32 ਜਥੇਬੰਦੀਆਂ ਵੱਲੋਂ ਸੱਤ ਦਿਨਾਂ ਦੇ...

ਕਿਸਾਨਾਂ ਦਾ ਚੰਡੀਗੜ੍ਹ ਵੱਲ ਮਾਰਚ ਅੱਜ, 32 ਜਥੇਬੰਦੀਆਂ ਵੱਲੋਂ ਸੱਤ ਦਿਨਾਂ ਦੇ ਧਰਨੇ ਦੀ ਤਿਆਰੀ

0
1

ਚੰਡੀਗੜ੍ਹ: ਸੰਯੁਕਤ ਕਿਸਾਨ ਮੋਰਚਾ ਦੇ ਬੈਨਰ ਹੇਠ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨੇ ਚੰਡੀਗੜ੍ਹ ਵਿੱਚ ਸੱਤ ਦਿਨਾਂ ਦੇ ਸਥਾਈ ਵਿਰੋਧ ਪ੍ਰਦਰਸ਼ਨ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਕਿਸਾਨਾਂ ਨੇ ਮੋਹਾਲੀ ਵਿੱਚ ਬੈਸਟਕ ਮਾਲ ਵਾਲੀ ਸੜਕ ’ਤੇ ਡੇਰੇ ਲਾ ਲਏ ਹਨ।

ਕਿਸਾਨ ਜਥੇਬੰਦੀਆਂ ਵੱਲੋਂ ਅੱਜ ਸਵੇਰੇ 10 ਵਜੇ ਚੰਡੀਗੜ੍ਹ ਵੱਲ ਮਾਰਚ ਕੀਤਾ ਜਾਵੇਗਾ। ਇਸ ਮਾਰਚ ਦੀ ਅਗਵਾਈ ਭਾਰਤੀ ਕਿਸਾਨ ਯੂਨੀਅਨ ਦੇ ਸੀਨੀਅਰ ਆਗੂ ਬਲਬੀਰ ਸਿੰਘ ਰਾਜੇਵਾਲ ਕਰਨਗੇ।

ਜਾਣਕਾਰੀ ਮੁਤਾਬਕ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਇਸ ਮਾਰਚ ਵਿੱਚ ਸ਼ਾਮਲ ਹੋਣ ਲਈ ਪਹੁੰਚ ਰਹੇ ਹਨ। ਕਿਸਾਨ ਜਥੇਬੰਦੀਆਂ ਵੱਲੋਂ ਚੰਡੀਗੜ੍ਹ ਵਿੱਚ ਸੱਤ ਦਿਨਾਂ ਤੱਕ ਧਰਨਾ ਦੇਣ ਦੀ ਯੋਜਨਾ ਬਣਾਈ ਗਈ ਹੈ।

ਮਾਰਚ ਦੇ ਮੱਦੇਨਜ਼ਰ ਮੋਹਾਲੀ ਅਤੇ ਚੰਡੀਗੜ੍ਹ ਵਿੱਚ ਆਵਾਜਾਈ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ। ਕਿਸਾਨ ਆਗੂਆਂ ਨੇ ਆਪਣੇ ਸਮਰਥਕਾਂ ਨੂੰ ਵੱਡੀ ਗਿਣਤੀ ਵਿੱਚ ਮਾਰਚ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।

LEAVE A REPLY

Please enter your comment!
Please enter your name here